ਦਸੂਹਾ 8 ਅਪ੍ਰੈਲ (ਚੌਧਰੀ)
: ਐਸ.ਐਸ.ਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ ਤੇ ਐਸ.ਪੀ.ਡੀ ਸਰਬਜੀਤ ਬਹੀਆ ਦੇ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਸੂਹਾ ਸ਼ਹਿਰ ਤੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮੈਂਟੇਨੈਂਸ ਰੱਖਣ ਲਈ ਚਲਾਈ ਮੁਹਿੰਮ ਤਹਿਤ ਡੀ. ਐੱਸ. ਪੀ ਜਗਦੀਸ ਰਾਜ ਅੱਤਰੀ ਦੀ ਯੋਗ ਅਗਵਾਈ ਹੇਠ ਪੁਲਿਸ ਨੇ ਅਰਧ ਸੈਨਿਕ ਬਲਾਂ ਦੇ ਸਹਿਯੋਗ ਨਾਲ ਫਲੈਗ ਮਾਰਚ ਕੱਢਿਆ। ਇਸ ਮੌਕੇ ਐੱਸ.ਐਚ.ਓ ਦਸੂਹਾ ਹਰਪ੍ਰੇਮ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਬਹਾਲ ਰੱਖਣ ਤੇ ਸ਼ਾਤੀ ਬਣਾਏ ਰੱਖਣ ਲਈ ਇਹ ਫਲੈਗ ਮਾਰਚ ਅਤੇ ਇਲਾਕੇ ਅੰਦਰ ਵੱਖ ਵੱਖ ਥਾਂਵਾਂ ਤੇ ਨਾਕਾਬੰਦੀ ਕਰਕੇ ਵੱਖ ਵੱਖ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ, ਤਾਂਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ। ਉਨ੍ਹਾਂ ਇਲਾਕੇ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸ਼ਨ ਨੂੰ ਪੂਰਨ ਤੌਰ ਤੇ ਸਹਿਯੋਗ ਦੇਣ ਤਾਂ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਪੂਰੀ ਤਰ੍ਹਾਂ ਨਕੇਲ ਕੱਸੀ ਜਾ ਸਕੇ ।ਇਸ ਮੌਕੇ ਐੱਸ.ਐਚ.ਓ ਦਸੂਹਾ ਹਰਪ੍ਰੇਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀਆਂ , ਮੁਲਾਜ਼ਮਾਂ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੇ ਵੀ ਭਾਗ ਲਿਆ।








