Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing LATEST.. ਲਾਪਤਾ ਹੋਏ ਬੱਚੇ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਨੇ ਪਰਿਵਾਰ ਨਾਲ ਮਿਲਾਇਆ

LATEST.. ਲਾਪਤਾ ਹੋਏ ਬੱਚੇ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਨੇ ਪਰਿਵਾਰ ਨਾਲ ਮਿਲਾਇਆ

ਲਾਪਤਾ ਹੋਏ ਬੱਚੇ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਨੇ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 24 ਮਾਰਚ (ਚੌਧਰੀ) : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਇਕ ਦਿਨ ਪਹਿਲਾਂ ਲਾਪਤਾ ਹੋਏ ਬੱਚੇ ਨੂੰ ਸੋਸ਼ਲ ਮੀਡੀਆ ਦੀ ਮਦਦ ਨਾਲ ਪਰਿਵਾਰ ਨਾਲ ਮਿਲਾਇਆ ਹੈ । ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਬੱਚੇ ਦੀ ਪਛਾਣ ਲਵ ਕੁਮਾਰ ਪੁੱਤਰ ਵਿਕਾਸ ਪਿੰਡ ਰਾਵਨ ਜਿਲਾ ਕਪੂਰਥਲਾ ਵਜੋਂ ਹੋਈ ਹੈ । ਉਹਨਾਂ ਨੇ ਦੱਸਿਆ ਕਿ ਇਹ ਬੱਚਾ ਸਾਡੀ ਟੀਮ ਨੂੰ ਟਾਂਡਾ ਵਿਖੇ ਮਿਲਿਆ ਸੀ ਅਤੇ ਸਾਡੇ ਵੱਲੋਂ ਸੋਸ਼ਲ ਮੀਡੀਆ ਉੱਤੇ ਪੋਸਟ ਪਾਈ ਗਈ। ਜਿਸ ਦੀ ਪਛਾਣ ਕਰਕੇ ਇਸ ਦੇ ਮਾਪੇ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਪਹੁੰਚੇ। ਸੁਸਾਇਟੀ ਵੱਲੋਂ ਇਸ ਬੱਚੇ ਨੂੰ ਇਸ ਦੇ ਮਾਂ-ਬਾਪ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ,ਕਾਕਾ, ਸਤਨਾਮ ਸਿੰਘ, ਮਨਿੰਦਰ ਸਿੰਘ, ਜਸਪ੍ਰੀਤ ਸਿੰਘ, ਕਮਲਜੀਤ ਸਿੰਘ, ਸਤਨਾਮ ਸਿੰਘ ਅਤੇ ਜਸਪ੍ਰੀਤ ਸਿੰਘ ਹਾਜ਼ਰ ਸਨ।

ਫੋਟੋ : ਬੱਚੇ ਨੂੰ ਉਸ ਦੇ ਮਾਪਿਆਂ ਦੇ ਹਵਾਲੇ ਕਰਦੇ ਹੋਏ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਅਤੇ ਹੋਰ।