ਗੁਰਦਾਸਪੁਰ 10 ਨਵੰਬਰ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 25 ਗ੍ਰਾਮ ਹੈਰੋਇਨ ਅਤੇ 430 ਗ੍ਰਾਮ ਅਫ਼ੀਮ ਸਮੇਤ ਤਿੰਨ ਵਿਅਕਤੀਆ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਬ ਇੰਸਪੈਕਟਰ ਰਜਨੀ ਬਾਲਾ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਪਾਣੀ ਵਾਲੀ ਟੈਂਕੀ ਸਾਂਹਸੀਆਂ ਮੁੱਹਲਾ ਬਹਿਰਾਮਪੁਰ ਤੋ ਪ੍ਰਿਅਾ ਉਰਫ ਵਰਸ਼ਾ ਪਤਨੀ ਅਮਨਦੀਪ ਵਾਸੀ ਅਵਾਂਖਾ ਨੂੰ ਸ਼ੱਕ ਪੈਣ ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 25 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਕੁਲਦੀਪ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਟੀ ਪੁਆਇੰਟ ਕੋਟ ਮੋਹਨ ਲਾਲ ਤੋ ਵਿਜੇ ਕੁਮਾਰ ਉਰਫ ਦੁਰਗੇਸ਼ ਵਾਸੀ ਪਸਤੋਰ ਜਿਲਾ ਬਰੇਲੀ ਅਤੇ ਮੇਵਾ ਰਾਮ ਉਰਫ ਰਾਜੂ ਪੁੱਤਰ ਮੋਹਨ ਲਾਲ ਵਾਸੀ ਆਇਨਾ ਜਿਲਾ ਬਰੇਲੀ ਨੂੰ ਉਹਨਾ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਪੈਣ ਤੇ ਮੋਟਰ-ਸਾਈਕਲ ਨੰਬਰ ਪੀ ਬੀ 06 ਏ ਜੈਡ 9375 ਸਮੇਤ ਕਾਬੂ ਕਰਕੇ ਇਸ ਬਾਰੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਸੂਚਨਾ ਭੇਜੀ ਜਿਸ ਤੇ ਕਾਰਵਾਈ ਕਰਦੇ ਹੋਏ ਐਸ ਆਈ ਹਰਮੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਦੋਵਾ ਵਿਅਕਤੀਆਂ ਪਾਸੋ ਬਰਾਮਦ ਬੈਗ ਨੂੰ ਚੈੱਕ ਕੀਤਾ ਤਾਂ 430 ਗ੍ਰਾਮ ਅਫ਼ੀਮ ਬਰਾਮਦ ਹੋਈ ।
