ਗੁਰਦਾਸਪੁਰ 6 ਨਵੰਬਰ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 9 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਕਸ਼ਮੀਰ ਸਿੰਘ ਸੀ ਆਈ ਏ ਸਟਾਫ਼ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਬਸ ਅੱਡਾ ਬੱਬੇਹਾਲੀ ਤੋ ਰਵਿੰਦਰ ਕੁਮਾਰ ਉਰਫ ਕਾਕਾ ਸੁਭਾਸ਼ ਵਾਸੀ ਥਾਣੇਵਾਲ ਨੂੰ ਏਸ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਪੈਣ ਤੇ ਕਾਬੂ ਕਰਕੇ ਇਸ ਬਾਰੇ ਪੁਲਿਸ ਸਟੇਸ਼ਨ ਤਿੱਬੜ ਸੂਚਨਾ ਭੇਜੀ ਜਿਸ ਤੇ ਕਾਰਵਾਈ ਕਰਦੇ ਹੋਏ ਏ ਐਸ ਆਈ ਗੁਰਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਰਵਿੰਦਰ ਕੁਮਾਰ ਦੀ ਤਲਾਸ਼ੀ ਕੀਤੀ ਤਾਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਬ ਇੰਸਪੈਕਟਰ ਕੁਲਵਿੰਦਰ ਸਿੰਘ ਪੁਲਿਸ ਸਟੇਸ਼ਨ ਘੁੰਮਣ ਕਲਾਂ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੋੜ ਬਜੁਰਗਵਾਲ ਨੇੜੇ ਭੱਠੇ ਤੋ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਦਰਸ਼ਨ ਸਿੰਘ ਵਾਸੀ ਕਲੇਰ ਕਲਾਂ ਨੂੰ ਸ਼ੱਕ ਪੈਣ ਉੱਪਰ ਬਿਨਾ ਨੰਬਰ ਮੋਟਰ-ਸਾਈਕਲ ਸਮੇਤ ਕਾਬੂ ਕਰਕੇ ਇਸ ਬਾਰੇ ਸੂਚਨਾ ਪੁਲਿਸ ਸਟੇਸ਼ਨ ਘੁੰਮਣ ਕਲਾਂ ਭੇਜੀ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਗੁਰਮੁੱਖ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਸਤਨਾਮ ਸਿੰਘ ਦੀ ਤਲਾਸ਼ੀ ਕੀਤੀ ਤਾਂ 4 ਗ੍ਰਾਮ ਹੈਰੋਇਨ ਬਰਾਮਦ ਹੋਈ ।
