Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੜਕ ਹਾਦਸੇ ‘ਚ ਪਿਓ,ਧੀ ਦੀ ਮੌ+ਤ ਤੇ ਦੋ ਹੋਰ ਗੰਭੀਰ ਜਖਮੀ

ਸੜਕ ਹਾਦਸੇ ‘ਚ ਪਿਓ,ਧੀ ਦੀ ਮੌ+ਤ ਤੇ ਦੋ ਹੋਰ ਗੰਭੀਰ ਜਖਮੀ

ਦਸੂਹਾ (PPT NEWS)

5 ਸਤੰਬਰ : ਦਸੂਹਾ ਦੇ ਉੱਚੀ ਬੱਸੀ ਦੇ ਪਟਰੋਲ ਪੰਪ ਦੇ ਨਜ਼ਦੀਕ ਹੋਏ ਸੜਕ ਹਾਦਸੇ ਚ ਪਿਓ,ਧੀ ਦੀ ਮੌ+ਤ ਤੇ ਦੋ ਹੋਰ ਲੋਕਾਂ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ਸਾਇਡ ਤੋਂ ਆ ਰਹੀ ਇਕ ਕੇ ਟੈਨ ਆਟੋ ਕਾਰ ਨੂੰ ਪੀ ਬੀ 07 ਬੀ ਬੀ 8971 ਇੱਕ ਸੜਕ ਕਿਨਾਰੇ ਖੜੇ ਟਰੱਕ ਨਾਲ ਜਾ ਟਕਰਾਈ।

ਮ੍ਰਿਤਕਾਂ ਵਿੱਚ ਇੱਕ ਤਿੰਨ ਸਾਲ ਦੀ ਬੱਚੀ ਵੀ ਦੱਸੀ ਜਾ ਰਹੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਹਾਦਸੇ ਵਿਚ ਜਖਮੀ ਲੋਕਾਂ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ। ਮ੍ਰਿਤਕਾ ਦੀ ਪਛਾਣ ਓਮ ਪ੍ਰਕਾਸ਼ ਪੁੱਤਰ ਅਸ਼ੋਕ ਕੁਮਾਰ (31)ਸਾਲ ਵਾਸੀ ਪਿੰਡ ਭੰਗਾਲਾ, ਯੁਵਿਕਾ ਪੁੱਤਰ ਓਮ ਪ੍ਰਕਾਸ਼ (3) ਸਾਲ ਵਾਸੀ ਪਿੰਡ ਭੰਗਾਲਾ ਅਤੇ ਹਾਦਸੇ ਵਿਚ ਗੰਭੀਰ ਹੋਏ ਰਾਧਿਕਾ ਪਤਨੀ ਓਮ ਪ੍ਰਕਾਸ਼ (31) ਸਾਲ ਵਾਸੀ ਪਿੰਡ ਭੰਗਾਲਾ, ਵਰਿੰਦਰ ਸਿੰਘ ਪੁੱਤਰ ਰਣਵੀਰ ਸਿੰਘ (62)ਸਾਲ ਵਾਸੀ ਜੰਡਵਾਲ ਜੋ ਕਿ ਮੁਕੇਰੀਆਂ ਦੇ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਹਨ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।