Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਲਾਈਨਮੈਨ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਵਿਜੀਲੈਂਸ ਨੇ ਕੀਤਾ ਕਾਬੂ*

ਲਾਈਨਮੈਨ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਵਿਜੀਲੈਂਸ ਨੇ ਕੀਤਾ ਕਾਬੂ*

ਚੰਡੀਗੜ / ਬਟਾਲਾ 6 ਜੂਨ, 2024 (PRIME PUNJAB TIMES) 

– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਲਾਈਨਮੈਨ ਨੇ ਉਸਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

error: copy content is like crime its probhihated