ਗੁਰਦਾਸਪੁਰ 16 ਨਵੰਬਰ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ ਪੁਲਿਸ ਸਟੇਸ਼ਨ ਧਾਰੀਵਾਲ ਦੀ ਪੁਲਿਸ ਵੱਲੋਂ 5 ਗ੍ਰਾਮ ਹੈਰੋਇਨ ਅਤੇ 150 ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀਆ ਨੂੰ ਵੱਖ-ਵੱਖ ਥਾਂਵਾਂ ਤੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਬ ਇੰਸਪੈਕਟਰ ਕਸ਼ਮੀਰ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੋੜ ਤਰੀਜਾ ਨਗਰ ਤੋ ਜਨਕ ਰਾਜ ਉਰਫ ਜਨਕਾਂ ਪੁੱਤਰ ਤਰਸੇਮ ਵਾਸੀ ਕੰਗ ਨੂੰ ਸ਼ੱਕ ਪੈਣ ਤੇ ਕਾਬੂ ਕਰਕੇ ਇਸ ਬਾਰੇ ਪੁਲਿਸ ਸਟੇਸ਼ਨ ਧਾਰੀਵਾਲ ਸੂਚਨਾ ਭੇਜੀ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਸੁਰਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਜਨਕ ਰਾਜ ਪਾਸੋ ਬ੍ਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਜਗਦੀਸ਼ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨਾਕਾਬੰਦੀ ਦੋਰਾਨ ਨੇੜੇ ਹਾਲੀਵੂਡ ਪੈਲਸ ਧਾਰੀਵਾਲ ਤੋ ਬਲਵਿੰਦਰ ਕੁਮਾਰ ਉਰਫ ਬਿੰਦਾ ਪੁੱਤਰ ਬਾਵਾ ਰਾਮ ਵਾਸੀ ਡੱਡਵਾ ਨੂੰ ਏਸ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਪੈਣ ਤੇ ਮੋਟਰ-ਸਾਈਕਲ ਨੰਬਰ ਪੀ ਬੀ 18 ਐਫ 5494 ਸਮੇਤ ਕਾਬੂ ਕਰਕੇ ਇਸ ਬਾਰੇ ਪੁਲਿਸ ਸਟੇਸ਼ਨ ਧਾਰੀਵਾਲ ਸੂਚਨਾ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਐਸ ਆਈ ਜਗਦੀਸ਼ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਬਲਵਿੰਦਰ ਕੁਮਾਰ ਪਾਸੋ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 150 ਨਸ਼ੀਲੇ ਕੈਪਸੂਲ ਬਰਾਮਦ ਹੋਏ ।