Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਮਮਤਾ ਦਿਵਸ ਮੌਕੇ ਗਰਭਵਤੀ ਔਰਤਾਂ ਦਾ ਕੀਤਾ ਚੈੱਕਅੱਪ

ਮਮਤਾ ਦਿਵਸ ਮੌਕੇ ਗਰਭਵਤੀ ਔਰਤਾਂ ਦਾ ਕੀਤਾ ਚੈੱਕਅੱਪ

ਫਗਵਾੜਾ (ਲਾਲੀ ਦਾਦਰ)

*ਛੋਟੇ ਬੱਚਿਆਂ ਨੂੰ ਲਗਾੲਈ ਵੈਕਸੀਨ

25 ਜਨਵਰੀ -ਸਿਵਲ ਸਰਜਨ ਡਾ. ਗੁਰਿੰਦਰਵੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਲੈਂਬਰ ਰਾਮ ਦੀ ਯੋਗ ਅਗਵਾਈ ਹੇਠ ਸੀਰੀ ਗੁਰਦੁਆਰਾ ਸਾਹਿਬ ਸਰਬ ਸੰਗਤ ਮੁਹੱਲਾ ਸਤਨਾਮਪੁਰਾ(ਫਗਵਾੜਾ) ਵਿਖੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਏ. ਐਨ. ਐਮ. ਮੈਡਮ ਦਲਵੀਰ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਬੁੱਧਵਾਰ ਨੂੰ ਗਰਭਵਤੀ ਔਰਤਾਂ ਅਤੇ ਨਵ ਜਨਮੇ ਛੋਟੇ ਬੱਚਿਆਂ ਨੂੰ ਵੈਕਸੀਨੇਸਨ ਕੈਂਪ ਲਗਾ ਕੇ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ।ਉਨ੍ਹਾ ਦੱਸਿਆ ਕਿ ਮਮਤਾ ਦਿਵਸ ‘ ਤੇ ਗਰਭਵਤੀ ਔਰਤਾਂ ਨੂੰ ਜਿੱਥੇ ਟੈਟਨਸ ਤੋਂ ਬਚਾਅ ਦੇ ਟੀਕੇ ਲਗਾਏ ਜਾਂਦੇ ਹਨ , ਉੱਥੇ ਹੀ ਉਸ ਦਾ ਭਾਰ , ਬਲੱਡ ਪ੍ਰੈਸ਼ਰ ਦੀ ਜਾਂਚ ਅਤੇ ਹੋਰ ਮੈਡੀਕਲ ਚੈੱਕਅਪ ਵੀ ਕੀਤੇ ਜਾਂਦੇ ਹਨ ਤਾਂ ਜੋ ਗਰਭਵਤੀ ਮਾਂ ਖੁਦ ਤੰਦਰੁਸਤ ਰਹਿ ਕੇ ਇੱਕ ਤੰਦਰੁਸਤ ਬੱਚੇ ਨੂੰ ਜਨਮ ਦੇ ਸਕੇ।ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਘੱਟ ਤੋਂ ਘੱਟ 4 ਚੈੱਕਅੱਪ ਜ਼ਰੂਰ ਕਰਵਾੳੁਣੇ ਚਾਹੀਦੇ ਹਨ,ਜਿਹਨਾਂ ਵਿੱਚ ਏ. ਐੱਨ. ਸੀ. ਚੈੱਕਅੱਪ ਗਰਭਵਤੀ ਔਰਤ ਅਤੇ ਬੱਚੇ ਲਈ ਬਹੁਤ ਜ਼ਰੂਰੀ ਹੈ। ਇਸ ਮੌਕੇ ਆਸ਼ਾ ਵਰਕਰ ਆਸ਼ਾ ਸ਼ਰਮਾ , ਗੁਰਜੀਤ ਕੌਰ , ਹਰਦੀਪ ਕੌਰ ਅਤੇ ਗਰਭਵਤੀ ਔਰਤਾਂ ਤੋਂ ੲਿਲਾਵਾ ਬੱਚੇ ਵੀ ਮੌਜੂਦ ਸਨ।