ਗੁਰਦਾਸਪੁਰ 2 ਦਸੰਬਰ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 45 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਜਗਦੀਸ਼ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਕਲਿਆਣਪੁਰ ਮੋੜ ਤੋ ਰਮਨਦੀਪ ਸਿੰਘ ਉਰਫ ਭਲਵਾਨ ਪੁੱਤਰ ਅਮਰੀਕ ਸਿੰਘ ਵਾਸੀ ਪਠਾਨਕੋਟ ਨੂੰ ਸ਼ੱਕ ਪੈਣ ਉੱਪਰ ਕਾਰ ਨੰਬਰ ਐਚ ਪੀ 33 ਬੀ 2511 ਸਮੇਤ ਕਾਬੂ ਕਰਕੇ ਇਸ ਦੀ ਸੂਚਨਾ ਪੁਲਿਸ ਸਟੇਸ਼ਨ ਧਾਰੀਵਾਲ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ
ਰਮਨਦੀਪ ਸਿੰਘ ਦੀ ਤਲਾਸ਼ੀ ਕੀਤੀ ਤਾਂ ਗੱਡੀ ਦੇ ਡੈਸ਼ ਬੋਰਡ ਵਿੱਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ । ਸਹਾਇਕ ਸਬ ਇੰਸਪੈਕਟਰ ਸੋਹਣ ਲਾਲ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨਬੀਪੁਰ ਬਾਈਪਾਸ ਤੋ ਅਨੀਕੇਤ ਪੁੱਤਰ ਕਾਕੂ ਮਸੀਹ ਅਤੇ ਗੋਲਡੀ ਪੁੱਤਰ ਜਸਵਿੰਦਰ ਮਸੀਹ ਵਾਸੀਆਨ ਗੁਰਦਾਸਪੁਰ ਨੂੰ ਸ਼ੱਕ ਪੈਣ ਉੱਪਰ ਮੋਟਰ-ਸਾਈਕਲ ਨੰਬਰ ਪੀ ਬੀ 06 ਈ ਸੀ 9470 ਸਮੇਤ ਕਾਬੂ ਕਰਕੇ ਇਸ ਦੀ ਸੂਚਨਾ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਹਰਮੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਅਨੀਕੇਤ ਅਤੇ ਗੋਲਡੀ ਦੀ ਤਲਾਸ਼ੀ ਕੀਤੀ ਤਾਂ 25 ਗ੍ਰਾਮ ਹੈਰੋਇਨ ਬਰਾਮਦ ਹੋਈ ।