Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਲੋਕ ਸਭਾ ਚੋਣਾਂ ਸੱਤ ਪੜਾਵਾਂ ‘ਚ ਹੋਣਗੀਆਂ ਤੇ 4 ਜੂਨ ਨੂੰ ਆਉਣਗੇ ਚੋਣ ਨਤੀਜੇ

ਲੋਕ ਸਭਾ ਚੋਣਾਂ ਸੱਤ ਪੜਾਵਾਂ ‘ਚ ਹੋਣਗੀਆਂ ਤੇ 4 ਜੂਨ ਨੂੰ ਆਉਣਗੇ ਚੋਣ ਨਤੀਜੇ

ਚੰਡੀਗੜ੍ਹ 16 ਮਾਰਚ (PPT NEWS)

: ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਦੇਸ਼ ਵਿੱਚ ਸੱਤ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਪਹਿਲੇ ਪੜਾਅ ਦੀਆਂ ਚੋਣਾਂ 19 ਅਪ੍ਰੈਲ ਨੂੰ, ਦੂਜੇ ਪੜਾਅ ਦੀਆਂ ਚੋਣਾਂ 26 ਅਪ੍ਰੈਲ ਨੂੰ, ਤੀਜੇ ਪੜਾਅ ਦੀਆਂ ਚੋਣਾਂ 7 ਮਈ ਨੂੰ, ਚੌਥੇ ਪੜਾਅ ਦੀਆਂ ਚੋਣਾਂ 13 ਮਈ ਨੂੰ, ਪੰਜਵੇਂ ਪੜਾਅ ਦੀਆਂ ਚੋਣਾਂ 20 ਮਈ ਨੂੰ, ਛੇਵੇਂ ਪੜਾਅ ਦੀਆਂ ਚੋਣਾਂ ਚੋਣਾਂ ਦਾ ਗੇੜ 25 ਮਈ ਨੂੰ ਅਤੇ ਸੱਤਵਾਂ ਪੜਾਅ 1 ਜੂਨ ਨੂੰ ਹੋਵੇਗਾ। ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਪੰਜਾਬ ਅਤੇ ਹਰਿਆਣਾ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ, ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਲੋਕ ਸਭਾ ਚੋਣਾਂ: ਪਹਿਲੇ ਪੜਾਅ ਵਿੱਚ 19 ਅਪ੍ਰੈਲ ਨੂੰ 102 ਲੋਕ ਸਭਾ ਸੀਟਾਂ, ਦੂਜੇ ਪੜਾਅ ਵਿੱਚ 26 ਅਪ੍ਰੈਲ ਨੂੰ 89 ਸੀਟਾਂ, ਤੀਜੇ ਪੜਾਅ ਵਿੱਚ 7 ​​ਮਈ ਨੂੰ 94 ਸੀਟਾਂ, ਚੌਥੇ ਪੜਾਅ ਵਿੱਚ 13 ਮਈ ਨੂੰ 96 ਸੀਟਾਂ, ਪੰਜਵੇਂ ਪੜਾਅ ਵਿੱਚ 20 ਮਈ ਨੂੰ 49 ਸੀਟਾਂ ਛੇਵੇਂ ਪੜਾਅ ‘ਚ 57 ਸੀਟਾਂ ‘ਤੇ 25 ਮਈ ਨੂੰ ਅਤੇ ਸੱਤਵੇਂ ਪੜਾਅ ‘ਚ 57 ਸੀਟਾਂ ‘ਤੇ 1 ਜੂਨ ਨੂੰ ਵੋਟਾਂ ਪੈਣਗੀਆਂ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੱਤੀ।