Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਲੋਕ ਸਭਾ ਚੋਣਾਂ -2024  ਚੋਣਾਂ ਨਿਰਪੱਖ ਅਤੇ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ-ਡਾ ਸ਼ਾਇਰੀ ਭੰਡਾਰੀ

ਲੋਕ ਸਭਾ ਚੋਣਾਂ -2024 ਚੋਣਾਂ ਨਿਰਪੱਖ ਅਤੇ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ-ਡਾ ਸ਼ਾਇਰੀ ਭੰਡਾਰੀ

ਬਟਾਲਾ, 30 ਮਈ (ਅਵਿਨਾਸ਼ ਸ਼ਰਮਾ )

ਸਿਵਲ ਅਤੇ ਪੁਲਿਸ ਵਿਭਾਗ ਵਲੋਂ ਬਟਾਲਾ ਸ਼ਹਿਰ ਵਿੱਚ ਕੱਢਿਆ ਫਲੈਗ ਮਾਰਚ

ਵੋਟਰਾਂ ਨੂੰ ਬਿਨਾਂ ਕਿਸੇ ਡਰ ਅਤੇ ਲਾਲਚ ਤੋਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ

: ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਪੁਲਿਸ ਵਿਭਾਗ ਅਤੇ ਕੇਂਦਰੀ ਸੁਰੱਖਿਆ ਬਲਾਂ ਦੀ ਟੁਕੜੀਆਂ ਨਾਲ ਬਟਾਲਾ ਸ਼ਹਿਰ ਵਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀਐਸਪੀ (ਐੱਚ) ਆਜਾਦ ਦਵਿੰਦਰ ਸਿੰਘ, ਤਹਿਸੀਲਦਾਰ ਜਗਤਾਰ ਸਿੰਘ, ਨਾਇਬ ਤਹਿਸੀਲਦਾਰ ਮਨਜੋਤ ਸਿੰਘ ਸਚਦੇਵਾ ਅਤੇ ਸੰਜੀਵ ਪਠਾਣੀਆ, ਐਸਐਚਓ ਖੁਸ਼ਬੋ ਸ਼ਰਮਾ ਅਤੇ ਕੇਂਦਰੀ ਸੁਰੱਖਿਆ ਬਲ ਦੇ ਅਧਿਕਾਰੀ ਆਦਿ ਮੋਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਡੀਐਮ ਬਟਾਲਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਹਿਲੀ ਜੂਨ ਨੂੰ ਪੈ ਰਹੀਆਂ ਵੋਟਾਂ ਨੂੰ ਰੱਖਦਿਆਂ ਅੱਜ ਸ਼ਾਮ ਨੂੰ ਫਲੈਗ ਮਾਰਚ ਕੱਢਿਆ ਗਿਆ ਹੈ।
ਐਸਡੀਐਮ ਨੇ ਅੱਗੇ ਕਿਹਾ ਕਿ ਫਲੈਗ ਮਾਰਚ ਕੱਢਣ ਦਾ ਮੁੱਖ ਮੰਤਵ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਸਬੰਧੀ ਜਿਲਾ ਪਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਲੋਕ ਸਭਾ ਚੋਣਾਂ ਸ਼ਾਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਵਾਈਆਂ ਜਾਣਗੀਆਂ।
ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਡਰ ਅਤੇ ਲਾਲਚ ਤੋਂ ਕਰਨ।
ਇਸ ਮੌਕੇ ਗੱਲ ਕਰਦਿਆਂ ਆਜਾਦ ਦਵਿੰਦਰ ਸਿੰਘ,ਡੀਐਸਪੀ (ਐੱਚ) ਬਟਾਲਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਸਬੰਧੀ ਐਸ ਐਸ ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੀ ਅਗਵਾਈ ਹੇਠ ਪੁਲਿਸ ਵਿਭਾਗ ਵਲੋਂ ਸੁਰੱਖਿਆ ਦੇ ਪਰਬੰਧ ਕੀਤੇ ਗਏ ਹਨ ਅਤੇ ਚੋਣਾਂ ਸੁਰੱਖਿਆ ਪੂਰਵਕ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਨਾਲ ਚਾਰ ਕੰਪਨੀਆਂ, ਕੇਂਦਰੀ ਸੁਰੱਖਿਆ ਬਲ ਦੀਆਂ ਵੀ ਪਹੁੰਚੀਆਂ ਹਨ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।