Prime Punjab Times

Latest news
ਮੇਜਰ (ਡਾ.) ਸੁਮਿਤ ਮੁੱਧ ਨੇ ਏ.ਡੀ.ਸੀ. (ਜਨਰਲ) ਵਜੋਂ ਸੰਭਾਲਿਆ ਅਹੁਦਾ ਕੈਂਸਰ ਦੀ ਪਛਾਣ ਸੰਬੰਧੀ ਸਾਨੂੰ ਜਾਗਰੂਕ ਹੋਣ ਦੀ ਲੋੋੜ : ਡਾ.ਸੁਦੇਸ਼ ਰਾਜਨ ਐਨ.ਐਸ.ਐੱਸ ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਪੰਜਾਬ 'ਚ ਗੜ੍ਹਦੀਵਾਲਾ ਸਮੇਤ 104 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ  ਗੜ੍ਹਦੀਵਾਲਾ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾਪੂਰਵਕ ਮਨਾਇਆ ਪਾਕਿਸਤਾਨੀ ਡਰੋਨ ਰਾਹੀਂ ਸਰਹੱਦ ਪਾਰ ਭੇਜੀ ਗਈ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬੀਐੱਸਐੱਫ ਅਤੇ ਪੁਲਿਸ ਨੇ ਕ... ਪੈਨਸ਼ਨਰਾਂ ਦੇ ਹੱਕਾਂ ਦੀ ਅਣਦੇਖੀ ਵਿਰੁੱਧ ਸਰਕਾਰ ’ਤੇ ਵਰ੍ਹੇ ਸੂਬਾ ਪ੍ਰਧਾਨ ਨਰੇਸ਼ ਕੁਮਾਰ, 13 ਨਵੰਬਰ ਨੂੰ.... ਪ੍ਰਾਚੀਨ ਪਾਂਡਵ ਸਰੋਵਰ ਮੰਦਰ ਦਸੂਹਾ ਵਿਖੇ ਕੱਲ੍ਹ ਹੋਵੇਗਾ ਤਿੰਨ ਭਵਿਆ ਮੰਦਰਾਂ ਦੇ ਨਿਰਮਾਣ ਕਾਰਜ ਦਾ ਸ਼ਿਲਾਨਿਆਸ ਸਮਾਰੋਹ ਅੰਗਰੇਜ਼ੀ ਵਿਭਾਗ ਵੱਲੋਂ ਟ੍ਰਿਬਿਊਨ ਪ੍ਰੈੱਸ ਹਾਊਸ, ਜਲੰਧਰ ਵਿਖੇ ਉਦਯੋਗਿਕ ਦੌਰੇ ਦਾ ਆਯੋਜਨ
ADVERTISEMENT
You are currently viewing ਮੇਜਰ (ਡਾ.) ਸੁਮਿਤ ਮੁੱਧ ਨੇ ਏ.ਡੀ.ਸੀ. (ਜਨਰਲ) ਵਜੋਂ ਸੰਭਾਲਿਆ ਅਹੁਦਾ

ਮੇਜਰ (ਡਾ.) ਸੁਮਿਤ ਮੁੱਧ ਨੇ ਏ.ਡੀ.ਸੀ. (ਜਨਰਲ) ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ, 11 ਨਵੰਬਰ(ਪ੍ਰਾਈਮ ਪੰਜਾਬ ਟਾਈਮਜ) 

ਜਨਤਕ ਮਸਲਿਆਂ ਦਾ ਨਿਪਟਾਰਾ ਅਤੇ ਸਮੇਂ ਸਿਰ ਨਾਗਰਿਕ ਸੇਵਾਵਾਂ ਦੇਣਾ ਰਹੇਗੀ ਮੁੱਖ ਤਰਜੀਹ

: ਪੀ.ਸੀ.ਐਸ. ਅਧਿਕਾਰੀ ਮੇਜਰ (ਡਾ.) ਸੁਮਿਤ ਮੁੱਧ ਨੇ ਬੁੱਧਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ।

