Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਲਾਇਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਸੰਪਨ ਹੋਇਆ 79ਵੀਂ ਮਾਸਿਕ ਰਾਸ਼ਨ ਵੰਡ ਸਮਾਗਮ

ਲਾਇਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਸੰਪਨ ਹੋਇਆ 79ਵੀਂ ਮਾਸਿਕ ਰਾਸ਼ਨ ਵੰਡ ਸਮਾਗਮ

ਫਗਵਾੜਾ 6 ਅਕਤੂਬਰ ( ਲਾਲੀ )

ਮੁੱਖ ਮਹਿਮਾਨ ਲਾਇਨ ਰਾਜੀਵ ਖੋਸਲਾ ਪੀ.ਐਮ.ਜੇ.ਐਫ. ਨੇ ਕਰਵਾਈ ਸ਼ੁਰਆਤ

ਡਿਸਟ੍ਰਿਕਟ ਚੇਅਰਮੈਨ ਲਾਇਨ ਭੁਪਿੰਦਰ ਸਿੰਘ ਨੇ ਵੀ ਲਗਵਾਈ ਹਾਜ਼ਰੀ

: ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਦੀ ਅਗਵਾਈ ਹੇਠ ਬਾਬਾ ਬਾਲਕ ਨਾਥ ਸੇਵਾ ਸੁਸਾਇਟੀ ਅਤੇ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੇ ਸਹਿਯੋਗ ਨਾਲ 79ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸ਼ਿਵ ਸ਼ਕਤੀ ਮਾਤਾ ਮੰਦਰ ਜੋਸ਼ੀਆਂ ਮੁਹੱਲਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਕੈਬਨਿਟ ਪੀ.ਆਰ.ਓ. ਲਾਇਨ ਰਾਜੀਵ ਖੋਸਲਾ ਪੀ.ਐਮ.ਜੇ.ਐਫ. ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਜਦਕਿ ਡਿਸਟ੍ਰਿਕਟ ਚੇਅਰਮੈਨ (ਰਾਸ਼ਨ ਡਿਸਟ੍ਰੀਬਿਊਸ਼ਨ) ਲਾਇਨ ਭੁਪਿੰਦਰ ਸਿੰਘ, ਲਾਇਨ ਸੰਜੀਵ ਗੁਪਤਾ ਡੀ.ਸੀ.ਐਸ. ਪ੍ਰੋਜੈਕਟ, ਡਿਸਟ੍ਰਿਕਟ ਚੇਅਰਮੈਨ ਲਾਇਨ ਵਿਪਨ ਹਾਂਡਾ, ਲਾਇਨ ਰਾਜੀਵ ਮਹਿਰਾ ਪ੍ਰਧਾਨ ਲਾਇਨਜ਼ ਕਲੱਬ ਫਗਵਾੜਾ ਸਰਵਿਸ ਨੇ ਹਾਜ਼ਰੀ ਲਗਵਾਈ। ਪਤਵੰਤਿਆਂ ਨੇ ਲਾਇਨ ਗੁਰਦੀਪ ਸਿੰਘ ਕੰਗ ਅਤੇ ਉਨ੍ਹਾਂ ਸਾਥੀਆਂ ਵੱਲੋਂ 20 ਲੋੜਵੰਦ ਔਰਤਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਵੰਡਣ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਲਾਇਨ ਰਾਜੀਵ ਖੋਸਲਾ ਨੇ ਕਿਹਾ ਕਿ ਅੰਨ ਦਾ ਦਾਨ ਸਭ ਤੋਂ ਉੱਤਮ ਦਾਨ ਹੈ ਅਤੇ ਖੁਸ਼ੀ ਦੀ ਗੱਲ ਹੈ ਕਿ ਲਾਇਨ ਗੁਰਦੀਪ ਸਿੰਘ ਕੰਗ ਖੁਦ ਇੱਕ ਸੰਸਥਾ ਦੇ ਰੂਪ ਵਿੱਚ ਇਸ ਕਾਰਜ ਨੂੰ ਬੜੀ ਸਫਲਤਾ ਨਾਲ ਅੱਗੇ ਵਧਾ ਰਹੇ ਹਨ। ਉਨ੍ਹਾਂ ਇਸ ਨੇਕ ਕਾਰਜ ਵਿੱਚ ਸਹਿਯੋਗੀ ਸੰਸਥਾਵਾਂ ਦੀ ਵੀ ਸ਼ਲਾਘਾ ਕੀਤੀ। ਬਾਬਾ ਬਾਲਕ ਨਾਥ ਸੇਵਾ ਸਮਿਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ, ਸਮਾਜ ਸੇਵਕ ਐੱਸ.