Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਕੁਸ਼ਟ ਰੋਗ ਇਲਾਜਯੋਗ ਹੈ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸਰਾਪ ਨਹੀਂ ਹੈ : ਡਾ.ਸੋਰਭ ਸ਼ਰਮਾ

ਕੁਸ਼ਟ ਰੋਗ ਇਲਾਜਯੋਗ ਹੈ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸਰਾਪ ਨਹੀਂ ਹੈ : ਡਾ.ਸੋਰਭ ਸ਼ਰਮਾ

ਹੁਸ਼ਿਆਰਪੁਰ (ਬਿਊਰੋ) 

30 ਜਨਵਰੀ : ਰਾਸ਼ਟਰਪਿਤਾ ਮਹਾਤਮਾ ਗਾਂਧੀ ਬਲੀਦਾਨ ਦਿਵਸ ਤੇ ਵਰਲਡ ਲੇਪ੍ਰੋਸੀ ਇਰੈਡੀਕੇਸ਼ਨ ਡੇ ਮੌਕੇ ਸਿਵਲ ਸਰਜਨ ਡਾ.ਪ੍ਰੀਤ ਮੋਹਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਅੱਜ ਹੁਸ਼ਿਆਰਪੁਰ ਦੇ ਕੁਸ਼ਟ ਆਸ਼ਰਮ ਵਿਖੇ ਕੁਸ਼ਟ ਰੋਗ ਸੰਬਧੀ ਜਾਗਰੁਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ।

ਇਸ ਮੌਕੇ ਜਿਲਾ ਲੈਪਰੋਸੀ ਅਫਸਰ (ਐਨ.ਐਲ.ਈ.ਪੀ.) ਡਾ. ਸੋਰਭ ਸ਼ਰਮਾ ਨੇ ਕੁਸ਼ਟ ਰੋਗ ਸੰਬਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸਰਾਪ ਨਹੀਂ ਹੈ, ਇਹ ਆਮ ਰੋਗਾਂ ਦੀ ਤਰ੍ਹਾਂ ਇੱਕ ਰੋਗ ਹੈ। ਇਸ ਰੋਗ ਦਾ ਸਮੇਂ ਸਿਰ ਇਲਾਜ ਕਰਵਾਉਣ ਨਾਲ ਰੋਗ ਤੋਂ ਹੋਣ ਵਾਲੀ ਅਪੰਗਤਾ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਜਿਵੇਂ ਕਿ ਚਮੜੀ ਉੱਤੇ ਹੱਲਕੇ, ਫਿੱਕੇ, ਬਦਰੰਗ, ਤਾਂਬੇ ਰੰਗ ਦਾਗ਼, ਗਰਮ ਠੰਡੇ ਦਾ ਪਤਾ ਨਾ ਲੱਗਣਾ, ਨਸਾਂ ਵਿੱਚ ਦਰਦ ਹੋਣਾ, ਕੰਨਾਂ ਦੇ ਪਿੱਛੇ ਅਤੇ ਮੂੰਹ ਤੇ ਗੱਠਾਂ ਬਣ ਜਾਣੀਆਂ, ਹੱਥਾਂ ਅਤੇ ਪੈਰਾਂ ਦੀਆਂ ਉਂਗਲਾਂ ਟੇਢੀਆਂ ਹੋ ਜਾਣੀਆਂ, ਅੱਖਾਂ ਦਾ ਬੰਦ ਨਾ ਹੋਣਾ ਆਦਿ ਕੁਸ਼ਟ ਰੋਗ ਦੇ ਲੱਛਣ ਹਨ । ਇਸ ਬਿਮਾਰੀ ਦੀ ਦਵਾਈ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਮੁਫਤ ਦਿੱਤੀ ਜਾਂਦੀ ਹੈ ।ਕੁਸ਼ਟ ਆਸ਼ਰਮ ਦੇ ਬਾਸ਼ਿੰਦਿਆਂ ਦੀਆਂ ਮੁਸ਼ਕਿਲਾਂ ਬਾਰੇ ਸੁਣਿਆ ਤੇ ਉਹਨਾਂ ਨੂੰ ਜਲਦੀ ਹੱਲ ਕਰਨ ਬਾਰੇ ਕਿਹਾ ਗਿਆ ਅਤੇ ਉਹਨਾਂ ਨੂੰ ਫਲ ਫਰੂਟ ਤਕਸੀਮ ਕੀਤੇ ਗਏ .ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਪ੍ਰਸ਼ੋਤਮ ਲਾਲ , ਡਿਪਟੀ ਮਾਸ ਮੀਡੀਆ ਅਫਸਰ ਤ੍ਰਿਪਤਾ ਦੇਵੀ , ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਅਮਨਦੀਪ ਸਿੰਘ ਹਾਜ਼ਰ ਸਨ ।