Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing LATEST.. ਪੰਜਾਬੀ ਭਾਸ਼ਾ ’ਚ ਕੰਮ-ਕਾਜ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

LATEST.. ਪੰਜਾਬੀ ਭਾਸ਼ਾ ’ਚ ਕੰਮ-ਕਾਜ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਹੁਸ਼ਿਆਰਪੁਰ, 18 ਜਨਵਰੀ(ਬਿਊਰੋ) : ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵਲੋਂ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਅਰਧ ਸਰਕਾਰੀ ਅਦਾਰਿਆਂ, ਬੋਰਡ, ਨਿਗਮ, ਵਿਦਿਅਕ ਸੰਸਥਾਵਾਂ ਆਦਿ ਦੇ ਨਾਂ ਅਤੇ ਸੜਕਾਂ, ਮੀਲ ਪੱਥਰ, ਸਾਈਨ ਬੋਰਡ ਦੇ ਨਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਤੋਂ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਪੰਜਾਬ ਪ੍ਰਚਾਲਣ ਤਹਿਤ ਪੜਾਅਵਾਰ ਜਿਲ੍ਹੇ ਦੇ ਸਾਰੇ ਵਿਭਾਗਾਂ ਦੇ ਦਫ਼ਤਰਾਂ ਦੇ ਰਜਿਸਟਰ, ਨੋਟਿੰਗਜ਼ ਅਤੇ ਪੱਤਰ-ਵਿਹਾਰ ਸਬੰਧੀ ਕਾਗਜਾਤ ਦੇਖ ਕੇ, ਪੰਜਾਬੀ ਵਿਚ ਕੰਮ-ਕਾਜ ਸਬੰਧੀ ਵਿਸਥਾਰਤ ਰਿਪੋਰਟਾਂ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਮਾਂ ਬੋਲੀ ਦੀ ਤਰੱਕੀ ਅਤੇ ਪ੍ਰਚਾਰ ਪ੍ਰਸਾਰ ਲਈ ਸਾਨੂੰ ਬੇਹੱਦ ਸੰਜੀਦਾ ਹੋਣ ਦੀ ਲੋੜ ਹੈ ਅਤੇ ਪੰਜਾਬੀ ਭਾਸ਼ਾ ਦੇ ਮਾਣ-ਸਤਿਕਾਰ ਦੀ ਜ਼ਿੰਮੇਵਾਰੀ ਸਾਡੀ ਸਭ ਦੀ ਸਾਂਝੀ ਹੈ।