ਗੜ੍ਹਦੀਵਾਲਾ (ਚੌਧਰੀ)
: ਆਪ ਸਰਕਾਰ ਨੇ 5000 ਤੋਂ ਵੱਧ ਦਲਿਤ ਪਰਿਵਾਰਾਂ ਦੇ 70 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰ ਕੇ ਇਹ ਸਿੱਧ ਕਰ ਦਿੱਤਾ ਕਿ ਮੌਜੂਦਾ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਪ ਸੀਨੀਅਰ ਦਲਿਤ ਆਗੂ ਸ਼ੁਭਮ ਸਹੋਤਾ ਗੜਦੀਵਾਲਾ ਨੇ ਪ੍ਰੈੱਸ ਵਾਰਤਾ ਦੌਰਾਨ ਕੀਤਾ ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਤੋਂ ਲਏ ਕਰਜ਼ਿਆਂ ਦੇ ਲਾਭਪਾਤਰੀਆਂ ਨੂੰ ਵੱਡੀ ਰਾਹਤ ਦਿੰਦਿਆਂ 31 ਮਾਰਚ 2020 ਤੱਕ ਲਏ ਗਏ ਸਾਰੇ ਕਰਜ਼ਿਆਂ ਦੀ ਮੁਆਫੀ ਦਾ ਐਲਾਨ ਕਰ ਕੇ ਇਤਿਹਾਸਕ ਫੈਸਲਾ ਕੀਤਾ ਹੈ,ਜਿਸ ਨਾਲ 4650 ਵਿਅਕਤੀਆਂ ਨੂੰ ਲਾਭ ਮਿਲੇਗਾ।
ਉਨਾਂ ਕਿਹਾ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਐੱਸ.ਸੀ. ਸਬ ਪਲਾਨ ਲਈ 13937 ਕਰੋੜ ਰੁਪਏ, ਜੋ ਕਿ ਕੁੱਲ ਬਜਟ 34 ਫੀਸਦੀ ਹੈ, ਰੱਖਣ ਦਾ ਫੈਸਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆ ਸ਼੍ਰੇਣੀਆਂ, ਘੱਟ ਗਿਣਤੀਆਂ ਅਤੇ ਦਲਿਤ ਵਰਗਾਂ ਦੇ ਵਿਕਾਸ ਲਈ 150 ਕਰੋੜ ਰੁਪਏ ਰੱਖਣ ਨਾਲ ਇਨ੍ਹਾਂ ਵਰਗਾਂ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਮਿਲੇਗਾ।