Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਐਮ.ਐਸ ਕਾਲਜ ਦੇ ਈਕੋ ਕਲੱਬ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਐਮ.ਐਸ ਕਾਲਜ ਦੇ ਈਕੋ ਕਲੱਬ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 15 ਦਸੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਧੁਨਿਕ ਸਮੇਂ ਵਿੱਚ ਇਨਸਾਨ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਤਰੱਕੀ ਦੇ ਨਾਲ ਨਾਲ ਪ੍ਰਦੂਸ਼ਣ ਵੀ ਬਹੁਤ ਵੱਧ ਚੁੱਕਾ ਹੈ। ਪ੍ਰਦੂਸ਼ਣ ਵੱਧਣ ਦੇ ਬਹੁਤ ਸਾਰੇ ਕਾਰਨ ਹਨ, ਜਿਸ ਵਿੱਚੋਂ ਸਭ ਤੋਂ ਵੱਡਾ ਕਾਰਨ ਹੈ ਰੁੱਖਾਂ ਦੀ ਘਾਟ। ਇਸੇ ਘਾਟ ਨੂੰ ਪੂਰਾ ਕਰਨ ਲਈ ਕੇ.ਐਮ.ਐਸ ਕਾਲਜ ਦੇ ਈਕੋ ਕਲੱਬ ਨੇ ਕਾਲਜ ਦੇ ਸਾਰੇ ਵਿਦਿਆਰਥੀਆਂ ਨੂੰ ਵੱਖ ਵੱਖ ਕਿਸਮ ਦੇ ਬੂਟੇ ਵੰਡੇ ਅਤੇ ਵਿਦਿਆਰਥੀਆਂ ਨੂੰ ਆਪਣੇ ਪਿੰਡ ਜਾਂ ਸ਼ਹਿਰ ਦੀ ਖਾਲੀ ਜਗ੍ਹਾ ਵਿੱਚ ਬੂਟੇ ਲਗਾ ਕੇ ਫੋਟੋ ਸ਼ੇਅਰ ਕਰਨ ਲਈ ਕਿਹਾ ਗਿਆ। ਵਿਦਿਆਰਥੀਆਂ ਨੇ ਆਪਣੇ ਪਿੰਡ ਜਾਂ ਸ਼ਹਿਰ ਦੀ ਖਾਲੀ ਜਗ੍ਹਾ ਵਿੱਚ ਬੂਟੇ ਲਗਾਏ ਅਤੇ ਫੋਟੋ ਸ਼ੇਅਰ ਕੀਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਗੁਰਜੀਤ ਕੌਰ, ਸੋਨਮ ਸਲਾਰੀਆ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਅਨੀਤਾ ਰਾਣੀ, ਜਗਰੂਪ ਕੌਰ, ਜੋਤੀ, ਮਲਕੀਤ ਕੌਰ, ਮਹਿਕ ਸੈਣੀ, ਪ੍ਰਿਯੰਕਾ, ਰਮਨਦੀਪ ਕੌਰ, ਕਮਲਪ੍ਰੀਤ ਕੌਰ, ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਤਸਵੀਰ ਵਿੱਚ ਵਿਦਿਆਰਥੀ ਆਪਣੇ ਘਰਾਂ ਵਿੱਚ ਬੂਟੇ ਲਗਾਉਂਦੇ ਹੋਏ।