Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing LATEST.. ਗੁਰਦਾਸਪੁਰ ਹਲਕੇ ਵਿਚ ਏਮਜ਼ ਜਾਂ ਪੀਜੀਆਈ ਸੈਟੇਲਾਈਟ ਕੇਂਦਰ ਖੋਲ੍ਹਣ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਅਤੇ ਸੰਸਦ ਮੈਂਬਰ ਸੰਨੀ ਦਿਓਲ ਦੀ ਹੋਈ ਮੀਟਿੰਗ 

LATEST.. ਗੁਰਦਾਸਪੁਰ ਹਲਕੇ ਵਿਚ ਏਮਜ਼ ਜਾਂ ਪੀਜੀਆਈ ਸੈਟੇਲਾਈਟ ਕੇਂਦਰ ਖੋਲ੍ਹਣ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਅਤੇ ਸੰਸਦ ਮੈਂਬਰ ਸੰਨੀ ਦਿਓਲ ਦੀ ਹੋਈ ਮੀਟਿੰਗ 

ਗੁਰਦਾਸਪੁਰ ਹਲਕੇ ਵਿਚ ਏਮਜ਼ ਜਾਂ ਪੀਜੀਆਈ ਸੈਟੇਲਾਈਟ ਕੇਂਦਰ ਖੋਲ੍ਹਣ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਅਤੇ ਸੰਸਦ ਮੈਂਬਰ ਸੰਨੀ ਦਿਓਲ ਦੀ ਹੋਈ ਮੀਟਿੰਗ 

ਬਟਾਲਾ  27 ਅਪ੍ਰੈਲ (ਅਵਿਨਾਸ਼ ਸ਼ਰਮਾ ) :-  ਲੋਕ ਸਭਾ ਹਲਕਾ ਗੁਰਦਾਸਪੁਰ ਵਿਚ ਏਮਜ਼  ਜਾਂ ਪੀਜੀਆਈ ਸੈਟੇਲਾਈਟ ਸੈਂਟਰ ਖੋਲ੍ਹਣ ਨੂੰ ਲੈ ਕੇ ਸੰਸਦ ਮੈਂਬਰ ਸੰਨੀ ਦਿਓਲ ਅਤੇ ਸਿਹਤ ਮੰਤਰੀ ਡਾ ਮਨਸੁਖ ਮਾਂਡਵੀਆ ਨਾਲ ਇਕ ਜ਼ਰੂਰੀ ਮੀਟਿੰਗ ਹੋਈ । ਇਸ ਸਬੰਧੀ ਇਕ ਪ੍ਰੈਸ ਨੋਟ ਜਾਰੀ ਕਰਦਿਆਂ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੰਸਦ ਮੈਂਬਰ ਸ੍ਰੀ ਸੰਨੀ ਦਿਓਲ ਨੇ ਕਿਹਾ ਕਿ ਮੈਂ ਆਪਣੇ ਲੋਕ ਸਭਾ ਦੇ ਇਲਾਕਾ ਨਿਵਾਸੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅੱਜ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਜੀ ਦੇ ਨਾਲ ਸਿਹਤ ਸੱਮਸਿਆਵਾਂ ਨੂੰ ਲੈਕੇ ਇਕ ਬੈਠਕ ਹੋਈ। ਜਿਸ ਵਿੱਚ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਲੋਕਾਂ ਨੂੰ ਆ ਰਹੀਆਂ ਸਿਹਤ ਸਮਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਹੋਇਆ ਦੱਸਿਆ ਕਿ ਸਰਹੱਦੀ ਖੇਤਰ ਹੋਣ ਕਰਕੇ ਲੋਕਾਂ ਨੂੰ ਆਪਣੇ ਇਲਾਜ ਲਈ ਬਹੁਤ ਦੂਰ ਦੂਰ ਜਾਣਾ ਪੈਂਦਾ ਹੈ ਅਤੇ ਉਨ੍ਹਾਂ ਤੋਂ ਮੰਗ ਕੀਤੀ ਕਿ ਇੰਨਾ ਸਮੱਸਿਆਵਾਂ ਨੂੰ ਦੇਖਦਿਆਂ ਹੋਇਆਂ ਮੇਰੇ ਇਲਾਕੇ ‘ਚ, ਏਮਜ ਜਾਂ ਪੀਜੀਆਈ  ਦੇ ਸੈਟੇਲਾਈਟ ਕੇਂਦਰ ਸਥਾਪਿਤ ਕੀਤਾ ਜਾਵੇ।

ਜਿਸ ਨੂੰ ਲੈਕੇ ਕੇਂਦਰੀ ਮੰਤਰੀ ਜੀ ਵਲੋਂ ਸੰਸਦ ਮੈਂਬਰ ਸੰਨੀ ਦਿਓਲ ਨੂੰ ਸਕਾਰਾਤਮਕ ਜਵਾਬ ਦਿੱਤਾ ਗਿਆ ਹੈ ਅਤੇ ਉਨ੍ਹਾਂ ਵੱਲੋ ਇਸਨੂੰ ਪ੍ਰਮੁੱਖਤਾ ਦਿੰਦਿਆਂ ਹੋਇਆ ਇਸਦਾ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਜਲਦ ਹੀ ਇਹ ਤੋਹਫ਼ਾ ਮੈਂ ਆਪਣੇ ਇਲਾਕਾ ਵਾਸੀਆਂ ਨਾਲ ਸਾਂਝਾ ਕਰਾਂਗਾ।