ਦਸੂਹਾ 13 ਨਵੰਬਰ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਅਪ੍ਰੈਲ 2021 ਦਾ ਨਤੀਜਾ ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ। ਕੇ.ਐਮ.ਐਸ ਕਾਲਜ ਦੇ ਡਾ. ਅਬਦੁਲ ਕਲਾਮ ਆਈ.ਟੀ. ਵਿਭਾਗ ਦੀ ਐਮ.ਐਮ.ਸੀ. ਆਈ.ਟੀ ਦੇ ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਅਮਨਦੀਪ ਕੌਰ ਸਪੁੱਤਰੀ ਜਸਪਾਲ ਸਿੰਘ (ਐਸ.ਜੀ.ਪੀ.ਏ 9.23), ਗਗਨਦੀਪ ਕੌਰ ਸਪੁੱਤਰੀ ਲਖਵਿੰਦਰ ਸਿੰਘ (ਐਸ.ਜੀ.ਪੀ.ਏ 9.23) ਅਤੇ ਖ਼ੁਸ਼ਬੂ ਸਪੁੱਤਰੀ ਜਨਕ ਰਾਜ (ਐਸ.ਜੀ.ਪੀ.ਏ 9.23) ਨੇ ਪਹਿਲਾ ਸਥਾਨ ਸਾਂਝਾ ਕੀਤਾ, ਇਸ ਤੋਂ ਇਲਾਵਾ ਅਮਨਦੀਪ ਕੌਰ ਸਪੁੱਤਰੀ ਸੁਖਵਿੰਦਰ ਸਿੰਘ (ਐਸ.ਜੀ.ਪੀ.ਏ 9.15) ਅਤੇ ਗੁਰਦੀਪ ਕੌਰ ਸਪੁੱਤਰੀ ਲੇਖ ਰਾਜ ਸਿੰਘ (ਐਸ.ਜੀ.ਪੀ.ਏ 9.15) ਨੇ ਦੂਸਰਾ ਸਥਾਨ ਅਤੇ ਜਸਵਿੰਦਰ ਕੌਰ ਸਪੁੱਤਰੀ ਬਲਵੀਰ ਸਿੰਘ (ਐਸ.ਜੀ.ਪੀ.ਏ 9.08) ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਸਤਵੰਤ ਕੌਰ, ਕੁਸਮ ਲਤਾ ਅਤੇ ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
LATEST.. ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ.ਆਈ.ਟੀ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ : ਪ੍ਰਿੰਸੀਪਲ ਡਾ.ਸ਼ਬਨਮ ਕੌਰ
- Post published:November 13, 2021