Prime Punjab Times

Latest news
SIR - ਜ਼ਿਲ੍ਹੇ ’ਚ 89.21 ਫੀਸਦੀ ਵੋਟਰਾਂ ਦੀ ਹੋਈ ਮੈਪਿੰਗ : ਜ਼ਿਲ੍ਹਾ ਚੋਣ ਅਫ਼ਸਰ ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ
ADVERTISEMENT
You are currently viewing ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਕੀਤਾ ਪਿੰਡ ਸ਼ਿਵਾਲਿਕ ਨਗਰ ਢੋਲਵਾਹਾ ਦਾ ਦੌਰਾ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਕੀਤਾ ਪਿੰਡ ਸ਼ਿਵਾਲਿਕ ਨਗਰ ਢੋਲਵਾਹਾ ਦਾ ਦੌਰਾ

ਹੁਸ਼ਿਆਰਪੁਰ, 3 ਸਤੰਬਰ (ਚੌਧਰੀ) 

ਪਾਣੀ ਨਾਲ ਪ੍ਰਭਾਵਿਤ ਸਮੱਸਿਆਵਾਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ

: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪਿੰਡ ਸ਼ਿਵਾਲਿਕ ਨਗਰ ਢੋਲਵਾਹਾ ਦਾ ਦੌਰਾ ਕੀਤਾ ਅਤੇ ਬਰਸਾਤ ਦੇ ਮੌਸਮ ਦੌਰਾਨ ਪਿੰਡ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਨਾਲ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਵਿਚ ਮੁੱਖ ਤੌਰ ‘ਤੇ ਪਾਣੀ ਦੀ ਨਿਕਾਸੀ, ਸੜਕਾਂ ਦੀ ਮਾੜੀ ਹਾਲਤ ਅਤੇ ਹੋਰ ਬੁਨਿਆਦੀ ਸਹੂਲਤਾਂ ਸ਼ਾਮਲ ਸਨ।

ਡਾ. ਰਵਜੋਤ ਸਿੰਘ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਕ ਸਹੂਲਤ ਅਤੇ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੀਂਹ ਜਾਂ ਕੁਦਰਤੀ ਹਾਲਾਤ ਕਾਰਨ ਕਿਸੇ ਵੀ ਨਾਗਰਿਕ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਕੈਬਨਿਟ ਮੰਤਰੀ ਨੇ ਮੌਕੇ ‘ਤੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਕਿ ਡਰੇਨੇਜ ਸਿਸਟਮ ਦੀ ਤੁਰੰਤ ਮੁਰੰਮਤ ਕੀਤੀ ਜਾਵੇ, ਪਿੰਡ ਦੀਆਂ ਖ਼ਰਾਬ ਸੜਕਾਂ ਦੀ ਜਲਦੀ ਤੋਂ ਜਲਦੀ ਮੁਰੰਮਤ ਕੀਤੀ ਜਾਵੇ ਅਤੇ ਮੀਂਹ ਨਾਲ ਪ੍ਰਭਾਵਿਤ ਹੋਰ ਸਮੱਸਿਆਵਾਂ ਦਾ ਸਥਾਈ ਹੱਲ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਪਿੰਡ ਵਿਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨਾ ਅਤੇ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਦੂਰ ਕਰਨਾ ਹੈ। ਇਸ ਦਿਸ਼ਾ ਵਿਚ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਪਿੰਡ ਵਾਸੀ ਇਨ੍ਹਾਂ ਯਤਨਾਂ ਦੇ ਸਕਾਰਾਤਮਕ ਨਤੀਜੇ ਬਹੁਤ ਜਲਦੀ ਦੇਖਣਗੇ ਅਤੇ ਉਨ੍ਹਾਂ ਦਾ ਇਲਾਕਾ ਬੁਨਿਆਦੀ ਸਹੂਲਤਾਂ ਦੇ ਮਾਮਲੇ ਵਿੱਚ ਹੋਰ ਵੀ ਮਜ਼ਬੂਤ ਹੋ ਜਾਵੇਗਾ।

error: copy content is like crime its probhihated