Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਮਹਾਰਾਣਾ ਪ੍ਰਤਾਪ, ਸਰਕਾਰੀ ਕਾਲਜ ਢੋਲਵਾਹਾ ਵਿਖੇ ਸਫ਼ਲਤਾਪੂਰਵਕ ਲਗਾਇਆ ਰੋਜ਼ਗਾਰ ਮੇਲਾ

ਮਹਾਰਾਣਾ ਪ੍ਰਤਾਪ, ਸਰਕਾਰੀ ਕਾਲਜ ਢੋਲਵਾਹਾ ਵਿਖੇ ਸਫ਼ਲਤਾਪੂਰਵਕ ਲਗਾਇਆ ਰੋਜ਼ਗਾਰ ਮੇਲਾ

ਹੁਸ਼ਿਆਰਪੁਰ, 16 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ਼) 

: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵਲੋਂ ਮਹਾਰਾਣਾ ਪ੍ਰਤਾਪ, ਸਰਕਾਰੀ ਕਾਲਜ ਢੋਲਵਾਹਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਰੋਜ਼ਗਾਰ ਮੇਲੇ ਵਿੱਚ ਕਰੀਬ 9 ਉਦਯੋਗਿਕ ਇਕਾਈਆਂ ਜਿਵੇਂ ਕਿ ਸੋਨਾਲਿਕਾ ਟ੍ਰੈਕਟਰ ਕੰਪਨੀ ਹੁਸ਼ਿਆਰਪੁਰ, ਵਰਧਮਾਨ ਟੈਕਸਟਾਈਲ ਲੁਧਿਆਣਾ, ਰੈਕਸਾ ਸਕਿਊਰਟੀ, ਐਸ.ਆਈ. ਐਸ. ਸਕਿਊਰਟੀ, ਐਕਸਿਸ ਬੈਂਕ (ਐਨ.ਆਈ.ਆਈ.ਟੀ.), ਪੁੱਖਰਾਜ ਹੈੱਲਥ ਕੇਅਰ, ਕੋਕਾ ਕੋਲਾ (ਲੁਧਿਆਣਾ ਬੇਵਰੇਜ਼ਸ) ਹੁਸ਼ਿਆਰਪੁਰ, ਐਚ.ਡੀ.ਐਫ.ਸੀ. ਬੈਂਕ ਅਤੇ ਸਵਿੱਤਰੀ ਪਲਾਈਵੁੱਡ ਆਦਿ ਨਾਮੀ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਦੀ ਪ੍ਰਕਿਰਿਆ ਹੋਣ ਉਪਰੰਤ ਯੋਗ ਉਮੀਦਵਾਰਾਂ ਨੂੰ ਸ਼ਾਰਟਲਿਸਟਿਡ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਇਸ ਮੇਲੇ ਵਿੱਚ 18 ਤੋਂ 40 ਸਾਲ ਤੱਕ ਦੇ ਅੱਠਵੀਂ, 10ਵੀਂ, 12ਵੀਂ, ਆਈ.ਟੀ. ਆਈ, ਡਿਪਲੋਮਾ ਅਤੇ ਗ੍ਰੈਜੂਏਸ਼ਨ ਵਿਦਿਅਕ ਯੋਗਤਾ ਵਾਲੇ ਪ੍ਰਾਰਥੀ (ਲੜਕੇ ਅਤੇ ਲੜਕੀਆਂ ਦੋਵੇਂ) ਸ਼ਾਮਿਲ ਹੋਏ।ਇਸ ਕੈਂਪ ਵਿੱਚ ਲਗਭਗ 70 ਪ੍ਰਾਰਥੀਆਂ ਵਲੋਂ ਭਾਗ ਲਿਆ ਗਿਆ ਅਤੇ ਜਿਸ ਵਿਚੋਂ 38 ਯੋਗ ਪ੍ਰਾਰਥੀਆਂ ਨੂੰ ਕੰਪਨੀਆਂ ਵਲੋਂ ਸ਼ਾਰਟ ਲਿਸਟਿਡ ਕੀਤਾ ਗਿਆ।

ਇਸ ਮੌਕੇ ਸਰਕਾਰੀ ਕਾਲਜ ਢੋਲਵਾਹਾ ਪ੍ਰਿੰਸੀਪਲ ਗੁਰਮੀਤ ਸਿੰਘ ਨੇ ਜ਼ਿਲ੍ਹਾ ਰੋਜ਼ਗਾਰ ਦਫਤਰ ਦੀ ਪੂਰੀ ਟੀਮ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਰੋਜ਼ਗਾਰ ਮੇਲੇ ਲਗਾਉਣ ਲਈ ਕਿਹਾ।ਇਸ ਰੋਜ਼ਗਾਰ ਮੇਲੇ ਵਿੱਚ ਜ਼ਿਲ੍ਹਾ ਰੋਜ਼ਗਾਰ ਦਫਤਰ ਤੋਂ ਪਲੇਸਮੈਂਟ ਅਫਸਰ ਰਾਕੇਸ਼ ਕੁਮਾਰ, ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ, ਵਰਿੰਦਰ ਕੁਮਾਰ ਅਤੇ ਸਰਕਾਰੀ ਕਾਲਜ ਢੋਲਵਾਹਾ ਦਾ ਸਮੂਹ ਸਟਾਫ਼ ਮੌਜੂਦ ਸੀ।