Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਫੁਗਲਾਣਾ ਵਿਖੇ ਮੱਕੀ ਡਰਾਇਰ ਹੋਇਆ ਚਾਲੂ : ਡਿਪਟੀ ਕਮਿਸ਼ਨਰ

ਫੁਗਲਾਣਾ ਵਿਖੇ ਮੱਕੀ ਡਰਾਇਰ ਹੋਇਆ ਚਾਲੂ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 

–ਵਧੇਰੇ ਮੁਨਾਫੇ ਲਈ ਕਿਸਾਨ ਮੱਕੀ ਸੁਕਾ ਕੇ ਮੰਡੀਕਰਨ ਨੂੰ ਦੇਣ ਤਰਜੀਹ

26 ਜੂਨ : ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਬਲਾਕ ਹੁਸ਼ਿਆਰਪੁਰ–2 ਦੇ ਪਿੰਡ ਫੁਗਲਾਣਾ ਵਿਖੇ ਸਥਾਪਤ ਕੀਤੇ ਗਏ ਮੱਕੀ ਦੇ ਡਰਾਇਰ ਨੂੰ ਚਾਲੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੌਜੂਦਾ ਸਮੇਂ ਮੱਕੀ ਦੀ ਫਸਲ ਦਾ ਵਧੇਰੇ ਮੰਡੀਕਰਨ ਮੁੱਲ ਲੈਣ ਲਈ ਕਿਸਾਨਾਂ ਦੇ ਲਈ ਫੁਗਲਾਣਾ ਵਿਖੇ ਮੱਕੀ ਦੇ ਡਰਾਇਰ ਨੂੰ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਮੱਕੀ ਦੀ ਫਸਲ ਦਾ ਵਧੇਰੇ ਮੁੱਲ ਪ੍ਰਾਪਤ ਕਰਨ ਲਈ ਆਪ ਦੀ ਉੱਪਜ ਡਰਾਇਰ ਵਿਖੇ ਸੁਕਾ ਕੇ ਮੰਡੀ ਵਿੱਚ ਵੇਚ ਸਕਦੇ ਹਨ, ਕਿਉਂਕਿ ਗਿੱਲੀ ਮੱਕੀ ਵਿੱਚ ਨਮੀ ਦੀ ਮਾਤਰਾ ਵਧੇਰੇ ਹੋਣ ਕਰਕੇ ਇਸ ਦਾ ਮੁੱਲ ਸੁਕਾਈ ਗਈ ਮੱਕੀ ਨਾਲੋਂ ਕਾਫੀ ਘੱਟ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਮੱਕੀ ਨੂੰ ਡਰਾਇਰ ਵਿਖੇ ਸੁਕਾਉਣ ਲਈ ਵੀ ਕਿਸਾਨਾਂ ਤੋਂ ਮਾਮੂਲੀ ਕੀਮਤ ਵਸੂਲ ਕੀਤੀ ਜਾਂਦੀ ਹੈ, ਤਾਂ ਜੋ ਕਿਸਾਨ ਸੁੱਕੀ ਮੱਕੀ ਨੂੰ ਵੇਚ ਕੇ ਵਧੇਰੇ ਮੁਨਾਫਾ ਕਮਾ ਸਕਣ।
ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਇਲਾਕੇ ਦੇ ਮੱਕੀ ਕਾਸ਼ਤਕਾਰਾਂ ਨੂੰ ਉਕਤ ਮੱਕੀ ਦੇ ਡਰਾਇਰ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਮੱਕੀ ਦੇ ਡਰਾਇਰ ਦੀ ਉਪਲਬੱਧਤਾ ਸਬੰਧੀ ਮਿਤੀ ਨਿਸ਼ਚਿਤ ਕਰਨ ਉਪਰੰਤ ਹੀ ਆਪਣੀ ਉਪਜ ਸੁਕਾਉਣ ਲਈ ਲੈ ਕੇ ਜਾਣ, ਤਾਂ ਜੋ ਕਿਸੇ ਕਿਸਮ ਦੀ ਖੱਜਲ-ਖੁਆਰੀ ਤੋਂ ਬਚਿਆ ਜਾ ਸਕੇ।