ਗੁਰਦਾਸਪੁਰ 4 ਦਸੰਬਰ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰ-ਸਾਈਕਲ ਸਮੇਂਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਕਮਲ ਕਿਸ਼ੋਰ ਨੇ ਦਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਤੋਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਰੇਲਵੇ ਫਾਟਕ ਨੇੜੇ ਮਿਲਕ ਪਲਾਂਟ ਗੁਰਦਾਸਪੁਰ ਤੋ ਅਭੀਸ਼ੇਕ ਉਰਫ ਅੱਬੂ ਪੁੱਤਰ ਵਿਕਰਮ ਗਿੱਲ , ਭੁਪਿੰਦਰ ਸਿੰਘ ਉਰਫ ਰੋਮੀ ਪੁੱਤਰ ਰਮਨਦੀਪ ਸਿੰਘ ਵਾਸੀਆਨ ਗੁਰਦਾਸਪੁਰ ਨੂੰ ਚੋਰੀ ਦੇ ਮੋਟਰ-ਸਾਈਕਲ ਬਿਨਾ ਨੰਬਰ ਸਮੇਤ ਕਾਬੂ ਕੀਤਾ ।