Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਲਵਪ੍ਰੀਤ ਸਿੰਘ ਰਾਣਾ ਦੀ ਹੋਈ ਵਿਸ਼ਵ ਚੈਂਪੀਅਨਸ਼ਿਪ ਲਈ ਚੋਣ

ਲਵਪ੍ਰੀਤ ਸਿੰਘ ਰਾਣਾ ਦੀ ਹੋਈ ਵਿਸ਼ਵ ਚੈਂਪੀਅਨਸ਼ਿਪ ਲਈ ਚੋਣ

ਗੜ੍ਹਦੀਵਾਲਾ (ਚੌਧਰੀ) 

1 ਸਤੰਬਰ : ਪਿਛਲੇ ਦਿਨੀਂ ਰਾਂਚੀ (ਝਾਰਖੰਡ) ਵਿਖੇ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਲਵਪ੍ਰੀਤ ਸਿੰਘ ਰਾਣਾ ਨੇ ਆਪਣੇ ਭਾਰ ਵਰਗ -89 ਕਿਲੋਗ੍ਰਾਮ ਵਿੱਚ ਗੋਲਡ ਮੈਡਲ ਜਿੱਤਿਆ । ਗੋਲਡ ਮੈਡਲ ਜਿੱਤਣ ਨਾਲ ਹੀ ਲਵਪ੍ਰੀਤ ਸਿੰਘ ਰਾਣਾ ਨੇ ਪੁਰਤਗਾਲ ਵਿਖੇ ਹੋਣ ਵਾਲੀ ਵਿਸ਼ਵ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਲਈ ਕੁਆਲੀਫਾਈ ਕਰ ਲਿਆ। ਗੋਲਡ ਮੈਡਲ ਜਿੱਤਣ ਉਪਰੰਤ ਲਵਪ੍ਰੀਤ ਸਿੰਘ ਰਾਣਾ ਦਾ ਸਕੂਲ ਪਹੁੰਚਣ ਤੇ ਸਮੂਹ ਸਟਾਫ ਤੇ ਐਸ ਐਮ ਸੀ ਕਮੇਟੀ ਤੇ ਸਕੂਲ ਵਿਦਿਆਰਥੀਆਂ ਨੇ ਜ਼ੋਰਦਾਰ ਸਵਾਗਤ ਕੀਤਾ। ਪ੍ਰਿੰਸੀਪਲ ਸ੍ਰੀ ਸੁਦਰਸ਼ਨ ਕੁਮਾਰ ਜੀ ਅਤੇ ਸਮੂਹ ਸਟਾਫ ਨੇ ਲਵਪ੍ਰੀਤ ਸਿੰਘ ਰਾਣਾ ਨੂੰ ਅਤੇ ਲਵਪ੍ਰੀਤ ਦੇ ਕੋਚ ਪੀ ਟੀ ਆਈ ਰਛਪਾਲ ਸਿੰਘ ਉੱਪਲ ਨੂੰ ਬਹੁਤ ਬਹੁਤ ਮੁਬਾਰਕਬਾਦ ਦਿੱਤੀ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਮੱਲਾਂ ਮਾਰਨ ਲਈ ਵੀ ਪ੍ਰੇਰਿਤ ਕੀਤਾ। ਲਵਪ੍ਰੀਤ ਸਿੰਘ ਰਾਣਾ ਨੇ ਆਪਣਾ ਤਜਰਬਾ ਦੱਸਦੇ ਹੋਏ ਬੱਚਿਆਂ ਨੂੰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਆਪਣੀ ਇਸ ਪ੍ਰਾਪਤੀ ਦਾ ਸਿਹਰਾ ਕੋਚ ਰਛਪਾਲ ਸਿੰਘ ਉੱਪਲ ਪੀ ਟੀ ਆਈ ਜੀ ਨੂੰ ਦਿੱਤਾ। ਇਸ ਮੌਕੇ ਉਹਨਾਂ ਦੇ ਪਿਤਾ ਪਰਮਜੀਤ ਰਾਣਾ,ਸਰਪੰਚ ਮੁਨੀਸ਼ ਕੁਮਾਰ, ਵਾਈਸ ਪ੍ਰਿੰਸੀਪਲ ਸਰਜੀਵਨ ਕੁਮਾਰ, ਸੁਭਾਸ਼ ਚੰਦਰ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ, ਖੁਸ਼ਵੰਤ ਸਿੰਘ, ਨਿਰਮਲਜੀਤ ਸੌਖਲਾ, ਅਨਿਲ ਕੁਮਾਰ,ਅੰਕੁਰ ਕਸ਼ਯਪ, ਸੰਜੀਵ ਕੁਮਾਰ, ਰਣਵੀਰ ਸਿੰਘ, ਸੰਜੀਵ ਭਾਟੀਆ, ਜਸਵੀਰ ਸਿੰਘ, ਮਨੋਜ਼ ਕੁਮਾਰੀ, ਰੀਨਾ ਕੁਮਾਰੀ, ਨਵਨੀਤ ਕੌਰ, ਨਵਜੋਤ ਕੌਰ, ਵਰਿੰਦਰ ਕੌਰ, ਅਨੂਪਮ ਰਾਣੀ, ਮਨਜੋਤ ਕੌਰ, ਜਤਿੰਦਰ ਕੌਰ, ਅਤੇ ਸਮੂਹ ਸਟਾਫ ਹਾਜ਼ਰ ਸੀ।