ਗੜ੍ਹਦੀਵਾਲਾ 10 ਅਕਤੂਬਰ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 71 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ ਵੱਲੋਂ ਲਗਭਗ 300 ਦੇ ਕਰੀਬ ਵਿਧਵਾ ਔਰਤਾਂ,ਅਨਾਥ ਬੱਚਿਆਂ,ਬਜੁਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ,ਹਰਜੀਤ ਸਿੰਘ ਕਨੇਡਾ, ਰਾਜ ਸਿੰਘ, ਜਗਜੀਤ ਸਿੰਘ ਅਮਰੀਕਾ,ਦੀਪਕ ਕੁੁਮਾਰ ਨੌਰਵੇ, ਭੈਣ ਨਰਿੰਦਰ ਕੌਰ, ਸਾਬੀ ਪੰਡੋਰੀ ਨਿਊਜੀਲੈਂਡ, ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਹੋਰ ਅਪਣੀ ਨੇ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ,ਮਨਿੰਦਰ ਸਿੰਘ,ਜਗਰੂਪ ਸਿੰਘ ਮਾਂਗਟ,ਡਾ ਨਸੀਰ ਅਖਤਰ ਮਲੇਰਕੋਟਲਾ, ਸੋਨੂੰ ਕਪੂਰ ਪਿੰਡ ਸਮੇਤ ਸੁਸਾਇਟੀ ਦੇ ਮੈਂਬਰ ਹਾਜਰ ਸਨ।
LATEST.. ਬਾਬਾ ਦੀਪ ਸਿੰਘ ਸੇਵਾ ਦਲ ਵਲੋਂ 71 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦੌਰਾਨ 300 ਜਰੂਰਤਮੰਦਾਂ ਨੂੰ ਵੰਡਿਆ ਰਾਸ਼ਣ
- Post published:November 10, 2021