Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬਾਬੂ ਮੰਗੂ ਰਾਮ ਜੀ ਦੀ ਯਾਦ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਲਾਈਬ੍ਰੇਰੀ ਦਾ ਨੀਂਹ ਪੱਥਰ ਰੱਖਿਆ

ਬਾਬੂ ਮੰਗੂ ਰਾਮ ਜੀ ਦੀ ਯਾਦ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਲਾਈਬ੍ਰੇਰੀ ਦਾ ਨੀਂਹ ਪੱਥਰ ਰੱਖਿਆ

ਬਾਬੂ ਮੰਗੂ ਰਾਮ ਜੀ ਦੀ ਯਾਦ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਲਾਈਬ੍ਰੇਰੀ ਦਾ ਨੀਂਹ ਪੱਥਰ ਰੱਖਿਆ

ਗੜ੍ਹਸ਼ੰਕਰ 9 ਅਪੈ੍ਲ (ਜਤਿੰਦਰ ਪਾਲ ਸਿੰਘ ਕਲੇਰ ) ਮੈਂਬਰ ਪਾਰਲੀਮੈਂਟ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਪਿੰਡ ਮੁਗੋਵਾਲ ਵਿਖੇ ਆਜਾਦੀ ਘੁਲਾਟੀਏ, ਆਦਿ ਧਰਮ ਮੰਡਲ ਦੇ ਸੰਸਥਾਪਕ ਅਤੇ ਗੜਸ਼ੰਕਰ ਦੇ ਪਹਿਲੇ ਵਿਧਾਇਕ ਬਾਬੂ ਮੰਗੂ ਰਾਮ ਜੀ ਦੀ ਯਾਦ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਲਾਈਬ੍ਰੇਰੀ ਦਾ ਨੀਂਹ ਪੱਥਰ ਰੱਖਿਆ| ਲਾਈਬ੍ਰੇਰੀ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾ ਸ਼ਮਸ਼ੇਰ ਸਿੰਘ ਦੂਲੋ ਨੇ ਬਾਬੂ ਮੰਗੂ ਰਾਮ ਜੀ ਦੇ ਬੁੱਤ ਤੇ ਜਾ ਕੇ ਹਾਰ ਪਾਏ| ਇਸ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਬਾਬੂ ਮੰਗੂ ਰਾਮ ਜੀ ਨੇ ਦੇਸ਼ ਦੀ ਆਜਾਦੀ ਵਿੱਚ ਵਡਮੁੱਲਾ ਯੋਗਦਾਨ ਪਾਇਆ, ਉਨ੍ਹਾਂ ਨੇ ਦੇਸ਼ ਵਿੱਚ ਸਮਾਜਿਕ ਕਰਾਂਤੀ ਲਿਆਂਦੀ | ਉਨ੍ਹਾਂ ਕਿ ਅੱਜ ਸਾਨੂੰ ਸਾਰਿਆਂ ਨੂੰ ਬਾਬੂ ਮੰਗੂ ਰਾਮ ਜੀ ਦੇ ਆਦਰਸ਼ਾਂ ਉਤੇ ਚੱਲਣ ਦੀ ਜਰੂਰਤ ਹੈ| ਇਸ ਮੌਕੇ ਐਡਵੋਕੇਟ ਪੰਕਜ ਕਿ੍ਪਾਲ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਸ਼ਮਸ਼ੇਰ ਸਿੰਘ ਦੂਲੋ ਨੇ ਮੁਗੋਵਾਲ ਵਿਖੇ ਬਾਬੂ ਮੰਗੂ ਰਾਮ ਜੀ ਦੀ ਯਾਦਗਾਰ ਸਥਾਪਿਤ ਕਰਨ ਦੀ ਸ਼ੁਰੂਆਤ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ| ਉਨ੍ਹਾਂ ਕਿਹਾ ਕਿ ਬਾਬੂ ਮੰਗੂ ਰਾਮ ਜੀ ਨੇ ਸਮਾਜ ਦੇ ਦਬੇ, ਕੁਚਲੇ, ਸ਼ੋਸ਼ਿਤ ਵਰਗ ਨੂੰ ਉਪਰ ਚੁੱਕਣ ਲਈ ਸੰਘਰਸ਼ ਕੀਤਾ, ਪਰ ਦੂਜੇ ਪਾਸੇ ਬੜੇ ਦੁਖ ਦੀ ਗੱਲ ਹੈ ਕਿ ਅੱਜ ਦੇ ਸਮੇਂ ਵਿੱਚ ਵੀ ਸੁਨੀਲ ਜਾਖੜ ਵਰਗੇ ਸਿਆਸਤਦਾਨ ਦਲਿਤ ਵਰਗ ਨੂੰ ਪੈਰ ਦੀ ਜੁੱਤੀ ਦਸ ਰਹੇ ਹਨ| ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਸੁਨੀਲ ਜਾਖੜ ਵਿਰੁੱਧ ਪਰਚਾ ਦਰਜ ਕਰਨਾ ਚਾਹੀਦਾ ਹੈ| ਇਸ ਮੌਕੇ ਯੂਥ ਕਾਂਗਰਸ ਆਗੂ ਪ੍ਣਵ ਕਿ੍ਪਾਲ,ਮਨਜਿੰਦਰ ਕੌਰ ਸਰਪੰਚ ਮੁਗੋਵਾਲ, ਸਤਨਾਮ ਸਿੰਘ ਲੰਬੜਦਾਰ ਮੁਗੋਵਾਲ, ਨਰਿੰਦਰ ਮੋਹਨ ਨਿੰਦੀ, ਠੇਕੇਦਾਰ ਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਬਿੱਟੂ, ਕੁਲਵਿੰਦਰ ਬਿੱਟੂ, ਹਰਮੇਸ਼ ਸਰਪੰਚ, ਸ਼ੰਭੂ ਸਰਪੰਚ, ਬਲਦੇਵ ਸਰਪੰਚ, ਵੀਨਾ ਰਾਣੀ ਸੰਮਤੀ ਮੈਂਬਰ, ਸੁਰਿੰਦਰ ਸ਼ੈੰਕੀ, ਬਲਵੀਰ ਐਮਾਂ, ਮਨਜੀਤ ਦਾਦੂਵਾਲ, ਮਦਨ ਬਿਹਾਲਾ, ਰੋਹਿਤ ਪੋਸੀ, ਝਲਮਣ ਸਿੰਘ ਆਦਿ ਹਾਜਰ ਹੋਏ|