Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਸਥਾਨਕ ਸਰਕਾਰਾਂ ਮੰਤਰੀ ਡਾ.ਰਵਜੋਤ ਸਿੰਘ ਵਲੋਂ ਫਾਇਰ ਸਟੇਸ਼ਨ ਦੀ ਨਵੀਂ ਥਾਂ ਦਾ ਦੌਰਾ

ਸਥਾਨਕ ਸਰਕਾਰਾਂ ਮੰਤਰੀ ਡਾ.ਰਵਜੋਤ ਸਿੰਘ ਵਲੋਂ ਫਾਇਰ ਸਟੇਸ਼ਨ ਦੀ ਨਵੀਂ ਥਾਂ ਦਾ ਦੌਰਾ

ਹੁਸ਼ਿਆਰਪੁਰ, 19 ਮਾਰਚ (ਪ੍ਰਾਈਮ ਪੰਜਾਬ ਟਾਈਮਜ਼) 

ਕੈਬਨਿਟ ਮੰਤਰੀ ਵਲੋਂ ਨਗਰ ਨਿਗਮ ਨੂੰ 2.50 ਕਰੋੜ ਰੁਪਏ ਦੀ ਰਾਸ਼ੀ ਜਾਰੀ

ਸ਼ਹਿਰ ਦੇ ਅੰਦਰੋਂ ਜਲਦ ਖੁੱਲ੍ਹੀ ਥਾਂ ‘ਤੇ ਸ਼ਿਫਟ ਹੋਵੇਗਾ ਫਾਇਰ ਬ੍ਰਿਗੇਡ ਸਟੇਸ਼ਨ: ਡਾ. ਰਵਜੋਤ ਸਿੰਘ

: ਸਥਾਨਕ ਸ਼ਹਿਰ ਅੰਦਰ ਕੋਆਪ੍ਰੇਟਿਵ ਬੈਂਕ ਨੇੜੇ ਬਜ਼ਾਰ ਵਿਚ ਸਥਿਤ ਫਾਇਰ ਬ੍ਰਿਗੇਡ ਸਟੇਸ਼ਨ ਲਈ ਤਜਵੀਜ਼ਤ ਨਵੀਂ ਜਗ੍ਹਾ ਦਾ ਅੱਜ ਦੌਰਾ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਫਾਇਰ ਬ੍ਰਿਗੇਡ ਸਟੇਸ਼ਨ ਨੂੰ ਸ਼ਹਿਰ ਦੇ ਬਾਹਰ ਗਊਸ਼ਾਲਾ ਨੇੜੇ ਖੁੱਲ੍ਹੀ ਜਗ੍ਹਾ ‘ਤੇ ਤਬਦੀਲ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਭੰਗੀ ਚੋਅ ਨੇੜੇ ਫਾਇਰ ਬ੍ਰਿਗੇਡ ਸਟੇਸ਼ਨ ਦੀ ਨਵੀਂ ਜਗ੍ਹਾ ‘ਤੇ ਪਹੁੰਚ ਕੇ ਸਟੇਸ਼ਨ ਦੇ ਨਿਰਮਾਣ ਸਬੰਧੀ ਜਾਣਕਾਰੀ ਲੈਂਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਲੋੜੀਂਦੀ ਪ੍ਰਕਿਰਿਆ ਨੂੰ ਛੇਤੀਂ ਅਮਲ ਵਿਚ ਲਿਆਂਦਾ ਜਾਵੇ ਤਾਂ ਜੋ ਨਵੀਂ ਥਾਂ ‘ਤੇ ਫਾਇਰ ਬ੍ਰਿਗੇਡ ਸਟੇਸ਼ਨ ਤਬਦੀਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਨਵੀਂ ਥਾਂ ‘ਤੇ ਫਾਇਰ ਬ੍ਰਿਗੇਡ ਸਟੇਸ਼ਨ ਦੀ ਉਸਾਰੀ ਆਦਿ ਲਈ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਨੂੰ 2.50 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਸਥਾਨਕ ਸਰਕਾਰਾਂ ਮੰਤਰੀ ਨੇ ਨਵੇਂ ਫਾਇਰ ਬ੍ਰਿਗੇਡ ਸਟੇਸ਼ਨ ਦਾ ਪ੍ਰਸਤਾਵਤ ਪਲਾਨ ਦੇਖਦਿਆਂ ਕਿਹਾ ਕਿ ਆਧੁਨਿਕ ਸਮੇਂ ਦੀ ਮੰਗ ਅਨੁਸਾਰ ਉਸਾਰੀ ਕਰਵਾਉਣ ਦੇ ਨਾਲ-ਨਾਲ ਸਟੇਸ਼ਨ ‘ਤੇ ਹਰ ਪੱਖੋਂ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਸਕਣ। ਉਨ੍ਹਾਂ ਕਿਹਾ ਸ਼ਹਿਰ ਦੇ ਅੰਦਰ ਬਜ਼ਾਰ ਵਿਚ ਸਥਿਤ ਪੁਰਾਣੇ ਸਟੇਸ਼ਨ ਤੋਂ ਐਮਰਜੈਂਸੀ ਵੇਲੇ ਗੱਡੀਆਂ ਕੱਢਣ ਵੇਲੇ ਆਉਂਦੀ ਦਿੱਕਤ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਨਵੀਂ ਥਾਂ ‘ਤੇ ਫਾਇਰ ਸਟੇਸ਼ਨ ਦੀ ਉਸਾਰੀ ਨੂੰ ਪ੍ਰਵਾਨਗੀ ਦਿੰਦਿਆਂ ਲੋੜੀਂਦੇ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਨਵੀਂ ਥਾਂ ‘ਤੇ ਉਸਾਰੀ ਲਈ ਟੈਂਡਰ ਪ੍ਰਕਿਰਿਆ ਜਾਰੀ ਹੈ ਅਤੇ ਆਉਂਦੇ ਕੁਝ ਦਿਨਾਂ ਵਿਚ ਹੀ ਇਸ ਨੂੰ ਮੁਕੰਮਲ ਕਰਕੇ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 2 ਕਨਾਲ ਤੋਂ ਵੱਧ ਜਗ੍ਹਾ ‘ਤੇ ਬਣਨ ਵਾਲੇ ਫਾਇਰ ਬ੍ਰਿਗੇਡ ਸਟੇਸ਼ਨ ‘ਤੇ ਹੰਗਾਮੀ ਹਾਲਤ ਵੇਲੇ ਕਾਬੂ ਪਾਉਣ ਲਈ ਗੱਡੀਆਂ ਆਦਿ ਦੇ ਪੁਖਤਾ ਪ੍ਰਬੰਧ ਹੋਣਗੇ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਖਸ਼ੀ, ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ ਆਦਿ ਵੀ ਮੌਜੂਦ ਸਨ।

ਕੈਪਸ਼ਨ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨਵੇਂ ਫਾਇਰ ਬ੍ਰਿਗੇਡ ਸਟੇਸ਼ਨ ਦਾ ਪਲਾਨ ਦੇਖਦੇ ਹੋਏ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨਵੇਂ ਫਾਇਰ ਬ੍ਰਿਗੇਡ ਸਟੇਸ਼ਨ ਦੀ ਥਾਂ ਦਾ ਦੌਰਾ ਕਰਦੇ ਹੋਏ।