Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ,ਲਮੀਣੀ (ਪਠਾਨਕੋਟ) ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਦੀ ਦੂਸਰੀ ਰਿਹਰਸਲ ਦਾ ਸਹਾਇਕ ਕਮਿਸਨਰ ਜਰਨਲ ਨੇ ਲਿਆ ਜਾਇਜਾ

ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ,ਲਮੀਣੀ (ਪਠਾਨਕੋਟ) ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਦੀ ਦੂਸਰੀ ਰਿਹਰਸਲ ਦਾ ਸਹਾਇਕ ਕਮਿਸਨਰ ਜਰਨਲ ਨੇ ਲਿਆ ਜਾਇਜਾ

ਪਠਾਨਕੋਟ (ਬਿਊਰੋ ਰਿਪੋਰਟ )

ਡਿਪਟੀ ਕਮਿਸਨਰ ਨੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਦਿਸਾ ਨਿਰਦੇਸ਼

20 ਜਨਵਰੀ : ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਕਰਵਾਏ ਜਾ ਰਹੇ ਜਿਲ੍ਹਾ ਪੱਧਰੀ ਸਮਾਗਮ ਦੀ ਦੂਸਰੀ ਰਿਹਰਸਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣੀ ਵਿਖੇ ਕੀਤੀ ਗਈ। ਇਸ ਮੋਕੇ ਤੇ ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰਜ਼ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ(ਜ) ਵੱਲੋਂ ਦੂਸਰੀ ਰਿਹਰਸਲ ਦਾ ਨਿਰੀਖਣ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਅਰੂਣ ਕੁਮਾਰ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।ਜਿਕਰਯੋਗ ਹੈ ਕਿ ਵਾਰਿਸ ਦਾ ਮੋਸਮ ਹੋਣ ਕਰਕੇ ਅੱਜ ਦੂਸਰੇ ਦਿਨ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣੀ ਵਿਖੇ ਕਰਵਾਈ ਗਈ।ਜਿੱਥੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਅਧੀਨ ਪੇਸਕਾਰੀਆਂ ਪੇਸ ਕੀਤੀਆਂ ਗਈਆਂ। ਇਸ ਤੋਂ ਇਲਾਵਾ ਮਾਰਚ ਪਾਸਟ ਲਈ ਪੰਜਾਬ ਪੁਲਿਸ , ਐਨ.ਸੀ.ਸੀ. ਵਿਦਿਆਰਥੀਆਂ ਵੱਲੋਂ ਵੀ ਗਰਾਉਂਡ ਵਿੱਚ ਅਭਿਆਸ ਕੀਤਾ ਗਿਆ।ਪ੍ਰੋਗਰਾਮ ਤੋਂ ਬਾਅਦ ਵਿੱਚ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਗਣਤੰਤਰ ਦਿਵਸ ਦੇ ਸਬੰਧ ਵਿੱਚ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਤਿਆਰੀਆਂ ਦਾ ਜਾਇਜਾ ਲਿਆ ਗਿਆ ਅਤੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਵੀ ਕੀਤੀ ਗਈ।ਉਨ੍ਹਾਂ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਮੀਟਿੰਗ ਵਿੱਚ ਜਿਲ੍ਹਾ ਪਠਾਨਕੋਟ ਦੇ ਸਾਰੇ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵਿਸੇਸ ਤੋਰ ਤੇ ਹਾਜਰ ਰਹੇ।