Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ.ਕਾਲਜ ਵਿਖੇ “ਧੀਆਂ ਦੀ ਲੋਹੜੀ” ਅਧੀਨ ਲੋਹੜੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ- ਪ੍ਰਿੰ.ਸ਼ਬਨਮ ਕੌਰ

ਕੇ.ਐਮ.ਐਸ.ਕਾਲਜ ਵਿਖੇ “ਧੀਆਂ ਦੀ ਲੋਹੜੀ” ਅਧੀਨ ਲੋਹੜੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ- ਪ੍ਰਿੰ.ਸ਼ਬਨਮ ਕੌਰ

ਦਸੂਹਾ (ਚੌਧਰੀ) 

12 ਜਨਵਰੀ : ਆਈ.ਕੇ.ਜੀ.ਪੰਜਾਬ ਟੈਕਨੀਕਲ ਯੂਨੀਵਰਸਿਟੀ ਦੁਆਰਾ ਸਥਾਪਿਤ ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਸ੍ਰੀਮਤੀ ਅਤੇ ਸ੍ਰੀ ਬਲਦੇਵ ਸਿੰਘ ਢੀਂਡਸਾ ਸਪੋਰਟਸ ਕੰਪਲੈਕਸ ਵਿਖੇ ਧੀਆਂ ਦੀ ਲੋਹੜੀ ਅਧੀਨ ਲੋਹੜੀ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਸ਼ਬਨਮ ਕੌਰ ਨੇ ਕੀਤੀ ਅਤੇ ਚੇਅਰਮੈਨ ਚੌ. ਕੁਮਾਰ ਸੈਣੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਤੇ ਵਿਦਿਆਰਥੀਆਂ ਵਲੋ ਲੋਹੜੀ ਦੇ ਲੋਕ -ਗੀਤਾਂ ਤੇ ਅਧਾਰਿਤ ਰੰਗਾਂ- ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਚੌ. ਕੁਮਾਰ ਸੈਣੀ ਨੇ ਬੋਲਦਿਆਂ ਕਿਹਾ ਕਿ ਹੁਣ ਦੇ ਬਦਲੇ ਸਮੇਂ ਅਨੁਸਾਰ ਲੜਕਿਆਂ ਦੀ ਥਾਂ ਧੀਆਂ ਦੀ ਲੋਹੜੀ ਦਾ ਚਲਨ ਸ਼ੁਰੂ ਹੋ ਗਿਆ ਹੈ। ਉਹਨਾ ਸਾਰੇ ਵਿਦਿਆਰਥੀਆਂ ਨੂੰ ਨਵੇਂ ਸਾਲ, ਲੋਹੜੀ ਅਤੇ ਮਾਘੀ ਦੀਆਂ ਵਧਾਈਆਂ ਵਜੋਂ ਅਸ਼ੀਰਵਾਦ ਦਿੱਤਾ ਕਿ ਉਹ ਆਪਣੀ ਜ਼ਿੰਦਗੀ ਵਿੱਚ ਸਫ਼ਲ ਹੋਣ ਅਤੇ ਚੰਗੇ ਨਾਗਰਿਕ ਬਣਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ. ਓ. ਡੀ. ਰਾਜੇਸ਼ ਕੁਮਾਰ, ਆਈ. ਟੀ. ਵਿਭਾਗ ਦੇ ਫਕਿਲਟੀ ਮੈਂਬਰ ਮਨਪ੍ਰੀਤ ਕੌਰ, ਰਣਜੋਧ ਕੌਰ, ਅਨੀਤਾ ਰਾਣੀ, ਜਸਵਿੰਦਰ ਕੌਰ, ਫੈਸ਼ਨ ਵਿਭਾਗ ਦੇ ਮਨਜੀਤ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੈਡੀਕਲ ਵਿਭਾਗ ਦੇ ਰੋਮਾਨੀ ਗੋਸਵਾਮੀ, ਜਗਰੂਪ ਕੌਰ, ਸ਼ੀਨਾ, ਪ੍ਰਿਯੰਕਾ, ਕਮਰਸ ਵਿਭਾਗ ਦੇ ਗੁਰਜੀਤ ਕੌਰ, ਸੋਨਮ ਸਲਾਰੀਆ, ਗੁਰਿੰਦਰਜੀਤ ਕੌਰ, ਰਮਨਪ੍ਰੀਤ ਕੌਰ , ਲਖਵਿੰਦਰ ਕੌਰ, ਨਵਿੰਦਰ ਸਿੰਘ, ਧਨਵੀਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ :  ਕੇ. ਐਮ. ਐਸ. ਕਾਲਜ ਦੇ ਚੇਅਰਮੈਨ ਚੌ. ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਫ਼ਕਿਲਟੀ ਮੈਂਬਰ ਅਤੇ ਵਿਦਿਆਰਥੀ