Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪਿੰਡ ਗੜੀ ਉਧੋਵਾਲ ਦੇ ਵੋਟਰਾਂ ਦਾ ਆਪ” ਲੀਡਰਸ਼ਿਪ ਨੇ ਕੀਤਾ ਧੰਨਵਾਦ : ਜਲਵਾਹਾ

ਪਿੰਡ ਗੜੀ ਉਧੋਵਾਲ ਦੇ ਵੋਟਰਾਂ ਦਾ ਆਪ” ਲੀਡਰਸ਼ਿਪ ਨੇ ਕੀਤਾ ਧੰਨਵਾਦ : ਜਲਵਾਹਾ

*ਪਿੰਡ ਗੜੀ ਉਧੋਵਾਲ ਦੇ ਵੋਟਰਾਂ ਦਾ ਆਪ” ਲੀਡਰਸ਼ਿਪ ਨੇ ਕੀਤਾ ਧੰਨਵਾਦ : ਜਲਵਾਹਾ

ਪਿੰਡ ਵਾਸੀਆਂ ਵੱਲੋਂ ਕੀਤਾ ਗਿਆ ਨਿੱਘਾ ਸੁਆਗਤ

ਨਵਾਂਸ਼ਹਿਰ 11 ਮਈ (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਹੋਈ ਕ੍ਰਾਂਤੀਕਾਰੀ ਅਤੇ ਇਤਿਹਾਸਕ ਜਿੱਤ ਤੋਂ ਬਾਅਦ ਹਲਕਾ ਨਵਾਂਸ਼ਹਿਰ ਦੀ ਸਮੁੱਚੀ ਆਪ ਲੀਡਰਸ਼ਿਪ ਵੱਲੋਂ ਪਿੰਡ ਪਿੰਡ ਜਾਕੇ ਵੋਟਰਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਪਾਰਟੀ ਵੱਲੋਂ ਕੀਤੇ ਜਾ ਰਹੇ ਧੰਨਵਾਦ ਪ੍ਰੋਗਰਾਮ ਤਹਿਤ ਪਿੰਡ ਗੜੀ ਉਧੋਵਾਲ ਦੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਸਰਕਲ ਪ੍ਰਧਾਨ ਵਿਜੇ ਕੁਮਾਰ ਸੋਨੀ ਅਤੇ ਪਿਆਰਾ ਸਿੰਘ ਗੜੀ ਦੇ ਉਦਮ ਉਪਰਾਲੇ ਸਦਕਾ ਇੱਕ ਭਰਵੀਂ ਮੀਟਿੰਗ ਕੀਤੀ ਗਈ ਅਤੇ ਸਮੁੱਚੀ ਆਪ ਲੀਡਰਸ਼ਿਪ ਵੱਲੋਂ ਸਾਰੇ ਪਿੰਡ ਵਾਸੀਆਂ ਦਾ ਆਮ ਆਦਮੀ ਪਾਰਟੀ ਦਾ ਸਾਥ ਦੇਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਨਵਾਂਸ਼ਹਿਰ ਤੋਂ ਪਾਰਟੀ ਦੇ ਉਮੀਦਵਾਰ ਰਹੇ ਲਲਿਤ ਮੋਹਨ ਪਾਠਕ ਅਤੇ ਸੂਬਾ ਉਪ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵੱਲੋਂ ਕਿਹਾ ਕਿ ਅਸੀਂ ਸਮੁੱਚੇ ਨਗਰ ਨਿਵਾਸੀਆਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਾਡਾ ਸਾਥ ਦਿੱਤਾ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ ਹੈ। ਜਲਵਾਹਾ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਤਿੰਨ ਕਰੋੜ ਪੰਜਾਬੀਆਂ ਦੀ ਸਰਕਾਰ ਹੈ ਅਤੇ ਚਾਹੇ ਕਿਸੇ ਨੇ ਵੋਟ ਪਾਈ ਜਾਂ ਨਹੀਂ ਪਾਈ ਅਸੀਂ ਕਿਸੇ ਵੀ ਵਿਅਕਤੀ ਨਾਲ ਅਤੇ ਕਿਸੇ ਵੀ ਪਿੰਡ ਨਾਲ ਵਿਤਕਰਾ ਨਹੀਂ ਕਰਾਂਗੇ ਅਤੇ ਹਰ ਪਿੰਡ ਦੀ ਡਿਵੈਲਪਮੈਂਟ ਪਹਿਲ ਦੇ ਆਧਾਰ ਉੱਤੇ ਕੀਤੀ ਜਾਵੇਗੀ। ਹਲਕਾ ਨਵਾਂਸ਼ਹਿਰ ਵਿੱਚ ਕਿਸੇ ਨਾਲ ਵੀ ਬਦਲਾਖੋਰੀ ਦੀ ਰਾਜਨੀਤੀ ਨਹੀਂ ਕੀਤੀ ਜਾਵੇਗੀ। ਅਜੇ ਸਰਕਾਰ ਬਣੀ ਨੂੰ ਮਹਿਜ਼ 2 ਮਹੀਨੇ ਹੋਏ ਹਨ ਅਤੇ ਮਾਨ ਸਰਕਾਰ ਨੇ ਅਨੇਕਾਂ ਇਤਿਹਾਸਕ ਫੈਸਲੇ ਲੈਕੇ ਜੋ ਕੰਮ ਕਰਕੇ ਦਿਖਾਏ ਹਨ ਉਸਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਪੂਰਨ ਵਿਸ਼ਵਾਸ਼ ਹੋ ਗਿਆ ਹੈ ਕਿ ਹੁਣ ਪੰਜਾਬ ਰੰਗਲਾ ਪੰਜਾਬ ਜ਼ਰੂਰ ਬਣੇਗਾ। ਮਾਨ ਸਰਕਾਰ ਦੇ ਸਾਰੇ ਮੰਤਰੀ ਅਤੇ ਸਾਰੇ ਐਮਐਲਏ ਦਿਨ ਰਾਤ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ। ਜੋ ਨੁਕਸਾਨ ਰਵਾਇਤੀ ਪਾਰਟੀਆਂ ਨੇ ਰਲਕੇ ਪਿਛਲੇ 75 ਸਾਲਾਂ ਵਿੱਚ ਪੰਜਾਬ ਦਾ ਕੀਤਾ ਗਿਆ ਹੈ ਉਸ ਨੁਕਸਾਨ ਦੀ ਭਰਪਾਈ ਕਰਨ ਲਈ ਥੋੜਾ ਸਮਾਂ ਜ਼ਰੂਰ ਲੱਗੇਗਾ ਪਰ ਪੰਜਾਬ ਨੂੰ ਹੱਸਦਾ ਵੱਸਦਾ ਅਤੇ ਰੰਗਲਾ ਪੰਜਾਬ ਜ਼ਰੂਰ ਬਣਾਇਆ ਜਾਵੇਗਾ। ਇਸ ਮੌਕੇ ਲਲਿਤ ਮੋਹਨ ਪਾਠਕ ਨੇ ਲੋਕਾਂ ਨੂੰ ਕਿਹਾ ਕਿ ਕਿਸੇ ਦਾ ਵੀ ਜਾਇਜ਼ ਕੰਮ ਹੋਵੇ ਉਹ ਬੇਝਿਜਕ ਉਨ੍ਹਾਂ ਨੂੰ ਆਕੇ ਮਿਲ ਸਕਦਾ ਹੈ ਅਤੇ ਹਰ ਇੱਕ ਦਾ ਕੰਮ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਰਾਹੋਂ ਵੱਲੋਂ ਪਿੰਡ ਵਾਸੀਆਂ ਨੂੰ ਸੰਬੋਧਨ ਕੀਤਾ ਗਿਆ।ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੇ ਆਪਣੀਆਂ ਮੁਸ਼ਕਿਲਾਂ ਵੀ ਦੱਸੀਆਂ ਅਤੇ ਆਪ ਲੀਡਰਸ਼ਿਪ ਵੱਲੋਂ ਉਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਭਦਾ ਜ਼ਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ, ਯੂਥ ਪ੍ਰਧਾਨ ਵਨੀਤ ਰਾਣਾ,ਰਾਹੋਂ ਦੇ ਸ਼ਹਿਰੀ ਪ੍ਰਧਾਨ ਜੋਗੇਸ਼ ਕੁਮਾਰ ਜੋਗਾ, ਸਰਕਾਰ ਪ੍ਰਧਾਨ ਵਿਜੇ ਕੁਮਾਰ ਸੋਨੀ, ਸਰਕਲ ਪ੍ਰਧਾਨ ਦਵਿੰਦਰ ਸਿੰਘ ਭਾਰਟਾ,ਕਰਨ ਨਵਾਂਸ਼ਹਿਰ, ਮਹਿੰਦਰ ਸਿੰਘ, ਰਮਨ ਕੁਮਾਰ,ਯੋਧਵੀਰ ਕੰਗ, ਪਿਆਰਾ ਸਿੰਘ, ਸਰਪੰਚ ਸੰਦੀਪ ਕੁਮਾਰ, ਰਕੇਸ਼ ਰਾਹੋਂ, ਸੁਰੇਸ਼ ਚੋਪੜਾ ਆਦਿ ਪਾਰਟੀ ਆਗੂ,ਗ੍ਰਾਮ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।