Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing LATEST.. ਜ਼ਿਲ੍ਹਾ ਚੋਣ ਅਫ਼ਸਰ ਨੇ ਕਮਿਸ਼ਨ ਵਲੋਂ ਜਾਰੀ ਨਵੇਂ ਸ਼ਡਿਊਲ ਬਾਰੇ ਦਿੱਤੀ ਜਾਣਕਾਰੀ.. ਕੀ ਹੈ ਸ਼ਡਿਊਲ ਪੜੋ..

LATEST.. ਜ਼ਿਲ੍ਹਾ ਚੋਣ ਅਫ਼ਸਰ ਨੇ ਕਮਿਸ਼ਨ ਵਲੋਂ ਜਾਰੀ ਨਵੇਂ ਸ਼ਡਿਊਲ ਬਾਰੇ ਦਿੱਤੀ ਜਾਣਕਾਰੀ.. ਕੀ ਹੈ ਸ਼ਡਿਊਲ ਪੜੋ..

ਹੁਣ ਵੋਟਾਂ ਪੈਣਗੀਆਂ 20 ਫਰਵਰੀ ਨੂੰ ; ਪਹਿਲੇ ਸ਼ਡਿਊਲ ਅਨੁਸਾਰ 10 ਮਾਰਚ ਨੂੰ ਹੀ ਹੋਵੇਗੀ ਗਿਣਤੀ

ਕਿਹਾ, 25 ਤੋਂ ਦਾਖਲ ਕੀਤੇ ਜਾ ਸਕਣਗੇ ਨਾਮਜ਼ਦਗੀ ਪੱਤਰ, ਆਖਰੀ ਮਿਤੀ 1 ਫਰਵਰੀ, 2 ਫਰਵਰੀ ਨੂੰ ਹੋਵੇਗੀ ਪੜਤਾਲ ਅਤੇ 4 ਨੂੰ ਵਾਪਸ ਲਏ ਜਾ ਸਕਣਗੇ ਨਾਮਜ਼ਦਗੀ ਪੱਤਰ

ਹੁਸ਼ਿਆਰਪੁਰ, 17 ਜਨਵਰੀ(ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਸੂਬੇ ਵਿਚ ਵਿਧਾਨ ਸਭਾ ਚੋਣਾਂ ਦੇ ਸ਼ਡਿਊਲ ਵਿਚ ਬਦਲਾਵ ਕੀਤਾ ਗਿਆ ਹੈ। ਕਮਿਸ਼ਨ ਵਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਵੋਟਾਂ ਲਈ ਨੋਟੀਫਿਕੇਸ਼ਨ 25 ਜਨਵਰੀ 2022 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 1 ਫਰਵਰੀ 2022 ਹੋਵੇਗੀ। 02 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 4 ਫਰਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 20 ਫਰਵਰੀ 2022 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧ ਵਿਚ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਯਕੀਨੀ ਬਣਾਉਣ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਚੋਣਾਂ ਕਰਵਾਉਣ ਲਈ ਚੋਣ ਸਟਾਫ਼ ਦੀ ਕਈ ਪੜਾਵਾਂ ਵਿਚ ਟਰੇਨਿੰਗ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗਾ ਅਤੇ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਜਿਥੇ ਸੀ-ਵਿਜ਼ਲ ਐਪ ਰਾਹੀਂ ਰਜਿਸਟਰ ਕੀਤੀ ਗਈ ਸ਼ਿਕਾਇਤ ਨੂੰ 100 ਮਿਨਟ ਵਿਚ ਹੱਲ ਕੀਤਾ ਜਾ ਰਿਹਾ ਹੈ, ਉਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ 24 ਘੰਟੇ ਚੱਲਣ ਵਾਲਾ ਸ਼ਿਕਾਇਤ ਸੈਲ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚ ਬਿਨ੍ਹਾਂ ਡਰ ਤੇ ਸ਼ਾਂਤੀ ਨਾਲ ਚੋਣਾਂ ਕਰਵਾਉਣ ਲਈ ਸਰਵੀਲੈਂਸ ਟੀਮਾਂ, ਫਲਾਇੰਗ ਸਕੁਐਡ ਆਦਿ ਟੀਮਾਂ ਬਣਾ ਦਿੱਤੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਚੋਣ ਡਿਊਟੀ ਵਿਚ ਲੱਗੇ ਅਧਿਕਾਰੀ ਤੇ ਕਰਮਚਾਰੀ ਆਪਣਾ 24 ਘੰਟੇ ਮੋਬਾਇਲ ਚਾਲੂ ਰੱਖਣ ਅਤੇ ਗੰਭੀਰਤਾ ਨਾਲ ਚੋਣ ਡਿਊਟੀ ਦੀ ਪਾਲਣਾ ਕਰਨ।