Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖੋਜ ਵਿੱਚ ਸਾਹਿਤਿਕ ਦ੍ਰਿਸ਼ਟੀਕੋਣ ਦੀ ਭੂਮਿਕਾ’ ਵਿਸ਼ੇ ਉੱਪਰ ਇੱਕ ਰੋਜ਼ਾ ਰਾਸ਼ਟਰੀ..

ਖੋਜ ਵਿੱਚ ਸਾਹਿਤਿਕ ਦ੍ਰਿਸ਼ਟੀਕੋਣ ਦੀ ਭੂਮਿਕਾ’ ਵਿਸ਼ੇ ਉੱਪਰ ਇੱਕ ਰੋਜ਼ਾ ਰਾਸ਼ਟਰੀ..

ਗੜ੍ਹਦੀਵਾਲਾ (ਚੌਧਰੀ) 

:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ, ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ, ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਵੱਲੋਂ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ‘ਖੋਜ ਵਿੱਚ ਸਾਹਿਤਿਕ ਦ੍ਰਿਸ਼ਟੀਕੋਣ ਦੀ ਭੂਮਿਕਾ’ ਵਿਸ਼ੇ ਉੱਪਰ ਇੱਕ-ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੇ ਪ੍ਰਮੁੱਖ ਪ੍ਰਵਕਤਾ ਮਨੀਸ਼ ਦੇਵ (ਅਸਿਸਟੈਂਟ ਪ੍ਰੋਫੈਸਰ, ਸਰਕਾਰੀ ਕਾਲਜ, ਹੁਸ਼ਿਆਰਪੁਰ) ਸਨ। ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਖੋਜ ਵਿੱਚ ਸਾਹਿਤਿਕ ਦ੍ਰਿਸ਼ਟੀਕੋਣ ਦੀ ਭੂਮਿਕਾ ਵਿਸ਼ੇ ਨਾਲ ਸੰਬੰਧਿਤ ਵੱਖ ਵੱਖ ਪੱਖਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੁਨੀਸ਼ ਦੇਵ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਅਜਿਹੇ ਸੈਮੀਨਾਰਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਮੁਖੀ ਮੈਡਮ ਨਰਿੰਦਰ ਕੌਰ, ਰਿਸ਼ਵ ਠਾਕੁਰ, ਸਨੀ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।