Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਮਨਜੋਤ ਸਿੰਘ ਤਲਵੰਡੀ ਦੇ ਹੱਕ ਚ ਨਿੱਤਰੇ ਵੱਖ-ਵੱਖ ਜੱਥੇਬੰਦੀਆਂ ਦੇ ਆਗੂ, 4 ਦਸੰਬਰ ਨੂੰ ਸ਼ਹਿਰ ਬੰਦ ਰੱਖਣ ਦੀ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ

ਮਨਜੋਤ ਸਿੰਘ ਤਲਵੰਡੀ ਦੇ ਹੱਕ ਚ ਨਿੱਤਰੇ ਵੱਖ-ਵੱਖ ਜੱਥੇਬੰਦੀਆਂ ਦੇ ਆਗੂ, 4 ਦਸੰਬਰ ਨੂੰ ਸ਼ਹਿਰ ਬੰਦ ਰੱਖਣ ਦੀ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ

*ਕੁੱਝ ਨੌਜਵਾਨਾਂ ਵਲੋਂ ਨੌਜਵਾਨਾਂ ਨਾਲ ਕੀਤੀ ਕੁੱਟਮਾਰ ਦੇ ਸੰਬੰਧ ਚ ਪੁਲਿਸ ਵਲੋਂ ਬਾਬਾ ਦੀਪ ਸਿੰਘ ਸੇਵਾ ਦਲ ਦੇ ਮੁਖ ਸੇਵਾਦਾਰ ਮਨਜੋਤ ਤਲਵੰਡੀ ਸਮੇਤ ਕਈ ਹੋਰ ਲੋਕਾਂ ਤੇ ਮਾਮਲਾ ਦਰਜ*

*ਪੁਲਿਸ ਪ੍ਰਸਾਸ਼ਨ ਵਲੋਂ ਮੇਰੇ ਤੇ ਨਜਾਇਜ ਪਰਚਾ ਕੀਤਾ ਦਰਜ  : ਮਨਜੋਤ ਤਲਵੰਡੀ*

ਗੜ੍ਹਦੀਵਾਲਾ (PPT NEWS)

3 ਦਸੰਬਰ : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਦੇ ਹੱਕ ਵਿੱਚ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਨੇ ਨਿੱਤਰ ਕੇ 4 ਦਸੰਬਰ ਨੂੰ ਸ਼ਹਿਰ ਗੜ੍ਹਦੀਵਾਲਾ ਸਵੇਰੇ 10 ਵਜੇ ਤੋਂ ਲੈ ਕੇ ਅਣਮਿੱਥੇ ਸਮੇਂ ਤੱਕ ਬੰਦ ਰੱਖਣ ਦੀ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ।ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਸਵੇਰੇ 10 ਵਜੇ ਟੱਕਰ ਯੂਨੀਅਨ ਗੜ੍ਹਦੀਵਾਲਾ ਇੱਕਠੇ ਹੋਣ ਦੀ ਅਪੀਲ ਕੀਤੀ।

ਜਿਕਰਯੋਗ ਹੈ ਕਿ ਬੀਤੇ ਦਿਨੀ ਗੜ੍ਹਦੀਵਾਲਾ ਵਿਖੇ ਕੁੱਝ ਨੌਜਵਾਨਾਂ ਵਲੋਂ  ਨੌਜਵਾਨਾਂ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਉਣ ਤੇ ਗੜ੍ਹਦੀਵਾਲਾ ਪੁਲਿਸ ਵਲੋਂ ਦੋ ਵਿਅਕਤੀਆਂ ਵਾਸੀ ਖਿਆਲਾ ਬੁਲੰਦਾਂ ਦੇ ਬਿਆਨਾਂ ਦੇ ਆਧਾਰ ਤੇ ਦੋ ਵੱਖ ਵੱਖ ਮਾਮਲੇ ਦਰਜ ਕੀਤੇ ਗਏ ਸਨ। ਇੱਕ ਮਾਮਲੇ ਵਿਚ ਜਸਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਖਿਆਲਾ ਬੁਲੰਦਾਂ ਥਾਣਾ ਗੜਦੀਵਾਲਾ ਦੇ ਬਿਆਨਾਂ ਦੇ ਅਧਾਰ ਤੇ 4 ਨਾਵਾਂ ਸਮੇਤ ਅਤੇ 1 ਨਾ ਮਾਲੂਮ ਵਿਅਕਤੀ ਤੇ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਮਾਮਲੇ ਵਿਚ ਮਨਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖਿਆਲਾ ਬੁਲੰਦਾਂ ਥਾਣਾ ਗੜਦੀਵਾਲਾ ਦੇ ਬਿਆਨਾਂ ਦੇ ਅਧਾਰ ਤੇ ਗੜ੍ਹਦੀਵਾਲਾ ਪੁਲਿਸ ਨੇ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਸਮੇਤ 7 ਲੋਕਾਂ ਅਤੇ 4 ਨਾ ਮਾਲੂਮ ਵਿਅਕਤੀਆਂ ਤੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ।

