Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਮੈਡਮ ਰਾਜਵਿੰਦਰ ਸਰਬਸਮਤੀ ਨਾਲ ਐਮ ਐਲ ਟੀ ਯੂਨੀਅਨ ਦੀ ਜ਼ਿਲ੍ਹਾ ਪਠਾਨਕੋਟ ਦੀ ਚੇਅਰਪਰਸਨ ਨਿਯੁਕਤ

ਮੈਡਮ ਰਾਜਵਿੰਦਰ ਸਰਬਸਮਤੀ ਨਾਲ ਐਮ ਐਲ ਟੀ ਯੂਨੀਅਨ ਦੀ ਜ਼ਿਲ੍ਹਾ ਪਠਾਨਕੋਟ ਦੀ ਚੇਅਰਪਰਸਨ ਨਿਯੁਕਤ

ਪਠਾਨਕੋਟ  (ਅਵਿਨਾਸ਼ ਸ਼ਰਮਾ )

21 ਜਨਵਰੀ : ਜ਼ਿਲ੍ਹਾ ਐਮਐਲਟੀ ਯੂਨੀਅਨ ਦੀ ਤਰਫ਼ੋਂ ਮੈਡਮ ਰਾਜਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿੱਚ ਮੀਟਿੰਗ ਕੀਤੀ ਗਈ। ਇਸ ਦੌਰਾਨ ਸਰਬਸੰਮਤੀ ਨਾਲ ਸਾਲਾਨਾ ਚੋਣ ਕਰਵਾਈ ਗਈ। ਜਿਸ ਵਿੱਚ ਮੈਡਮ ਰਾਜਵਿੰਦਰ ਕੌਰ ਨੂੰ ਯੂਨੀਅਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਯੂਨੀਅਨ ਦੇ ਪ੍ਰਧਾਨ ਰਵੀ ਕੁਮਾਰ, ਦਰਸ਼ਨ ਸਿੰਘ ਕਾਹਲੋਂ ਸੀਨੀਅਰ ਮੀਤ ਪ੍ਰਧਾਨ, ਸ਼ਵਿੰਦਰ ਸਿੰਘ ਜਨਰਲ ਸਕੱਤਰ, ਸੰਜੀਵ ਕੁਮਾਰ ਖਜ਼ਾਨਚੀ, ਜਤਿੰਦਰ ਕਪਿਲ ਸਹਿ ਸਕੱਤਰ, ਅਜੇ ਕੁਮਾਰ ਪ੍ਰੈਸ ਸਕੱਤਰ ਅਤੇ ਰਵਿੰਦਰ ਕੌਰ ਨੂੰ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਚੇਅਰਪਰਸਨ ਪ੍ਰਧਾਨ ਸਮੇਤ ਅਹੁਦੇਦਾਰਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ | ਨਵ-ਨਿਯੁਕਤ ਅਹੁਦੇਦਾਰਾਂ ਨੂੰ ਆਪਣੀ ਕਾਰਜਕਾਰਨੀ ਬਣਾਉਣ ਦੇ ਪੂਰੇ ਅਧਿਕਾਰ ਦਿੱਤੇ ਗਏ। ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਜਲਦੀ ਹੀ ਉਨ੍ਹਾਂ ਦੀ ਯੂਨੀਅਨ ਦਾ ਵਫ਼ਦ ਮੰਗ ਪੱਤਰ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਉਨ੍ਹਾਂ ਦੇ ਵਰਗ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਯਤਨ ਕਰੇਗਾ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਜਾਇਜ਼ ਹਿੱਤਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਲੜਨ ਦੀ ਲੋੜ ਹੈ ਅਤੇ ਆਪਸੀ ਭਾਈਚਾਰਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੀਦਾ ਹੈ।