Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing LATEST.. 01 ਜੁਲਾਈ ਤੋਂ ਜ਼ਿਲ੍ਹੇ ‘ਚ ਸਿੰਗਲ ਯੂਜ਼ ਪਲਾਸਟਿਕ ‘ਤੇ ਹੋਵੇਗੀ ਸਖ਼ਤੀ ਨਾਲ ਪਾਬੰਦੀ: ਸੰਦੀਪ ਕੁਮਾਰ

LATEST.. 01 ਜੁਲਾਈ ਤੋਂ ਜ਼ਿਲ੍ਹੇ ‘ਚ ਸਿੰਗਲ ਯੂਜ਼ ਪਲਾਸਟਿਕ ‘ਤੇ ਹੋਵੇਗੀ ਸਖ਼ਤੀ ਨਾਲ ਪਾਬੰਦੀ: ਸੰਦੀਪ ਕੁਮਾਰ

1 ਜੁਲਾਈ ਤੋਂ ਜ਼ਿਲ੍ਹੇ ‘ਚ ਸਿੰਗਲ ਯੂਜ਼ ਪਲਾਸਟਿਕ ‘ਤੇ ਹੋਵੇਗੀ ਸਖ਼ਤੀ ਨਾਲ ਪਾਬੰਦੀ: ਸੰਦੀਪ ਕੁਮਾਰ
ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ
ਸਿੰਗਲ ਯੂਜ਼ ਪਲਾਸਟਿਕ ਦੇ ਉਤਪਾਦਕ, ਵਿਤਰਕ  ਦੇ ਖਿਲਾਫ ਵਾਟਰ ਐਕਟ 1974, ਏਅਰ ਐਕਟ 1981 ਦੇ ਤਹਿਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਲਗਾਇਆ ਜਾਵੇਗਾ ਭਾਰੀ ਜੁਰਮਾਨਾ
ਕਿਹਾ ਵਾਤਾਵਰਣ ਦੀ ਸੁਰੱਖਿਆ ਲਈ ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਮੁਹਿੰਮ ਵਿੱਚ ਸਾਰੇ ਵਰਗ ਦੇਣ ਸਹਿਯੋਗ
ਹੁਸ਼ਿਆਰਪੁਰ, 05 ਜੂਨ(ਬਿਊਰੋ) : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਜੁਲਾਈ ਤੋਂ ਜ਼ਿਲ੍ਹੇ ਵਿੱਚ ਸਿੰਗਲ ਯੂਜ਼ ਪਲਾਸਟਿਕ ‘ਤੇ ਸਖ਼ਤੀ ਨਾਲ ਪਾਬੰਦੀ ਲਗਾ ਦਿੱਤੀ ਜਾਵੇਗੀ, ਇਸ ਲਈ ਲੋਕ ਅੱਜ ਤੋਂ ਹੀ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਆਦਤ ਬਣਾ ਲੈਣ।  ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਕਰਵਾਏ ਗਏ ਵਰਚੁਅਲ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਉਪਰੰਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ।  ਇਸ ਦੌਰਾਨ ਉਨ੍ਹਾਂ ਨਾਲ ਐੱਸ.ਡੀ.ਐੱਮ.  ਹੁਸ਼ਿਆਰਪੁਰ ਸ਼੍ਰੀ ਸ਼ਿਵਰਾਜ ਸਿੰਘ ਬੱਲ ਵੀ ਮੌਜੂਦ ਸਨ।  ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਵਾਤਾਵਰਨ ਦੀ ਸੰਭਾਲ ਲਈ ਸਾਰਥਕ ਕਦਮ ਚੁੱਕੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣਾ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ।
 ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਜੁਲਾਈ ਤੋਂ ਜੇਕਰ ਕੋਈ ਸਿੰਗਲ ਯੂਜ਼ ਪਲਾਸਟਿਕ ਦਾ ਉਤਪਾਦਨ, ਵੰਡ ਅਤੇ ਪ੍ਰਚੂਨ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਦਾ ਬਿਜਲੀ ਕੁਨੈਕਸ਼ਨ ਕੱਟਣ ਦੇ ਨਾਲ-ਨਾਲ ਉਸ ‘ਤੇ ਵਾਟਰ ਐਕਟ 1974, ਏਅਰ ਐਕਟ 1981 ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਭਾਰੀ ਜ਼ੁਰਮਾਨਾ ਵੀ ਲਗਾਇਆ ਜਾਵੇਗਾ।  