Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਜਿਉਂਦੇ ਜੀ ਖੂਨਦਾਨ ਤੇ ਮਰਨ ਉਪਰੰਤ ਅੱਖਾਂ ਦਾਨ ਕਰੋ

ਜਿਉਂਦੇ ਜੀ ਖੂਨਦਾਨ ਤੇ ਮਰਨ ਉਪਰੰਤ ਅੱਖਾਂ ਦਾਨ ਕਰੋ

ਟਾਂਡਾ / ਦਸੂਹਾ (ਚੌਧਰੀ )

: ਅੱਜ ਜਿਲ੍ਹੇ ਦੇ ਡਿਸਟਰਿਕਟ ਪਬਲਿਕ ਰਿਲੇਸ਼ਨ ਅਫਸਰ ਸ: ਹਰਦੇਵ ਸਿੰਘ ਆਸੀ ਤੇ ਆਈ ਡੋਨਰ ਇੰਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਨੇ ਇੱਕ ਵਾਰਤਾਲਾਪ ਦੌਰਾਨ ਆਖਿਆ ਕੇ ਹਰੇਕ ਇਨਸਾਨ ਨੂੰ ਆਪਣੀ ਜ਼ਿੰਦਗੀ ਵਿਚ ਜਿਉਂਦੇ ਜੀ ਖੂਨਦਾਨ, ਤੇ ਮਰਨ ਉਪਰੰਤ ਅੱਖਾਂ ਦਾਨ ਕਰਨੀਆਂ ਚਾਹੀਦੀਆਂ ਹਨ,ਇਸ ਸਮੇਂ ਭਾਈ ਬਰਿੰਦਰ ਸਿੰਘ ਮਸੀਤੀ ਨੇ ਦੱਸਿਆ ਕਿ ਕਿਸੇ ਮ੍ਰਿਤਕ ਵਿਅਕਤੀ ਦੀਆਂ ਅੱਖਾਂ ਮਰਨ ਤੋਂ 4 ਤੋਂ 6 ਘੰਟਿਆਂ ਦੇ ਅੰਦਰ ਦਾਨ ਕੀਤੀਆਂ ਜਾ ਸਕਦੀਆਂ ਹਨ, ਉਹਨਾਂ ਦੱਸਿਆ ਕਿ ਦਾਨ ਕੀਤੀਆਂ ਅੱਖਾਂ ਨਾਲ ਦੋ ਨੇਤਰਹੀਣ ਵਿਅਕਤੀਆਂ ਨੂੰ ਅੱਖਾਂ ਦੀ ਰੋਸ਼ਨੀ ਦਿੱਤੀ ਜਾ ਸਕਦੀ ਹੈ| ਉਹਨਾਂ ਅੱਗੇ ਦੱਸਿਆ ਕਿ ਨੇਤਰਦਾਨ ਅਸੋਸੀਏਸ਼ਨ ਹੁਸ਼ਿਆਰਪੁਰ ਜੋ ਸੰਨ 2000 ਤੋਂ ਲਗਾਤਾਰ ਲੋਕਾਂ ਨੂੰ ਜਿਉਂਦੇ ਜੀ ਖੂਨਦਾਨ,ਤੇ ਮਰਨ ਉਪਰੰਤ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਅਭਿਆਨ ਚਲਾ ਰਹੀ ਹੈ| ਭਾਈ ਮਸੀਤੀ ਨੇ ਦੱਸਿਆ ਮੌਜੂਦਾ ਸਮੇਂ ਨੇਤਰ ਦਾਨ ਅਸੋਸੀਏਸ਼ਨ ਹੁਸ਼ਿਆਰਪੁਰ ਨੂੰ ਜ਼ਿਲਾ ਪ੍ਰਧਾਨ ਸ: ਮਨਮੋਹਨ ਸਿੰਘ, ਸਕੱਤਰ ਸ: ਬਲਜੀਤ ਸਿੰਘ, ਚੇਅਰਮੈਨ ਸ: ਬਹਾਦਰ ਸਿੰਘ ਸੁਨੇਤ ਦੀ ਮਹਿਰ ਟੀਮ ਬਹੁਤ ਹੀ ਵਧੀਆ ਢੰਗ ਨਾਲ ਆਪਰੇਟ ਕਰ ਰਹੀ ਹੈ |ਉਹਨਾਂ ਦੱਸਿਆ ਕੇ ਸੰਸਥਾ ਵੱਲੋਂ ਕਈ ਨੇਤਰਹੀਣ ਵਿਅਕਤੀਆਂ ਨੂੰ ਅੱਖਾਂ ਦੀ ਰੋਸ਼ਨੀ ਮਾਹਿਰ ਡਾਕਟਰਾਂ ਤੋਂ ਮੁਫਤ ਆਪਰੇਸ਼ਨ ਕਰਵਾ ਕੇ ਪ੍ਰਦਾਨ ਕੀਤੀ ਜਾ ਚੁੱਕੀ ਹੈ| ਇਸ ਮੌਕੇ ਡੀਪੀ ਆਰ ਸ: ਹਰਦੇਵ ਸਿੰਘ ਆਸੀ ਨੇ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ|