Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਮਿੱਟ ਯਾਦਾਂ ਛੱਡਦਾ ਸੰਪਨ ਹੋਇਆ ਦਰਬਾਰ ਗਿਆਰਵੀਂ ਵਾਲੀ ਸਰਕਾਰ ਪਿੰਡ ਜਗਪਾਲਪੁਰ ਦਾ ਸਲਾਨਾ ਜੋੜ ਮੇਲਾ

ਅਮਿੱਟ ਯਾਦਾਂ ਛੱਡਦਾ ਸੰਪਨ ਹੋਇਆ ਦਰਬਾਰ ਗਿਆਰਵੀਂ ਵਾਲੀ ਸਰਕਾਰ ਪਿੰਡ ਜਗਪਾਲਪੁਰ ਦਾ ਸਲਾਨਾ ਜੋੜ ਮੇਲਾ

ਫਗਵਾੜਾ (ਲਾਲੀ ਦਾਦਰ) 

🌑 ਗਾਇਕ ਕਲਾਕਾਰਾਂ ਨੇ ਪ੍ਰਸਿੱਧ ਗੀਤਾਂ ਰਾਹੀਂ ਲਗਵਾਈ ਭਰਪੂਰ ਹਾਜਰੀ

27 ਮਈ : ਦਰਬਾਰ ਗਿਆਰਵੀਂ ਵਾਲੀ ਸਰਕਾਰ ਪਿੰਡ ਜਗਪਾਲਪੁਰ ਤਹਿਸੀਲ ਫਗਵਾੜਾ ਵਿਖੇ ਸਲਾਨਾ ਦੋ ਰੋਜਾ ਜੋੜ ਮੇਲਾ ਗਿਆਰਵੀਂ ਵਾਲੀ ਸਰਕਾਰ ਵੈਲਫੇਅਰ ਸੁਸਾਇਟੀ ਜਗਪਾਲਪੁਰ (ਰਜਿ.) ਫਗਵਾੜਾ ਵਲੋਂ ਮੁੱਖ ਸੇਵਾਦਾਰ ਸਾਂਈ ਭਜਨ ਸ਼ਾਹ ਦੀ ਅਗਵਾਈ ਹੇਠ ਐਨ.ਆਰ.ਆਈ. ਵੀਰਾਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਮੇਲੇ ਦੇ ਪਹਿਲੇ ਦਿਨ ਝੰਡੇ, ਚਾਦਰ, ਮਹਿੰਦੀ ਤੇ ਚਰਾਗ਼ ਦੀ ਰਸਮ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਈ। ਉਪਰੰਤ ਰਹਿਮਤ ਸੂਫੀ ਐਂਡ ਕੱਵਾਲ ਪਾਰਟੀ ਵਲੋਂ ਸੂਫੀਆਨਾ ਕਲਾਮ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਕਮਲ ਐਂਡ ਮਾਹੀ ਨੱਕਾਲ ਪਾਰਟੀ ਨੇ ਨਕਲਾਂ ਦਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਜੋੜ ਮੇਲੇ ਦੇ ਦੂਸਰੇ ਦਿਨ ਧਾਰਮਿਕ ਤੇ ਸੱਭਿਆਚਾਰਕ ਸਟੇਜ ਸਜਾਈ ਗਈ। ਜਿਸ ਵਿਚ ਗਾਇਕ ਪਰਮਜੀਤ ਜੱਸਲ ਮਾਧੋਪੁਰੀ, ਪੰਮਾ ਰਾਣੀਪੁਰ, ਪੰਮਾ ਤੱਲ੍ਹਣ, ਗਾਇਕ ਜੋੜੀ ਕਰਨੈਲ ਬੰਗੜ ਤੇ ਬੀਬਾ ਸਿਮਰਨ ਸਿੰਮੀ, ਚੰਨੀ ਗਿੱਲ ਤੋਂ ਇਲਾਵਾ ਧਰਮਵੀਰ ਸਿੰਘ ਸ਼ੌਂਕੀ ਨੇ ਆਪਣੇ ਪ੍ਰਸਿੱਧ ਗੀਤਾਂ ਰਾਹੀਂ ਸੰਗਤਾਂ ਨੂੰ ਝੂਮਣ ਲਾਇਆ। ਸਟੇਜ ਸਕੱਤਰ ਦੀ ਸੇਵਾ ਡਾ. ਸੋਮਨਾਥ ਨੇ ਬਾਖੂਬੀ ਨਿਭਾਈ। ਮੁੱਖ ਸੇਵਾਦਾਰ ਸਾਂਈ ਭਜਨ ਸ਼ਾਹ ਨੇ ਸਮੂਹ ਸੰਗਤਾਂ ਨੂੰ ਸਲਾਨਾ ਜੋੜ ਮੇਲੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਮਹਾਪੁਰਸ਼ਾਂ ਦੇ ਦਰਸਾਏ ਮਾਰਗ ਤੇ ਚੱਲਦੇ ਹੋਏ ਰਲਮਿਲ ਕੇ ਜੋੜ ਮੇਲੇ ਮਨਾਉਂਣੇ ਚਾਹੀਦੇ ਹਨ ਤਾਂ ਜੋ ਆਪਸੀ ਭਾਈਚਾਰਕ ਸਾਂਝ ਹੋਰ ਮਜਬੂਤ ਹੋ ਸਕੇ। ਪ੍ਰਬੰਧਕਾਂ ਨੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ ਅਤੇ ਪਤਵੰਤਿਆਂ ਤੇ ਗਾਇਕ ਕਲਾਕਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ। ਜੋੜ ਮੇਲੇ ਦੌਰਾਨ ਵੱਖ ਵੱਖ ਡੇਰਿਆਂ ਦੇ ਸੰਤ ਮਹਾਪੁਰਸ਼ਾਂ ਨੇ ਖੁੱਲ੍ਹੇ ਦਰਸ਼ਨ ਦੀਦਾਰ ਦਿੱਤੇ। ਠੰਡੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਗਈ। ਇਸ ਮੌਕੇ ਅਵਤਾਰ ਸਿੰਘ ਤਾਰਾ ਨੰਬਰਦਾਰ, ਅਵਤਾਰ ਸਿੰਘ ਬੱਗਾ, ਅਵਤਾਰ ਸਿੰਘ ਮੰਗੀ (ਜਗਪਾਲ), ਪ੍ਰੀਤਮ ਦਾਸ ਬੰਗੜ, ਰਾਜਵੀਰ ਸਿੰਘ ਜਗਪਾਲ, ਅਮਰਜੀਤ ਸਿੰਘ, ਸ਼ਿੰਦਰਪਾਲ ਸਿੰਘ, ਜਸਵੰਤ ਸਿੰਘ ਜਗਪਾਲ, ਮਲਕੀਤ ਸਿੰਘ ਬਿੱਲਾ, ਤਰਲੋਚਨ ਸਿੰਘ ਤੋਤਾ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕੇ ਦੀਆਂ ਸੰਗਤਾਂ ਹਾਜਰ ਸਨ।

 ਕੈਪਸ਼ਨ- ਪਿੰਡ ਜਗਪਾਲਪੁਰ ਵਿਖੇ ਕਰਵਾਏ ਸਲਾਨਾ ਜੋੜ ਮੇਲੇ ਦੇ ਵੱਖ ਵੱਖ ਦਿ੍ਰਸ਼।