ਪੰਜਾਬ ਸਿਵਲ ਸੇਵਾਵਾਂ ਦੇ 2016 ਬੈਚ ਦੇ ਅਧਿਕਾਰੀ ਮੇਜਰ (ਡਾ.) ਸੁਮਿਤ ਮੁੱਧ ਨੇ ਅਹੁਦਾ ਸੰਭਾਲਣ ਉਪਰੰਤ ਸੰਬੰਧਤ ਬਰਾਂਚਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਾਗਰਿਕ ਸੇਵਾਵਾਂ ਨਾਲ ਸੰਬੰਧਤ ਅਰਜ਼ੀਆਂ ਦੀ ਪੈਂਡੈਂਸੀ ਆਦਿ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਘੱਟ ਤੋਂ ਘੱਟ ਸਮੇਂ ਵਿੱਚ ਜਨਤਕ ਸਮੱਸਿਆਵਾਂ ਦਾ ਹੱਲ, ਨਾਗਰਿਕ ਸੇਵਾਵਾਂ ਦੀ ਸਮੇਂ ਸਿਰ ਮੁਹੱਈਆ ਕਰਵਾਉਣਾ ਅਤੇ ਜ਼ਿਲ੍ਹੇ ਵਿੱਚ ਹੋਰ ਵੀ ਬੇਹਤਰ ਢੰਗ ਨਾਲ ਪ੍ਰਸ਼ਾਸਕੀ ਕੰਮਾਂ ਨੂੰ ਨੇਪਰੇ ਚਾੜ੍ਹਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

ਮੇਜਰ (ਡਾ.) ਸੁਮਿਤ ਮੁੱਧ ਇਸ ਤੋਂ ਪਹਿਲਾਂ ਕਪੂਰਥਲਾ, ਫਗਵਾੜਾ, ਬਾਬਾ ਬਕਾਲਾ ਤੇ। ਪਠਾਨਕੋਟ ਵਿਖੇ ਐਸ.ਡੀ.ਐਮ. ਤੋਂ ਇਲਾਵਾ ਲੁਧਿਆਣਾ ਵਿਖੇ ਜੁਆਇੰਟ ਕਮਿਸ਼ਨਰ ਅਤੇ ਹੁਸ਼ਿਆਰਪੁਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਗਤੀ ਨੂੰ ਵੀ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਰਧਾਰਤ ਸਮੇਂ ਦੇ ਅੰਦਰ ਸਾਰੇ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਦੀ ਲ ਪ੍ਰਸ਼ਾਸਨਿਕ ਸੁਧਾਰਾਂ ਨੂੰ ਹੋਰ ਮਜ਼ਬੂਤ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਪੇਸ਼ੇਵਾਰਾਨਾ ਢੰਗ ਨਾਲ ਨਿਭਾਉਣ ਦੀ ਤਾਕੀਦ ਕੀਤੀ।

ਕੈਪਸ਼ਨ : ਮੇਜਰ (ਡਾ.) ਸੁਮਿਤ ਮੁੱਧ ਬੁੱਧਵਾਰ ਨੂੰ ਹੁਸ਼ਿਆਰਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਜੋਂ ਅਹੁਦਾ ਸੰਭਾਲਦੇ ਹੋਏ। ਉਨ੍ਹਾਂ ਦੇ ਨਾਲ ਪੀ. ਸੀ. ਐਸ. ਅਧਿਕਾਰੀ ਅਮਨਦੀਪ ਕੌਰ ਘੁੰਮਣ, ਗੁਰਪ੍ਰੀਤ ਕੌਰ ਅਤੇ ਅਮਨਦੀਪ ਕੌਰ ਵੀ ਖੜੇ ਦਿਖਾਈ  ਦੇ ਰਹੇ ਹਨ।