ਪੀ. ਬਸਰਾ ਅਤੇ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੇ ਪ੍ਰਧਾਨ ਲਾਇਨ ਸੰਜੀਵ ਸੂਰੀ ਨੇ ਕਿਹਾ ਕਿ ਗੁਰਦੀਪ ਸਿੰਘ ਕੰਗ ਵੱਲੋਂ ਕੀਤੇ ਗਏ ਸਮਾਜ ਸੇਵੀ ਕਾਰਜਾਂ ਵਿੱਚ ਉਨ੍ਹਾਂ ਦੀਆਂ ਸੰਸਥਾਵਾਂ ਹਮੇਸ਼ਾ ਹੀ ਸਹਿਯੋਗ ਦਿੰਦੀਆਂ ਹਨ ਕਿਉਂਕਿ ਉਹ ਲੋਕ ਸੇਵਾ ਦੇ ਕੰਮ ਪੂਰੀ ਸੇਵਾ ਭਾਵਨਾ ਅਤੇ ਤਨਦੇਹੀ ਨਾਲ ਕਰਦੇ ਹਨ। ਲਾਇਨ ਗੁਰਦੀਪ ਸਿੰਘ ਕੰਗ ਨੇ ਆਏ ਹੋਏ ਮੁੱਖ ਮਹਿਮਾਨ, ਪਤਵੰਤੇ ਸੱਜਣਾਂ ਅਤੇ ਸਮੂਹ ਸਮੂਹ ਹਾਜ਼ਰੀਨ ਅਤੇ ਨਾਲ ਹੀ ਲਾਇਨ ਸੰਜੀਵ ਸੂਰੀ ਅਤੇ ਬਾਬਾ ਬਾਲਕ ਨਾਥ ਸੇਵਾ ਸੁਸਾਇਟੀ ਦੀ ਸਮੁੱਚੀ ਟੀਮ ਦਾ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਰਾਸ਼ਨ ਵੰਡਣ ਦਾ ਇਹ ਪ੍ਰੋਜੈਕਟ ਪ੍ਰਮਾਤਮਾ ਦੀ ਰਜ਼ਾ ਤੱਕ ਜਾਰੀ ਰਹੇਗਾ। ਉਨ੍ਹਾਂ ਵੱਲੋਂ ਮੁੱਖ ਮਹਿਮਾਨ ਸਮੇਤ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਸਟੇਜ ਸੰਚਾਲਨ ਲਾਇਨ ਸੁਸ਼ੀਲ ਸ਼ਰਮਾ ਨੇ ਜਾਣੇ-ਪਛਾਣੇ ਅੰਦਾਜ਼ ਵਿੱਚ ਕੀਤਾ। ਇਸ ਮੌਕੇ ਮੰਦਿਰ ਕਮੇਟੀ ਦੀ ਚੇਅਰਪਰਸਨ ਚੰਚਲ ਸੇਠ, ਸਕੱਤਰ ਕਿੱਟੀ ਬਸਰਾ, ਸਾਬਕਾ ਕੌਂਸਲਰ ਸਰਬਜੀਤ ਕੌਰ, ਸਾਬਕਾ ਕੌਂਸਲਰ ਪਰਮਜੀਤ ਕੌਰ ਕੰਬੋਜ, ਆਪ ਆਗੂ ਰਣਜੀਤ ਕੁਮਾਰ ਪਾਬਲਾ, ਸਮਾਜ ਸੇਵਕ ਵਿਪਨ ਖੁਰਾਣਾ, ਪੰਜਾਬ ਪ੍ਰਦੇਸ਼ ਧਾਰਮਿਕ ਕਮੇਟੀ ਦੇ ਪ੍ਰਧਾਨ ਮਨੀਸ਼ ਕਨੌਜੀਆ, ਲਾਇਨ ਦਿਨੇਸ਼ ਖਰਬੰਦਾ, ਲਾਇ੍ਵ ਅਜੈ ਕੁਮਾਰ, ਲਾਇਨ ਸੁਮਿਤ ਭੰਡਾਰੀ, ਲਾਇਨ ਸਤਵਿੰਦਰ ਸਿੰਘ ਭਮਰਾ, ਲਾਇਨ ਰਾਜਕੁਮਾਰ, ਲਾਇਨ ਅਵਤਾਰ ਸਿੰਘ ਕੁੰਦੀ, ਲਾਇਨ ਸਾਰੰਗ ਨਿਸਚਲ, ਲਾਇਨ ਵਿਪਨ ਸ਼ਰਮਾ, ਲਾਇਨ ਵਿਨੈ ਕੁਮਾਰ ਬਿੱਟੂ, ਲਾਇਨ ਚਮਨ ਲਾਲ, ਲਾਇਨ ਧਰਮਿੰਦਰ ਸਿੰਘ, ਲਾਇਨ ਹਰਮੇਸ਼ ਲਾਲ, ਦਲਜੀਤ ਕੌਰ ਚਾਨਾ, ਕਮਲ ਸਰੋਜ, ਆਸ਼ੂ ਕਰਵਲ, ਐਡਵੋਕੇਟ ਐੱਸ. ਕੇ. ਅਗਰਵਾਲ, ਕਰਨ ਅਗਰਵਾਲ, ਸੁਖਵਿੰਦਰ ਸਿੰਘ ਕੰਬੋਜ, ਹੈਪੀ ਮੱਲ੍ਹਣ, ਅਸ਼ੋਕ ਬੱਤਰਾ, ਸ਼ਸ਼ੀ ਕਾਲੀਆ, ਰਵਿੰਦਰ ਚੱਡਾ, ਰਮੇਸ਼ ਸ਼ਿੰਗਾਰੀ, ਜਸਵਿੰਦਰ ਸਿੰਘ ਭਗਤਪੁਰਾ ਆਦਿ ਸ਼ਾਮਿਲ ਮੌਜੂਦ ਸਨ।
ਤਸਵੀਰ ਸਮੇਤ।