ਇਸ ਸਬੰਧ ਵਿਚ ਲਗਭਗ ਪਿਛਲੇ ਸੱਤ ਸਾਲਾਂ ਤੋਂ ਇਲਾਕੇ ਵਿਚ ਮਾਨਵਤਾ ਦੇ ਭਲੇ ਲਈ ਕੰਮ ਕਰਦੀ ਆ ਰਹੀ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾ ਮਨਜੋਤ ਸਿੰਘ ਤਲਵੰਡੀ ਨੇ ਕਿਹਾ ਕਿ ਪੁਲਿਸ ਪ੍ਰਸਾਸ਼ਨ ਵਲੋਂ ਮੇਰੇ ਤੇ ਨਜਾਇਜ਼ ਪਰਚਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੇ ਸਬੰਧ ਵਿੱਚ ਅੱਜ ਦੁਪਹਿਰ ਗੜ੍ਹਦੀਵਾਲਾ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਮਨਜੋਤ ਸਿੰਘ ਤਲਵੰਡੀ ਦੇ ਹੱਕ ਵਿਚ ਸ਼ਹਿਰ ਵਾਸੀਆਂ ਨੂੰ 4 ਦਸੰਬਰ ਨੂੰ ਸ਼ਹਿਰ ਬੰਦ ਰੱਖਣ ਦੀ ਅਪੀਲ ਕੀਤੀ ਗਈ। ਇਸ ਮੌਕੇ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਦੋਂ ਵੀ ਪੁਲਿਸ ਨੂੰ ਕਿਸੇ ਮਦਦ ਦੀ ਜਰੂਰਤ ਹੁੰਦੀ ਹੈ ਤਾਂ ਉਹ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦਾ ਕੁੰਡਾ ਖੜਕਾਉਂਦੇ ਹਨ।ਉਨ੍ਹਾਂ ਕਿਹਾ ਕਿ ਨਾਮਵਾਰ ਸ਼ਖਸੀਅਤ ਮਨਜੋਤ ਸਿੰਘ ਤਲਵੰਡੀ ਤੇ ਜੋ ਪਰਚਾ ਗੜ੍ਹਦੀਵਾਲਾ ਪੁਲਿਸ ਵਲੋਂ ਦਰਜ ਕੀਤਾ ਗਿਆ ਉਹ ਸਰਾਸਰ ਧੱਕਾ ਕੀਤਾ ਗਿਆ ਹੈ।

ਦੋਵੇਂ ਪਰਚੇ ਦੋ ਲੋਕਾਂ ਵਲੋਂ ਦਿੱਤੇ ਵੱਖ-ਵੱਖ ਬਿਆਨਾਂ ਦੇ ਅਧਾਰ ਤੇ ਦਰਜ ਕੀਤੇ ਗਏ ਹਨ : ਕੁਲਵੰਤ ਸਿੰਘ ਡੀ ਐਸ ਪੀ ਟਾਂਡਾ


ਇਸ ਮਾਮਲੇ ਸਬੰਧੀ ਜਦੋਂ ਡੀ.ਐਸ.ਪੀ ਟਾਂਡਾ ਕੁਲਵੰਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗੜ੍ਹਦੀਵਾਲਾ ਪੁਲਿਸ ਨੇ ਦੋ ਵੱਖ ਵੱਖ ਵਿਅਕਤੀਆਂ ਵਲੋਂ ਵੱਖ-ਵੱਖ ਬਿਆਨ ਦਿੱਤੇ ਗਏ ਹਨ। ਉਨ੍ਹਾਂ ਦੇ ਬਿਆਨਾਂ ਦੇ ਅਧਾਰ ਤੇ ਹੀ ਇਹ ਦੋਵੇਂ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕੁਝ ਵੀਡੀਓ ਵੀ ਵਾਇਰਲ ਹੋਈਆਂ ਹਨ। ਉਨ੍ਹਾਂ ਕਿਹਾ ਕਾਨੂੰਨ ਨੂੰ ਹੱਥ ਵਿਚ ਲੈਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।