Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਗਰਮੀ ਤੋਂ ਬਚਾਅ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ : ਪ੍ਰਿੰਸੀਪਲ ਮੈਡੀਕਲ ਅਫ਼ਸਰ ਬੀਬੀਐਮਬੀ

ਗਰਮੀ ਤੋਂ ਬਚਾਅ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ : ਪ੍ਰਿੰਸੀਪਲ ਮੈਡੀਕਲ ਅਫ਼ਸਰ ਬੀਬੀਐਮਬੀ

ਤਲਵਾੜਾ /ਦਸੂਹਾ 19 ਮਈ (ਚੌਧਰੀ) 

ਬਿਨਾਂ ਜ਼ਰੂਰੀ ਕੰਮ ਧੁੱਪ ਵਿਚ ਨਾ ਨਿਕਲਿਆ ਜਾਵੇ

: ਬੀਬੀਐਮਬੀ ਦੇ ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਬੀਬੀਐਮਬੀ ਹਸਪਤਾਲ ਦੇ ਪ੍ਰਿੰਸੀਪਲ ਮੈਡੀਕਲ ਅਫ਼ਸਰ ਡਾ: ਸੁਰਿੰਦਰ ਪਾਲ ਸਿੰਘ ਨੇ ਗਰਮੀ ਦੇ ਮੱਦੇ ਨਜਰ ਲੋਕਾਂ ਲਈ ਸਲਾਹ ਜਾਰੀ ਕੀਤੀ ਹੈ।

ਡਾ: ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਤੇਜ ਗਰਮੀ ਦੇ ਇਸ ਮੌਸਮ ਵਿਚ ਕੁਝ ਜਰੂਰੀ ਸਾਵਧਾਨੀਆਂ ਵਰਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਗਰਮੀ ਦੇ ਮਾੜੇ ਅਸਰ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜਕਲ੍ਹ ਤੇਜ ਗਰਮੀ ਚੱਲ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਤਿੱਖੀ ਗਰਮੀ ਦੀ ਭਵਿੱਖਬਾਣੀ ਕੀਤੀ ਹੈ, ਇਸ ਲਈ ਸਾਰਿਆਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ ਸਹੀ ਰੱਖਣ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ ਹੈ। ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ, ਜਿਨ੍ਹਾਂ ’ਚ ਸਾਦਾ ਪਾਣੀ, ਲੱਸੀ, ਨਿੰਬੂ ਪਾਣੀ, ਜੂਸ, ਨਾਰੀਅਲ ਦਾ ਪਾਣੀ, ਓ.ਆਰ.ਐਸ. ਦਾ ਘੋਲ ਆਦਿ ਸ਼ਾਮਲ ਹਨ। ਉਨ੍ਹਾਂ ਲੋਕਾਂ ਨੂੰ ਸਲਾਹ ਦਿਤੀ ਕਿ ਦੁਪਹਿਰ 12 ਵਜੇ ਤੋਂ 3 ਵਜੇ ਤਕ ਜਾਂ ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ, ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ।

ਡਾ: ਸੁਰਿੰਦਰ ਪਾਲ ਸਿੰਘ ਨੇ ਅੱਗੇ ਕਿਹਾ ਕਿ ਗਰਮੀ ਅਤੇ ਲੂ ਦਾ ਅਸਰ ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥ ਉਤੇ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ, ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਜੇ ਗਰਮੀ ਕਾਰਨ ਕੋਈ ਸਿਹਤ ਸਮੱਸਿਆ ਹੁੰਦੀ ਹੈ ਤਾਂ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।

ਗਰਮੀ ਤੋਂ ਬਚਾਅ ਲਈ ਇਹ ਕਰੋ

ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਸਿਰ ਢੱਕ ਕੇ ਰੱਖੋ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਨੰਗੇ ਪੈਰ ਬਾਹਰ ਨਾ ਜਾਉ। ਹਰ ਅੱਧੇ ਘੰਟੇ ਬਾਅਦ ਪਾਣੀ ਪੀਉ। ਧੁੱਪ ਵਿਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਉ। ਤਲੇ, ਬਾਹਰਲੇ ਅਤੇ ਬਾਸੀ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ।

ਇਹ ਨਾ ਕਰੋ

ਗਰਮੀ ਦੇ ਸਿਖਰ ਦੇ ਸਮੇਂ ਖਾਣਾ ਬਣਾਉਣ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਉ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।