Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਸੂਹਾ ਪੁਲਿਸ ਨੇ ਕੱਢਿਆ ਫਲੈਗ ਮਾਰਚ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਸੂਹਾ ਪੁਲਿਸ ਨੇ ਕੱਢਿਆ ਫਲੈਗ ਮਾਰਚ

ਦਸੂਹਾ 8 ਅਪ੍ਰੈਲ (ਚੌਧਰੀ)

: ਐਸ.ਐਸ.ਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ ਤੇ ਐਸ.ਪੀ.ਡੀ ਸਰਬਜੀਤ ਬਹੀਆ ਦੇ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਸੂਹਾ ਸ਼ਹਿਰ ਤੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮੈਂਟੇਨੈਂਸ  ਰੱਖਣ ਲਈ ਚਲਾਈ ਮੁਹਿੰਮ ਤਹਿਤ ਡੀ. ਐੱਸ. ਪੀ ਜਗਦੀਸ ਰਾਜ ਅੱਤਰੀ ਦੀ ਯੋਗ ਅਗਵਾਈ ਹੇਠ ਪੁਲਿਸ ਨੇ ਅਰਧ ਸੈਨਿਕ ਬਲਾਂ ਦੇ ਸਹਿਯੋਗ ਨਾਲ ਫਲੈਗ ਮਾਰਚ ਕੱਢਿਆ। ਇਸ ਮੌਕੇ ਐੱਸ.ਐਚ.ਓ ਦਸੂਹਾ ਹਰਪ੍ਰੇਮ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਬਹਾਲ ਰੱਖਣ ਤੇ ਸ਼ਾਤੀ ਬਣਾਏ ਰੱਖਣ ਲਈ ਇਹ ਫਲੈਗ ਮਾਰਚ ਅਤੇ ਇਲਾਕੇ ਅੰਦਰ ਵੱਖ ਵੱਖ ਥਾਂਵਾਂ ਤੇ ਨਾਕਾਬੰਦੀ ਕਰਕੇ ਵੱਖ ਵੱਖ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ, ਤਾਂਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ। ਉਨ੍ਹਾਂ ਇਲਾਕੇ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸ਼ਨ ਨੂੰ ਪੂਰਨ ਤੌਰ ਤੇ ਸਹਿਯੋਗ ਦੇਣ ਤਾਂ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਪੂਰੀ ਤਰ੍ਹਾਂ ਨਕੇਲ ਕੱਸੀ ਜਾ ਸਕੇ ।ਇਸ ਮੌਕੇ ਐੱਸ.ਐਚ.ਓ ਦਸੂਹਾ ਹਰਪ੍ਰੇਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀਆਂ , ਮੁਲਾਜ਼ਮਾਂ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੇ ਵੀ ਭਾਗ ਲਿਆ।