Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਮਹਿੰਗਰੋਵਾਲ ਨੂੰ ਮਿਲਿਆ ਵਿਕਾਸ ਦਾ ਤੋਹਫ਼ਾ, ਪੁੱਲ ਦਾ ਸਪਨਾ ਹੋਇਆ ਸਾਕਾਰ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਮਹਿੰਗਰੋਵਾਲ ਨੂੰ ਮਿਲਿਆ ਵਿਕਾਸ ਦਾ ਤੋਹਫ਼ਾ, ਪੁੱਲ ਦਾ ਸਪਨਾ ਹੋਇਆ ਸਾਕਾਰ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 9 ਅਗਸਤ (ਪ੍ਰਾਈਮ ਪੰਜਾਬ ਟਾਈਮਜ਼) 

7 ਕਰੋੜ ਦੀ ਲਾਗਤ ਨਾਲ ਬਣੇਗਾ ਆਧੁਨਿਕ ਪੁੱਲ

: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮਾਹਿੰਗਰੋਵਾਲ ਪੁਲ ਦੀ ਉਸਾਰੀ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਜਨਤਕ ਮੰਗ ਨੂੰ ਪੂਰਾ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਹੁਣ ਇਲਾਕੇ ਦੇ ਲੋਕਾਂ ਦਾ ਪੁਰਾਣਾ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ 100 ਮੀਟਰ ਲੰਬਾ ਪੁਲ ਲਗਭਗ 7 ਕਰੋੜ 8 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਇਸ ਪ੍ਰੋਜੈਕਟ ਲਈ ਟੈਂਡਰ 8 ਅਗਸਤ ਨੂੰ ਜਾਰੀ ਕੀਤਾ ਗਿਆ ਹੈ, ਜਿਸ ਨੂੰ 21 ਦਿਨਾਂ ਦੇ ਅੰਦਰ ਖੋਲ੍ਹ ਦਿੱਤਾ ਜਾਵੇਗਾ। ਇਸ ਤੋਂ ਬਾਅਦ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ ਤਾਂ ਜੋ ਜਨਤਾ ਜਲਦੀ ਤੋਂ ਜਲਦੀ ਇਸਦਾ ਲਾਭ ਲੈ ਸਕੇ।

                ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਭਾਰੀ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਇਸ ਵੇਲੇ ਲੋਕ ਆਵਾਜਾਈ ਲਈ ਕਾਜ਼ਵੇਅ ਦੀ ਵਰਤੋਂ ਕਰਦੇ ਹਨ, ਜੋ ਕਿ ਬਰਸਾਤ ਦੇ ਮੌਸਮ ਵਿੱਚ ਖਾਸ ਤੌਰ ‘ਤੇ ਖ਼ਤਰਨਾਕ ਅਤੇ ਅਸੁਵਿਧਾਜਨਕ ਹੋ ਜਾਂਦਾ ਹੈ। ਪੁਲ ਦੇ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਦੀ ਸਹੂਲਤ ਮਿਲੇਗੀ, ਸਗੋਂ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣੇਗੀ।

                ਉਨ੍ਹਾਂ ਕਿਹਾ ਕਿ ਮਾਹਿੰਗਰੋਵਾਲ ਪੁਲ ਦੇ ਨਿਰਮਾਣ ਨਾਲ ਨਾ ਸਿਰਫ਼ ਸਥਾਨਕ ਆਵਾਜਾਈ ਪ੍ਰਣਾਲੀ ਵਿੱਚ ਸੁਧਾਰ ਹੋਵੇਗਾ, ਸਗੋਂ ਆਲੇ-ਦੁਆਲੇ ਦੇ ਪਿੰਡਾਂ ਅਤੇ ਕਸਬਿਆਂ ਦੀਆਂ ਆਰਥਿਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ। ਕਾਰੋਬਾਰ, ਸਿੱਖਿਆ ਅਤੇ ਸਿਹਤ ਸੇਵਾਵਾਂ ਤੱਕ ਪਹੁੰਚ ਆਸਾਨ ਹੋਵੇਗੀ, ਜਿਸ ਨਾਲ ਇਲਾਕੇ ਦੇ ਸਮੁੱਚੇ ਵਿਕਾਸ ਵਿੱਚ ਤੇਜ਼ੀ ਆਵੇਗੀ।

                ਸਥਾਨਕ ਸਰਕਾਰਾਂ ਮੰਤਰੀ ਨੇ ਇਸ ਇਤਿਹਾਸਕ ਵਿਕਾਸ ਕਾਰਜ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਜਨਤਾ ਦੀਆਂ ਜ਼ਰੂਰਤਾਂ ਨੂੰ ਪਹਿਲ ਦਿੰਦੇ ਹੋਏ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

                ਡਾ. ਰਵਜੋਤ ਸਿੰਘ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੁਲ ਦੀ ਉਸਾਰੀ ਦਾ ਕੰਮ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਹੋ ਜਾਵੇਗਾ ਅਤੇ ਗੁਣਵੱਤਾ ਦੇ ਉੱਚਤਮ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਵਿਕਾਸ ਕਾਰਜਾਂ ਵਿੱਚ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਸਰਕਾਰੀ ਯੋਜਨਾਵਾਂ ਦੇ ਲਾਭ ਸਾਰਿਆਂ ਤੱਕ ਜਲਦੀ ਅਤੇ ਬਰਾਬਰ ਪਹੁੰਚ ਸਕਣ।

                ਉਨ੍ਹਾਂ ਕਿਹਾ ਕਿ ਮਾਹਿੰਗਰੋਵਾਲ ਪੁਲ ਦਾ ਨਿਰਮਾਣ ਸਾਡੇ ਖੇਤਰ ਲਈ ਇੱਕ ਮੀਲ ਪੱਥਰ ਸਾਬਤ ਹੋਵੇਗਾ। ਇਹ ਨਾ ਸਿਰਫ਼ ਯਾਤਰਾ ਨੂੰ ਸੁਰੱਖਿਅਤ ਬਣਾਏਗਾ ਬਲਕਿ ਵਿਕਾਸ ਦੇ ਨਵੇਂ ਰਸਤੇ ਵੀ ਖੋਲ੍ਹੇਗਾ।