ਉਨ੍ਹਾਂ ਨੇ ਲੋਕਾਂ ਨੂੰ ਜਾਗਰੂਕ ਕੀਤਾ ਕਿ ਸਿੰਗਲ ਯੂਜ਼ ਪਲਾਸਟਿਕ ਉਹ ਪਲਾਸਟਿਕ ਹੈ ਜਿਸ ਦੀ ਵਰਤੋਂ ਅਸੀਂ ਸਿਰਫ਼ ਇੱਕ ਵਾਰ ਕਰਦੇ ਹਾਂ, ਇਨ੍ਹਾਂ ਵਿੱਚ ਪਲਾਸਟਿਕ ਦੀ ਸਟਿੱਕ ਵਾਲੇ ਈਅਰ ਬਡਜ਼, ਪਲਾਸਟਿਕ ਸਟਿੱਕ ਵਾਲੇ ਗੁਬਾਰੇ, ਪਲਾਸਟਿਕ ਦੇ ਝੰਡੇ, ਕੈਂਡੀ ਅਤੇ ਆਈਸਕ੍ਰੀਮ ਸਟਿਕਸ, ਪਲਾਸਟਿਕ ਦੀਆਂ ਪਲੇਟਾਂ, ਬੋਤਲਾਂ, ਕੱਪ, ਗਲਾਸ, ਕਟਲਰੀ, ਮਠਿਆਈਆਂ ਦੇ ਡੱਬਿਆਂ ਦੀ ਪੈਕਿੰਗ ਵਿਚ ਪ੍ਰਯੋਗ ਹੋਣ ਵਾਲੀ ਪਲਾਸਟਿਕ, ਸੱਦਾ ਪੱਤਰ, ਸਿਗਰਟ ਦੇ ਪੈਕੇਟ, 100 ਮਾਈਕਰੋਨ ਤੋਂ ਘੱਟ ਦੇ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ ਆਦਿ ਸ਼ਾਮਲ ਹਨ। ਇਸ ਲਈ ਇਨ੍ਹਾਂ ਸਾਰੀਆਂ ਵਸਤਾਂ ਦੀ ਵਰਤੋਂ ਬੰਦ ਕਰਕੇ ਕੱਪੜੇ, ਜੂਟ ਦੇ ਥੈਲੇ, ਸਟੀਲ ਦੇ ਭਾਂਡਿਆਂ, ਬਾਇਓਡੀਗਰੇਡੇਬਲ ਮਟੀਰੀਅਲ, ਪੱਤਿਆਂ ਅਤੇ ਬਾਂਸ ਤੋਂ ਬਣੀ ਕਟਲਰੀ ਆਦਿ ਦੀ ਵਰਤੋਂ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ 18 ਫਰਵਰੀ 2016 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਸੂਬੇ ਦੀਆਂ ਸਾਰੀਆਂ ਮਿਉਂਸਪਲ ਕਾਰਪੋਰੇਸ਼ਨਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ 1 ਅਪ੍ਰੈਲ, 2016 ਤੋਂ ਪਲਾਸਟਿਕ ਕੈਰੀ ਬੈਗਾਂ ਦੇ ਉਤਪਾਦਨ, ਸਟਾਕ, ਵੰਡ, ਰੀਸਾਈਕਲਿੰਗ, ਵੇਚਣ ਅਤੇ ਵਰਤੋਂ ‘ਤੇ ਪਹਿਲਾਂ ਹੀ ਮੁਕੰਮਲ ਪਾਬੰਦੀ ਲਗਾਈ ਜਾ ਚੁੱਕੀ ਹੈ।
 ਸ਼੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਇਸ ਨੂੰ ਇੱਕ ਮੁਹਿੰਮ ਦੇ ਰੂਪ ਵਿੱਚ ਲਿਆ ਜਾਵੇਗਾ ਅਤੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਿਆ ਜਾਵੇਗਾ ਤਾਂ ਜੋ ਵਾਤਾਵਰਣ ਦੀ ਸੁਰੱਖਿਆ ਲਈ ਇੱਕ ਪ੍ਰਭਾਵਸ਼ਾਲੀ ਕਦਮ ਚੁੱਕਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਰੋਕਣ ਲਈ ਜਾਗਰੂਕਤਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਇਸ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾ ਸਕੇ।  ਉਨ੍ਹਾਂ ਕਿਹਾ ਕਿ ਲਗਾਤਾਰ ਫੈਲ ਰਹੇ ਪ੍ਰਦੂਸ਼ਣ ਨਾਲ ਸੈਂਕੜੇ ਲੋਕ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਜੋ ਕਿ ਸਮਾਜ ਦੇ ਵਿਕਾਸ ਲਈ ਬਹੁਤ ਵੱਡੀ ਰੁਕਾਵਟ ਹੈ, ਇਸ ਲਈ ਸਾਨੂੰ ਵਾਤਾਵਰਨ ਦੀ ਸੰਭਾਲ ਲਈ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਚੰਗਾ ਅਤੇ ਸਿਹਤਮੰਦ ਜੀਵਨ ਜਿਊਣ ਲਈ ਵਾਤਾਵਰਨ ਦੀ ਸੰਭਾਲ ਕਰਨਾ ਬਹੁਤ ਜ਼ਰੂਰੀ ਹੈ।
 ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਜੇ ਕੁਮਾਰ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸ਼ਿਵ ਕੁਮਾਰ, ਐੱਸ.ਡੀ.ਓ.  ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਦੀਪਕ ਚੱਡਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਸ੍ਰੀ ਗੁਰਸ਼ਰਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਕੇਸ਼ ਕੁਮਾਰ, ਸ੍ਰੀ ਅਸ਼ਵਨੀ ਦੱਤਾ, ਸ੍ਰੀ ਸ਼ੈਲੇਂਦਰ ਠਾਕੁਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਦਯੋਗਾਂ ਤੋਂ ਆਏ ਨੁਮਾਇੰਦੇ ਵੀ ਹਾਜ਼ਰ ਸਨ।
error: copy content is like crime its probhihated