Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਅੱਖਾਂ ‘ਚ ਮਿਰਚਾਂ ਪਾ ਕੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਕੀਤੇ ਕਾਬੂ

ਅੱਖਾਂ ‘ਚ ਮਿਰਚਾਂ ਪਾ ਕੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਕੀਤੇ ਕਾਬੂ

ਫਗਵਾੜਾ 7 ਅਪ੍ਰੈਲ (ਲਾਲੀ ਦਾਦਰ )

* ਹਜਾਰਾਂ ਦੀ ਨਗਦੀ, ਮੋਟਰਸਾਇਕਲ ਤੇ ਮੋਬਾਇਲ ਬਰਾਮਦ

: ਫਗਵਾੜਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਐੱਸ.ਐੱਸ.ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਆਈ.ਏ. ਸਟਾਫ ਫਗਵਾੜਾ ਦੀ ਪੁਲਿਸ ਪਾਰਟੀ ਵਲੋਂ ਥਾਣਾ ਸਦਰ ਫਗਵਾੜਾ ਦੀ ਪੁਲਿਸ ਟੀਮ ਨਾਲ ਮਿਲ ਕੇ ਸਪੈਸ਼ਲ ਮੁਹਿਮ ਤਹਿਤ ਹਿਊਮਨ ਅਤੇ ਟੈਕਨੀਕਲ ਮੱਦਦ ਨਾਲ ਸਥਾਨਕ ਹੁਸ਼ਿਆਰਪੁਰ ਰੋਡ ਸਥਿਤ ਭੁੱਲਾਰਾਈ ਚੌਕ ਵਿਖੇ ਨਾਕਾਬੰਦੀ ਦੌਰਾਨ ਅੱਖਾਂ ਵਿਚ ਮਿਰਚਾਂ ਪਾ ਕੇ ਲੁੱਟਾਂ-ਖੋਹਾਂ ਕਰਨ ਵਾਲੇ ਫਗਵਾੜਾ ਖੇਤਰ ‘ਚ ਸਰਗਰਮ ਗਿਰੋਹ ਦੇ ਦੋ ਮੈਂਬਰਾਂ ਨੂੰ ਹਜਾਰਾਂ ਦੀ ਨਗਦੀ, ਦੋ ਮੋਬਾਇਲ ਫੋਨ ਤੇ ਇਕ ਮੋਟਰਸਾਇਕਲ ਸਮੇਤ ਕਾਬੂ ਕਰ ਲਿਆ। ਫਗਵਾੜਾ ‘ਚ ਆਯੋਜਿਤ ਪੱਤਰਕਾਰ ਵਾਰਤਾ ਦੌਰਾਨ ਐੱਸ.ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ (ਪੀ.ਪੀ.ਐੱਸ.) ਅਤੇ ਜਸਪ੍ਰੀਤ ਸਿੰਘ (ਪੀ.ਪੀ.ਐੱਸ.) ਉਪ ਪੁਲਿਸ ਕਪਤਾਨ ਫਗਵਾੜਾ ਨੇ ਦੱਸਿਆ ਕਿ ਗਿਰਫਤਾਰ ਦੌਸ਼ੀਆਂ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਜੋਗਿੰਦਰ ਸਿੰਘ ਅਤੇ ਜਸਵੀਰ ਸਿੰਘ ਉਰਫ ਰੋਹਿਤ ਵਾਸੀ ਖਾਟੀ ਥਾਣਾ ਸਦਰ ਫਗਵਾੜਾ ਜਿਲ੍ਹਾ ਕਪੂਰਥਲਾ ਦੇ ਰੂਪ ਵਿੱਚ ਹੋਈ ਹੈ। ਦੋਸ਼ੀਆਂ ਪਾਸੋਂ ਇਕ ਮੋਟਰਸਾਇਕਲ ਨੰਬਰ ਪੀ.ਬੀ. 09 ਪੀ 3750 ਮਾਰਕਾ ਸਪਲੈਂਡਰ ਰੰਗ ਨੀਲਾ, ਇਕ ਮੋਬਾਇਲ ਫੋਨ ਮਾਰਕਾ ਪੋਕੋ ਅਤੇ ਇਕ ਮੋਬਾਇਲ ਫੋਨ ਮਾਰਕਾ ਰੇਡਮੀ ਤੋਂ ਇਲਾਵਾ 5365 ਰੁਪਏ ਨਗਦੀ ਬਰਾਮਦ ਹੋਈ ਹੈ। ਉਹਨਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਪਹਿਲਾਂ ਵੀ ਫਗਵਾੜਾ ਦੇ ਵੱਖ-ਵੱਖ ਥਾਣਿਆਂ ਵਿੱਚ ਚੋਰੀਆਂ ਤੇ ਲੁੱਟਾਂ ਦੇ ਅਨੇਕਾਂ ਮਾਮਲੇ ਦਰਜ਼ ਹਨ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿਛ ਕੀਤੀ ਜਾਵੇਗੀ ਤਾਂ ਜੋ ਹੋਰ ਵੀ ਅਹਿਮ ਖੁਲਾਸੇ ਹੋ ਸਕਣ l ਉਹਨਾਂ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਮੁਕੱਦਮਾ ਨੰਬਰ 33 ਮਿਤੀ 6.04.2024 ਅ.ਧ. 379 ਆਈ.ਪੀ.ਸੀ. ਥਾਣਾ ਸਦਰ ਫਗਵਾੜਾ ਵਿੱਚ ਕੀਤੀ ਗਈ ਹੈ।
ਕੈਪਸ਼ਨ- ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ.ਪੀ. ਰੁਪਿੰਦਰ ਕੌਰ ਭੱਟੀ, ਡੀ.ਐੱਸ.ਪੀ. ਜਸਪ੍ਰੀਤ ਸਿੰਘ ਅਤੇ ਪੁਲਿਸ ਪਾਰਟੀ।