Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਲਾਇਨ ਕਲੱਬ ਦੇ ਨਵੇਂ ਅਹੁਦੇਦਾਰਾਂ ਦੀ ਹੋਈ ਚੋਣ

ਲਾਇਨ ਕਲੱਬ ਦੇ ਨਵੇਂ ਅਹੁਦੇਦਾਰਾਂ ਦੀ ਹੋਈ ਚੋਣ

ਲਾਇਨ ਕਲੱਬ ਦੇ ਨਵੇਂ ਅਹੁਦੇਦਾਰਾਂ ਦੀ ਹੋਈ ਚੋਣ

ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਹਾਰ ਪਾ ਕੇ ਸਨਮਾਨਿਤ ਕਰਦੇ ਹੋਏ ਕਲੱਬ ਮੈਂਬਰ

ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ) :ਲਾਇਨ ਕਲੱਬ ਨਵਾਂਸ਼ਹਿਰ ਐਕਟਿਵ ਦੀ ਵਿਸ਼ੇਸ਼ ਮੀਟਿੰਗ ਲਾਇਨ ਕਲੱਬ ਦੇ ਪ੍ਰਧਾਨ ਤਰਲੋਚਨ ਸਿੰਘ ਵਿਰਦੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸਾਲ 2022-23 ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਿਸ ਦੌਰਾਨ ਸਮੂਹ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਲਖਵੀਰ ਸਿੰਘ ਨੂੰ ਪ੍ਰਧਾਨ, ਪ੍ਰਦੀਪ ਭਨੋਟ ਨੂੰ ਪੀਆਰਓ, ਵਿਜੈ ਜਯੋਤੀ ਜਨਰਲ ਸੈਕਟਰੀ ਅਤੇ ਗੁਰਦੀਪ ਸਿੰਘ ਕੈਸ਼ੀਅਰ ਬਣਾਇਆ ਗਿਆ। ਉਪਰੰਤ ਕਲੱਬ ਦੇ ਮੌਜੂਦਾ ਪ੍ਰਧਾਨ ਤਰਲੋਚਨ ਸਿੰਘ ਵਿਰਦੀ ਨੇ ਦੱਸਿਆ ਕਿ ਬਾਕੀ ਅਹੁਦੇਦਾਰਾਂ ਦੀ ਚੋਣ ਵੀ ਜਲਦੀ ਕਰ ਲਈ ਜਾਵੇਗੀ। ਚੋਣ ਤੋਂ ਪਹਿਲਾਂ ਕਲੱਬ ਵੱਲੋਂ ਕੀਤੇ ਗਏ ਸਮਾਜਿਕ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਕਰਨ ਵਾਲੇ ਪ੍ਰਾਜੈਕਟਾਂ ’ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਲਾਇਨ ਭੁਪਿੰਦਰ ਸਿੰਘ, ਲਾਇਨ ਬਲਦੀਸ਼ ਸਿੰਘ, ਲਾਇਨ ਜਗਤਾਰ ਤਾਰੀ ਲੋਧੀਪੁਰੀਆ, ਲਾਇਨ ਬਲਵਿੰਦਰ ਸਿੰਘ,  ਲਾਈਨ ਜਸਵਿੰਦਰ ਕੌਰ, ਲਾਇਨ ਨਰੇਸ਼ ਕੁਮਾਰ, ਲਾਇਨ ਅਜੇ ਭਾਰਤੀ ਆਦਿ ਵੀ ਹਾਜ਼ਰ ਸਨ।