Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਲੈਫਟੀਨੈਂਟ ਜਨਰਲ ਚਾਂਦਪੁਰੀਆ ਨੇ ਪੇਸਕੋ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ

ਲੈਫਟੀਨੈਂਟ ਜਨਰਲ ਚਾਂਦਪੁਰੀਆ ਨੇ ਪੇਸਕੋ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ

ਹੁਸ਼ਿਆਰਪੁਰ, 25 ਨਵੰਬਰ (ਪ੍ਰਾਈਮ ਪੰਜਾਬ ਟਾਈਮਜ਼) 
: ਡੀ.ਜੀ.ਐਮ ਪੇਸਕੋ ਮੇਜਰ ਰਿਤਿਕਾ ਨੇ ਸਾਬਕਾ ਸੈਨਿਕਾਂ ਦੇ ਕਲਿਆਣ ਸਬੰਧੀ ਪਹਿਲੂਆਂ ਦੀ ਦਿੱਤੀ ਜਾਣਕਾਰੀ
ਕਿਹਾ, ਲਗਭਗ 1700 ਐਕਸ ਸਰਵਿਸਮੈਨ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ’ਚ ਨਿਭਾਅ ਰਹੇ ਸੇਵਾਵਾਂ

: ਲੈਫਟੀਨੈਂਟ ਜਨਰਲ ਅਜੇ ਚਾਂਦਪੁਰੀਆ (ਏ.ਵੀ.ਐਸ.ਐਮ, ਵੀ.ਐਸ.ਐਮ) ਨੇ ਹਾਲ ਹੀ ਵਿਚ ਆਪਣੇ ਹੁਸ਼ਿਆਰਪੁਰ ਦੌਰੇ ਦੌਰਾਨ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ (ਪੇਸਕੋ) ਦੇ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸਰਾਹਨਾ ਕਰਦੇ ਹੋਏ ਉਨ੍ਹਾਂ ਦਾ ਹੌਂਸਲਾ ਵਧਾਇਆ। ਇਸ ਮੌਕੇ ਡਿਪਟੀ ਜਨਰਲ ਮੈਨੇਜਰ (ਪੇਸਕੋ) ਮੇਜਰ ਰਿਤਿਕਾ ਸ਼ਰਮਾ (ਰਿਟਾ:) ਲੈਫਟੀਨੈਂਟ ਜਨਰਲ ਚਾਂਦਪੁਰੀਆ ਨੂੰ ਸੰਖੇਪ ਵਿਚ ਜਾਣੂ ਕਰਵਾਇਆ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੇ ਪੁਨਰ ਰੁਜ਼ਗਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਕੜੀ ਵਿਚ ਪੇਸਕੋ ਵਲੋਂ ਕੰਢੀ ਹਲਕੇ ਵਿਚ ਸਾਬਕਾ ਸੈਨਿਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਰੋਜ਼ਗਾਰ ਉਪਲਬੱਧ ਕਰਵਾ ਕੇ ਉਨ੍ਹਾਂ ਦੇ ਕਲਿਆਣ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਜਾ ਰਿਹਾ ਹੈ।
ਮੇਜਰ ਰਿਤਿਕਾ ਸ਼ਰਮਾ ਨੇ ਦੱਸਿਆ ਕਿ ਪੇਸਕੋ ਦਾ ਮੁੱਖ ਉਦੇਸ਼ ਸਾਬਕਾ ਸੈਨਿਕਾਂ ਨੂੰ ਸਨਮਾਨਜਨਕ ਅਤੇ ਸੁਰੱਖਿਅਤ ਰੋਜ਼ਗਾਰ ਉਪਲਬੱਧ ਕਰਵਾਉਣਾ ਹੈ ਜਿਸ ਵਿਚ ਉਹ ਆਪਣੀ ਕੌਂਸ਼ਲ ਸਮਰੱਥਾ ਦਾ ਉਪਯੋਗ ਕਰਦੇ ਹੋਏ ਰਾਜ ਦੇ ਵਿਕਾਸ ਵਿਚ ਭਾਗੀਦਾਰੀ ਬਣ ਸਕਣ। ਉਨ੍ਹਾਂ ਕਿਹਾ ਕਿ ਸੰਗਠਨ ਵਲੋਂ ਲਗਾਤਾਰ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਤਾਇਨਾਤ ਕਰਮਚਾਰੀ ਬਿਹਤਰ ਕਾਰਜ ਵਾਤਾਵਰਣ ਅਤੇ ਜ਼ਰੂਰੀ ਸੁਵਿਧਾਵਾਂ ਨਾਲ ਆਪਣੀਆਂ ਸੇਵਾਵਾਂ ਦੇ ਸਕਣ।
ਲੈਫਟੀਨੈਂਟ ਜਨਰਲ ਚਾਂਦਪੁਰੀਆ ਨੇ ਇਸ ਗੱਲ ’ਤੇ ਹੈਰਾਨੀ ਪ੍ਰਗਟ ਕੀਤੀ ਕਿ ਹੁਸ਼ਿਆਰਪੁਰ ਦਫ਼ਤਰ ਦੇ ਅੰਤਰਗਤ ਗੁਰਦਾਸਪੁਰ ਅਤੇ ਪਠਾਨਕੋਟ ਦੇ ਐਕਸ ਸਰਵਿਸਮੈਨ ਦੇ ਪੁਨਰ ਰੋਜ਼ਗਾਰ ਦੀ ਜ਼ਿੰਮੇਵਾਰੀ ਵੀ ਨਿਭਾਈ ਜਾ ਰਹੀ ਹੈ। ਵਰਤਮਾਨ ਵਿਚ ਲਗਭਗ 1700 ਕਰਮਚਾਰੀ ਪੰਜਾਬ ਸਰਕਾਰ ਦੇ ਵੱਖ-ਵੱਖ ਪ੍ਰੋਜੈਕਟਾਂ ਵਿਚ ਤਾਇਨਾਤ ਹਨ ਅਤੇ ਪੂਰੀ ਮੁਸਤੈਦੀ, ਨਿਸ਼ਠਾ ਅਤੇ ਅਨੁਸ਼ਾਸਨ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਪੇਸਕੋ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਕਰਦੇ ਹੋਏ ਇਸ ਨੂੰ ਸਮਾਜ ਅਤੇ ਰਾਜ ਹਿੱਤ ਲਈ ਬਹੁਤ ਮਹੱਤਵਪੂਰਨ ਦੱਸਿਆ।

error: copy content is like crime its probhihated