Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing LATEST.. ਭਗਵੰਤ ਮਾਨ ਦੀ ਵਜਾਰਤ ਵਿੱਚ 5 ਨਵੇਂ ਮੰਤਰੀ ਸ਼ਾਮਲ

LATEST.. ਭਗਵੰਤ ਮਾਨ ਦੀ ਵਜਾਰਤ ਵਿੱਚ 5 ਨਵੇਂ ਮੰਤਰੀ ਸ਼ਾਮਲ

ਚੰਡੀਗੜ੍ਹ, 4 ਜੁਲਾਈ :  ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸੂਬੇ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

ਪੰਜਾਬ ਰਾਜ ਭਵਨ ਵਿੱਚ ਸਹੁੰ ਚੁੱਕਣ ਵਾਲੇ ਕੈਬਨਿਟ ਮੰਤਰੀਆਂ ਵਿੱਚ ਅਮਨ ਅਰੋੜਾ (ਵਿਧਾਇਕ ਸੁਨਾਮ), ਇੰਦਰਬੀਰ ਸਿੰਘ ਨਿੱਝਰ (ਵਿਧਾਇਕ ਅੰਮ੍ਰਿਤਸਰ ਦੱਖਣੀ), ਫੌਜਾ ਸਿੰਘ (ਵਿਧਾਇਕ ਗੁਰੂ ਹਰਸਹਾਏ), ਚੇਤਨ ਸਿੰਘ ਜੌੜਾਮਾਜਰਾ (ਵਿਧਾਇਕ ਸਮਾਣਾ) ਅਤੇ ਅਨਮੋਲ ਗਗਨ ਮਾਨ (ਵਿਧਾਇਕ ਖਰੜ) ਨੂੰ ਸਮਾਰੋਹ ਦੌਰਾਨ ਰਾਜਪਾਲ ਵਲੋਂ ਸਹੁੰ ਚੁਕਾਈ ਗਈ।

ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਹਨ।