ਹਲਕਾ ਵਿਧਾਇਕ ਜਸਬੀਰ ਜਸਵੀਰ ਸਿੰਘ ਰਾਜਾ ਨੇ ਦਾਣਾ ਮੰਡੀ ਗੜ੍ਹਦੀਵਾਲਾ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ
ਗੜਦੀਵਾਲਾ 11 ਅਪ੍ਰੈਲ (ਚੌਧਰੀ) : ਹਾੜ੍ਹੀ ਦੀ ਫਸਲ ਕਣਕ ਦੀ ਖਰੀਦ ਗੜਦੀਵਾਲਾ ਮੰਡੀ ਦਾਣਾ ਮੰਡੀ ਵਿਚ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਮੰਡੀ ਵਿਚ ਪਹੁੰਚ ਕੇ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਈ ।ਇਸ ਮੌਕੇ ਮਹਿਕਮਾ ਸਿਵਲ ਸਪਲਾਈ ਅਧਿਕਾਰੀ,ਮੰਡੀ ਦੇ ਆੜ੍ਹਤੀਏ ਤੇ ਕਿਸਾਨ ਭਾਰੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਕਣਕ ਵੇਚਣ ਆਇਆ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਕਰਨਾ ਨਹੀਂ ਪਵੇਗਾ। ਮੰਡੀ ਵਿਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸਾਨਾਂ ਦੀ ਕਣਕ ਦਾ ਇੱਕ ਇੱਕ ਦਾਣਾ ਭਗਵੰਤ ਮਾਨ ਦੀ ਸਰਕਾਰ ਖ਼ਰੀਦਣ ਲਈ ਵਚਨਬੱਧ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਜਿਲਾ ਯੂਥ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਪ੍ਰੋ ਸ਼ਾਮ ਸਿੰਘ, ਕੁਲਦੀਪ ਸਿੰਘ ਮਿੰਟੂ ,ਮਨਿੰਦਰ ਸਿੰਘ ,ਬਹਾਦਰ ਸਿੰਘ, ਨਿਸ਼ਾਨ ਸਿੰਘ,ਅਵਤਾਰ ਸਿੰਘ ਜੇ ਈ, ਸੁਖਦੇਵ ਸਿੰਘ,ਸਿਮਰਜੀਤ ਸਿੰਘ ਸਿੰਮੀ ਅਜੀਤ ਸਿੰਘ ਆਦਿ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਫੋਟੋ :ਦਾਣਾ ਮੰਡੀ ਗੜ੍ਹਦੀਵਾਲਾ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਹੋਰ।