Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਐੱਮ.ਕਾਮ.ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਐੱਮ.ਕਾਮ.ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਦੀਵਾਲਾ (ਚੌਧਰੀ) 

30 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖਾਲਸਾ ਕਾਲਜ, ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਐਮ. ਕਾਮ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ।
ਕਾਲਜ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ 1104/1400 ਅੰਕ ਹਾਸਲ ਕਰ ਕੇ ਕਾਲਜ ਵਿਚੋਂ ਪਹਿਲਾਂ ਸਥਾਨ, ਅੰਮ੍ਰਿਤਪ੍ਰੀਤ ਕੌਰ ਨੇ 1078/1400 ਅੰਕ ਹਾਸਲ ਕਰ ਦੂਜਾ ਸਥਾਨ ਅਤੇ ਮੋਨਿਕਾ ਚੌਧਰੀ ਨੇ 1045/1400 ਅੰਕ ਹਾਸਲ ਕਰ ਕੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥਣਾਂ ਦੀਆਂ ਇਨ੍ਹਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕਮਰਸ ਵਿਭਾਗ ਦੇ ਮੁਖੀ ਮੈਡਮ ਡਾ.ਹਰਪ੍ਰੀਤ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਹੈ ਨਾਂ ਰੋਸ਼ਨ ਕਰਨ ਦੀ ਪ੍ਰੇਰਨਾ ਦਿੱਤੀ।