Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing LATEST.. ਕਣਕ ਦੇ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਕੀਤੀ ਜਾ ਸਕਦੀ ਹੈ ਝੋਨੇ ਅਤੇ ਸੱਠੀ ਮੂੰਗੀ ਦੀ ਸਿੱਧੀ ਬਿਜਾਈ : ਡਿਪਟੀ ਕਮਿਸ਼ਨਰ

LATEST.. ਕਣਕ ਦੇ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਕੀਤੀ ਜਾ ਸਕਦੀ ਹੈ ਝੋਨੇ ਅਤੇ ਸੱਠੀ ਮੂੰਗੀ ਦੀ ਸਿੱਧੀ ਬਿਜਾਈ : ਡਿਪਟੀ ਕਮਿਸ਼ਨਰ

ਕਣਕ ਦੇ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਕੀਤੀ ਜਾ ਸਕਦੀ ਹੈ ਝੋਨੇ ਅਤੇ ਸੱਠੀ ਮੂੰਗੀ ਦੀ ਸਿੱਧੀ ਬਿਜਾਈ : ਡਿਪਟੀ ਕਮਿਸ਼ਨਰ

–ਕਿਹਾ, ਕਣਕ ਦੇ ਨਾੜ ਦੀ ਤੂੜੀ ਬਣਾਉਣ ਉਪਰੰਤ ਜ਼ਮੀਨ ’ਚ ਹੀ ਗਲਣ ਦਿੱਤੇ ਜਾਣ ਮੁੱਢ

ਹੁਸ਼ਿਆਰਪੁਰ, 12 ਅਪ੍ਰੈਲ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਗੈਰ ਹੀ ਝੋਨੇ ਅਤੇ ਗਰਮੀ ਦੀ ਰੁੱਤ ਦੀ (ਸੱਠੀ) ਮੂੰਗੀ ਸਿੱਧੇ ਤੌਰ ’ਤੇ ਕਾਸ਼ਤ ਕੀਤੀ ਜਾ ਸਕਦੀ ਹੈ, ਇਸ ਲਈ ਕਿਸਾਨ ਕਣਕ ਦੇ ਨਾੜ/ਮੁੱਢਾਂ ਨੂੰ ਅੱਗ ਨਾ ਲਾਉਣ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਉਥੇ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜਿਹੜੇ ਕਿਸਾਨ ਸੱਠੀ ਮੂੰਗੀ ਦੀ ਕਾਸ਼ਤ ਕਰਨਾ ਚਾਹੁੰਦੇ ਹਨ, ਉਹ ਕਣਕ ਦੇ ਨਾੜ ਦੀ ਰੀਪਰ ਨਾਲ ਤੂੜੀ ਬਣਾਉਣ ਉਪਰੰਤ ਜ਼ੀਰੋ ਡਰਿੱਲ ਰਾਹੀਂ ਬਿਨ੍ਹਾਂ ਮੁੱਢਾਂ ਨੂੰ ਅੱਗ ਲਗਾਏ ਸਿੱਧੀ ਬਿਜਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਜ਼ੀਰੋ ਡਰਿੱਲ ਮਸ਼ੀਨ ਆਪਣੇ ਨੇੜਲੇ ਕਸਟਮ ਹਾਇਰਿੰਗ ਸੈਂਟਰ, ਕਿਸਾਨਾਂ ਦੇ ਸਵੈ-ਸਹਾਇਤਾ ਗਰੁੱਪ ਅਤੇ ਕੋ-ਆਪਰੇਟਿਵ ਸੋਸਾਇਟੀ ਤੋਂ ਘੱਟ ਰੇਟ ’ਤੇ ਕਿਰਾਏ ’ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਨੇੜਲੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨ ਝੋਨੇ ਦੀ ਬਿਜਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਕੋਲ ਕਣਕ ਦੀ ਵਾਢੀ ਅਤੇ ਝੋਨੇ ਦੀ ਪਨੀਰੀ ਦੀ ਖੇਤਾਂ ਵਿਚ ਲੁਆਈ ਦੌਰਾਨ ਕਰੀਬ ਸਵਾ ਤੋਂ ਡੇਢ ਮਹੀਨੇ ਦਾ ਸਮਾਂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਕਣਕ ਦੇ ਨਾੜ ਦੀ ਤੂੜੀ ਬਣਾ ਕੇ ਜ਼ਮੀਨ ਵਿਚ ਪਾਣੀ ਛੱਡ ਕੇ ਮੁੱਢਾਂ ਨੂੰ ਜ਼ਮੀਨ ਵਿਚ ਹੀ ਗਲਣ ਦਿੱਤਾ ਜਾਵੇ। ਇਸ ਨਾਲ ਜਿਥੇ ਖੁਰਾਕੀ ਤੱਤ ਜ਼ਮੀਨ ਵਿਚ ਹੀ ਜਜ਼ਬ ਹੋ ਸਕਦੇ ਹਨ, ਉਥੇ ਸੂਖਮ ਜੀਵਾਣੂਆਂ ਦੀ ਤਾਦਾਦ ਵੀ ਬਰਕਰਾਰ ਰੱਖੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਰੀਪਰ ਰਾਹੀਂ ਇਕ ਏਕੜ ਵਿਚ ਕਣਕ ਦੇ ਨਾੜ ਦੀ ਕਰੀਬ 80 ਫੀਸਦੀ ਤੂੜੀ ਬਣਾਈ ਜਾ ਸਕਦੀ ਹੈ ਅਤੇ ਕਰੀਬ 20 ਫੀਸਦੀ ਕਣਕ ਦੇ ਰਹਿੰਦ-ਖੂੰਹਦ/ਮੁੱਢਾਂ ਨੂੰ ਜ਼ਮੀਨ ਵਿਚ ਹੀ ਦਬਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਤੂੜੀ ਨੂੰ ਪਸ਼ੂਆਂ ਦੇ ਸੁੱਕੇ ਚਾਰੇ ਵਜੋਂ ਇਸਤੇਮਾਲ ਕੀਤਾ ਜਾ ਸਕਦਾ ਹੈ।
ਸ੍ਰੀ ਸੰਦੀਪ ਹੰਸ ਨੇ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਥੇ ਕਿਸਾਨਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ (90410-72304) ਜਾਰੀ ਕੀਤਾ ਗਿਆ ਹੈ, ਉਥੇ ਅਧਿਕਾਰੀਆਂ ਨੂੰ ਲਗਾਤਾਰ ਚੈਕਿੰਗ ਕਰਨ ਲਈ ਮੰਡੀਆਂ ਵੀ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਦੀ ਚੈਕਿੰਗ ਸਬੰਧੀ ਓਵਰ ਆਲ ਇੰਚਾਰਜ ਐਸ.ਡੀ.ਐਮਜ਼ ਨੂੰ ਬਣਾਇਆ ਗਿਆ ਹੈ ਅਤੇ ਰੋਜ਼ਾਨਾ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਚੈਕਿੰਗ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ।