Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਭਗਵਾਨ ਵਾਲਮੀਕਿ ਮੰਦਿਰ ਬੰਗਾ ਰੋਡ ਫਗਵਾੜਾ ਵਿਖੇ ਲਗਾਇਆ ਪ੍ਰਗਟ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ

ਭਗਵਾਨ ਵਾਲਮੀਕਿ ਮੰਦਿਰ ਬੰਗਾ ਰੋਡ ਫਗਵਾੜਾ ਵਿਖੇ ਲਗਾਇਆ ਪ੍ਰਗਟ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ

ਫਗਵਾੜਾ ( ਲਾਲੀ )

ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੀਤੀ ਉਪਰਾਲੇ ਦੀ ਸ਼ਲਾਘਾ

ਨੌਜਵਾਨਾਂ ਨੇ 40 ਯੂਨਿਟ ਖੂਨ ਕੀਤਾ ਦਾਨ

:  ਹੋਪ ਬਲੱਡ ਡੋਨਰਜ਼ ਐਸੋਸੀਏਸ਼ਨ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਮੰਦਰ ਬੰਗਾ ਰੋਡ ਫਗਵਾੜਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਗੌਰਵ ਰੱਤੀ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੀਤਾ। ਕੈਂਪ ਦੌਰਾਨ ਐੱਸ.ਆਈ. ਬਲਵੀਰ ਸਿੰਘ ਵੀ ਖੂਨਦਾਨੀਆਂ ਨੂੰ ਅਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਵਿਧਾਇਕ ਧਾਲੀਵਾਲ ਨੇ ਸਭਨਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿੰਦੇ ਹੋਏ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀੀਤੀ। ਉਹਨਾਂ ਕਿਹਾ ਕਿ ਖੁਸ਼ੀ ਦੇ ਮੌਕਿਆਂ ’ਤੇ ਸਮਾਜ ਦੀ ਸੇਵਾ ਕਰਨਾ ਅਤੇ ਖਾਸ ਕਰਕੇ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਖੂਨਦਾਨ ਕਰਨਾ ਬਹੁਤ ਹੀ ਨੇਕ ਕਾਰਜ ਹੈ। ਅਜਿਹੇ ਨੇਕ ਕੰਮਾਂ ਤੋਂ ਪ੍ਰਮਾਤਮਾ ਵੀ ਖੁਸ਼ ਹੁੰਦਾ ਹੈ ਅਤੇ ਆਪਣੀਆਂ ਬੇਅੰਤ ਬਰਕਤਾਂ ਦੀ ਵਰਖਾ ਕਰਦਾ ਹੈ। ਉਨ੍ਹਾਂ ਖੂਨਦਾਨੀਆਂ ਨੂੰ ਸਰਟੀਫਿਕੇਟ ਵੀ ਵੰਡੇ। ਪ੍ਰਧਾਨ ਗੌਰਵ ਰੱਤੀ ਨੇ ਦੱਸਿਆ ਕਿ ਕੈਂਪ ਵਿਚ ਨੌਜਵਾਨਾਂ ਨੇ ਕੁੱਲ 40 ਯੂਨਿਟ ਖ਼ੂਨਦਾਨ ਕੀਤਾ। ਇਸ ਮੌਕੇ ਸੂਰਜ ਬੈਂਸ, ਸੰਦੀਪ ਘਈ, ਸਾਹਿਲ ਘਈ, ਬਲਵੀਰ ਕੁਮਾਰ, ਵਿਨੋਦ ਸੌਂਧੀ, ਹਰਵਿੰਦਰ ਜੱਸਲ, ਦਵਿੰਦਰ ਬਸਰਾ, ਹੇਮੰਤ ਖੋਸਲਾ, ਨੀਰਜ ਰੱਤੀ, ਵਿਕਾਸ, ਨੀਰਜ ਸਹੋਤਾ, ਆਸ਼ੂ ਮੱਟੂ, ਹਨੀ ਸੌਂਧੀ, ਪਵਨ ਅਰੋੜਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