Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਮਾਘੀ ਤੇ ਵੀ ਟੋਲਪਲਾਜਾ ਮਾਨਗੜ੍ਹ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ

ਮਾਘੀ ਤੇ ਵੀ ਟੋਲਪਲਾਜਾ ਮਾਨਗੜ੍ਹ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ) 

14 ਜਨਵਰੀ  : ਅੱਜ ਮਾਘੀ ਤੇ ਵੀ ਟੋਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲਾ ਹੁਸ਼ਿਆਰਪੁਰ ਵੱਲੋਂ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰ ਸਿੰਘ ਚੁਤਾਲਾ, ਪਰਮਜੀਤ ਸਿੰਘ ਭੁੱਲਾ ਜ਼ਿਲਾ ਪ੍ਰਧਾਨ ਅਤੇ ਜਗਦੀਪ ਸਿੰਘ ਜੱਗੀ ਗਿੱਲ ਜ਼ੋਨ ਪ੍ਰਧਾਨ ਗਰਨਾ ਸਾਹਿਬ ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਲਾਏ ਧਰਨੇ ਦੌਰਾਨ ਕਿਸਾਨਾਂ ਤੋਂ ਮਜ਼ਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਰੋਸ ਪ੍ਰਦਰਸ਼ਨ ਕੀਤਾ।ਆਗੂਆਂ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਅੱਜ ਕਾਫੀ ਦਿਨ ਬੀਤ ਜਾਣ ‘ਤੇ ਵੀ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀ ਸਾਰ ਨਹੀਂ ਲਈ, ਜਿਸ ਕਾਰਨ ਪੰਜਾਬ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕਰਨ ਕਰ ਕੇ ਸਰਕਾਰ ਦਾ ਦੋਗਲੀ ਨੀਤੀ ਵਾਲਾ ਚਿਹਰਾ ਸਾਹਮਣੇ ਆ ਚੁੱਕਾ ਹੈ। ਜਿਸ ਕਾਰਨ ਅੱਜ ਸੂਬੇ ਦੀ ਕਿਸਾਨੀ ਤੇ ਕਿਰਤੀ ਜਮਾਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਕਿਸਾਨਾਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ,ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇ, ਫੈਕਟਰੀਆਂ ਵੱਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ, ਤਰਨਤਾਰਨ ਡੀ.ਸੀ. ਦਫਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜ਼ਦੂਰ ਦੋ ਪਰਿਵਾਰ ਨੂੰ ਨੌਕਰੀ ਤੋਂ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੋਰ ਲਟਕਾਉਣ ਦੀ ਕੋਸ਼ਿਸ਼ ਕੀਤੀ ਤਾਂ ਸੰਘਰਸ਼ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਸਤਨਾਮ ਸਿੰਘ ਝਿੰਗੜ, ਸੰਦੀਪ ਝਿੰਗੜ, ਰਾਜਵੀਰ ਝਿੰਗੜ, ਮੁਖਤਿਆਰ ਸਿੰਘ, ਚਰਨਜੀਤ ਕੌਰ ਚਠਿਆਲੀਆਂ, ਸੁਰਿੰਦਰ ਕੌਰ ਕੇਸੋਪੁਰ ਟੁੰਡ, ਅਮ੍ਰਿਤ ਪਾਲ ਕੌਰ ਰਘਵਾਲ, ਹਰਪ੍ਰੀਤ ਕੌਰ ਆਦਿ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜਦੂਰ ਹਾਜਰ ਸਨ।