Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਭਗਵਾਨ ਸ਼੍ਰੀਰਾਮ ਦਾ ਪੂਰਾ ਜੀਵਨ ਸਾਨੂੰ ਉੱਚ ਆਦਰਸ਼ਾਂ ਅਤੇ ਮਰਿਆਦਾਵਾਂ ਦੀ ਪਾਲਣਾ ਕਰਨ ਲਈ ਕਰਦਾ ਹੈ ਪ੍ਰੇਰਿਤ : ਕੈਬਨਿਟ ਮੰਤਰੀ ਜ਼ਿੰਪਾ

ਭਗਵਾਨ ਸ਼੍ਰੀਰਾਮ ਦਾ ਪੂਰਾ ਜੀਵਨ ਸਾਨੂੰ ਉੱਚ ਆਦਰਸ਼ਾਂ ਅਤੇ ਮਰਿਆਦਾਵਾਂ ਦੀ ਪਾਲਣਾ ਕਰਨ ਲਈ ਕਰਦਾ ਹੈ ਪ੍ਰੇਰਿਤ : ਕੈਬਨਿਟ ਮੰਤਰੀ ਜ਼ਿੰਪਾ

ਹੁਸ਼ਿਆਰਪੁਰ (ਬਿਊਰੋ) 

30 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਅੱਜ ਸ਼੍ਰੀ ਰਾਮ ਨੌਮੀ ਮੌਕੇ ਸ਼੍ਰੀ ਸਨਾਤਨ ਧਰਮ ਸਭਾ ਹੁਸ਼ਿਆਰਪੁਰ ਵੱਲੋਂ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਭਾਗ ਲੈਂਦੇ ਹੋਏ ਭਗਵਾਨ ਸ਼੍ਰੀ ਰਾਮ ਦੇ ਚਰਨਾਂ ਵਿੱਚ ਮੱਥਾ ਟੇਕਿਆ।
ਇਸ ਸ਼ੋਭਾ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ‘ਤੇ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਅਤੇ ਪ੍ਰਸ਼ਾਦ ਵੀ ਵਰਤਾਈਆਂ ਗਈਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਦਾ ਜੀਵਨ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ।  ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀਰਾਮ ਦਾ ਜਨਮ ਦਿਵਸ ਸਾਨੂੰ ਸਾਰਿਆਂ ਨੂੰ ਨਵੀਂ ਪ੍ਰੇਰਨਾ ਦਿੰਦਾ ਹੈ।  ਭਗਵਾਨ ਸ਼੍ਰੀ ਰਾਮ ਦਾ ਸਮੁੱਚਾ ਜੀਵਨ ਸਾਨੂੰ ਸਾਰਿਆਂ ਨੂੰ ਉੱਚ ਆਦਰਸ਼ਾਂ ਅਤੇ ਮਰਿਆਦਾਵਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਦਾ ਹੈ।  ਇਸ ਮੌਕੇ ਮਹੰਤ ਰਮਿੰਦਰ ਦਾਸ, ਮੇਅਰ ਸੁਰਿੰਦਰ ਕੁਮਾਰ, ਸ਼੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਕਮਲੇਸ਼ ਸ਼ਰਮਾ, ਮੰਤਰੀ ਬਿੰਦੂਸਰ ਸ਼ੁਕਲਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

error: copy content is like crime its probhihated